ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਵੱਲਾ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ’ਚ ਲਾਡਲੀਆਂ ਫੌਜਾਂ ਵੱਲੋਂ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਇਤਿਹਾਸ ਨਾਲ ਜੋੜਿਆ ਗਿਆ, ਆਏ ਜਥੇਦਾਰਾ ਧਾਰਮਿਕ ਬੁਲਾਰਿਆਂ ਤੇ ਹੋਰਾਂ ਦਾ ਮੁੱਖ ਪ੍ਰਬੰਧਕ ਵੱਲੋਂ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਦਸਿਆ ਬੰਦੀ ਛੋੜ ਦਿਵਸ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਟਿੱਬਾ ਸਾਹਿਬ ਵੱਲਾ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਅਤੇ ਬੰਦੀ ਛੋੜ ਦਿਵਸ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ ਇਸ ਮੌਕੇ ਭਾਈ ਖਾਲਸਾ ਨੇ ਬੋਲਦਿਆਂ ਕਿਹਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੱਲੋਂ 17 ਤੋਂ 21 ਦਸੰਬਰ ਤੱਕ ਦਿੱਲੀ ਤੋਂ ਅਨੰਦਪੁਰ ਸਾਹਿਬ ਤੱਕ ਸੀਸ ਭੇਂਟ ਯਾਤਰਾ ਨਗਰ ਕੀਰਤਨ ਦਾ ਪ੍ਰਬੰਧ ਕਰਨਾ ਬਹੁਤ ਸ਼ਲਾਘਾਯੋਗ ਹੈ ਤੇ ਫੈਡਰੇਸ਼ਨ ਇਸ ਪੂਰਾ ਸਮਰਥਨ ਕਰਦੀ ਹੋਈ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ ਇਸ ਯਾਤਰਾ ਵਿਚ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਸਾਹਿਬਾ ਦੀ ਖੁਸ਼ੀ ਪ੍ਰਾਪਤ ਕੀਤੀ ਜਾਵੇ ਖਾਲਸਾ ਨੇ ਦੱਸਿਆ ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਬਰਛੇ ਖੰਡੇ ਦੋਧਾਰੇ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਨਿਹੰਗ ਸਿੰਘਾਂ ਵੱਲੋਂ ਘੋੜ ਸਵਾਰੀ ਨੇਜ਼ਾ ਬਾਜ਼ੀ ਕਿਲੀ ਤੇ ਕਿਲਾ ਪੁੱਟਣ ਅਤੇ ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ਸਮੂਹ ਬੁਲਾਰਿਆਂ ਤੇ ਹੋਰਾਂ ਦਾ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਸਤਪਾਲ ਸਿੰਘ ਛੋਟੇ ਨਾਗ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਤੇ ਬਾਬਾ ਨਰਿੰਦਰ ਸਿੰਘ ਵੱਲਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਮੁਖੀ ਜਥੇਦਾਰ ਬਾਬਾ ਬਲਵੰਤ ਸਿੰਘ ਤਰਨਾ ਦਲ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਬਾਬਾ ਸੱਤਾ ਸਿੰਘ ਬਾਬਾ ਅਵਤਾਰ ਸਿੰਘ ਰਾਮਤੁਲਾਈ ਤੋਂ ਸੈਂਕੜੇ ਨਿਹੰਗ ਸਿੰਘ ਫ਼ੌਜਾਂ ਸਮੇਤ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ।