ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਛੇਵੀਂ ਪਾਤਸ਼ਾਹੀ ਡੇਰਾ ਭਾਈ ਹਰਿ ਜੀ ਖੁਖਰੈਣ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਅਖੰਡ ਪਾਠਾਂ ਦੇ ਭੋਗ ਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਸਮੂਹ ਬੁਲਾਰਿਆਂ ਦਾ ਮਹਾਂਪੁਰਸ਼ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਵਿੱਚ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਮਹੀਨਾ ਵਾਰੀ ਧਾਰਮਿਕ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਰੱਖੇ ਰੱਬੀ ਗੁਰਬਾਣੀ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਹਜ਼ੂਰੀ ਰਾਗੀ ਗੁਰੂਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਸਰ ਸਾਹਿਬ ਸੈਫਲਾ ਬਾਦ ਦੇ ਕੀਰਤਨੀ ਜਥੇ ਨੇ ਸ਼ਬਦ ਗੁਰਬਾਣੀ ਕੀਰਤਨ ਸ੍ਰਵਣ ਕਰਵਾਇਆ ਭਾਈ ਹਰਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੱਘਰ ਮਹੀਨੇ ਦੀ ਕਥਾ ਵਿਚਾਰ ਕੀਤੀ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਸੰਗਤਾਂ ਨੂੰ ਗੁਰੂ ਘਰ ਦੀ ਚੱਲ ਰਹੀ ਕਾਰਸੇਵਾ ਵਿਚ ਤਨੋਂ ਮਨੋਂ ਤੇ ਧਨੋ ਸੇਵਾ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦੀ ਅਪੀਲ ਕੀਤੀ,ਭਾਈ ਵਿਰਸਾ ਸਿੰਘ ਖਾਲਸਾ ਨੇ ਬੋਲਦਿਆਂ ਕਿਹਾ ਮਹਾਂਪੁਰਸਾਂ ਵੱਲੋਂ ਹਰ ਸੰਗਰਾਂਦ ਅਤੇ ਹੋਰ ਗੁਰੂ ਸਾਹਿਬਾਨਾਂ ਦੇ ਇਤਿਹਾਸਕ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਹੋਰ ਵੀ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਅਜਿਹੇ ਉਪਰਾਲੇ ਕਰਨ ਦੀ ਬੇਨਤੀ ਕੀਤੀ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਪਤਵੰਤਿਆਂ ਦਾ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ ਅਤੇ ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ ਇਸ ਮੌਕੇ ਬਾਬਾ ਸੰਤਾਂ ਸਿੰਘ, ਭਾਈ ਮਹਿੰਦਰ ਸਿੰਘ ਭਾਈ ਜੱਸਾ ਸਿੰਘ ਸੰਗੋਵਾਲ ਭਾਈ ਬਲਵਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ।
ਪ੍ਰਧਾਨ ਸਤਨਾਮ ਸਿੰਘ ਖਾਪੜਖੇੜੀ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਤਰਨਾ ਦਲ ਸ਼ਹੀਦ ਬਾਬਾ ਬਲਵੰਤ ਸਿੰਘ ਦਾ ਹਾਰ ਪਾ ਕੇ ਸਨਮਾਨ ਕਰਦੇ ਜਥੇ ਮੇਜ਼ਰ ਸਿੰਘ ਸੋਢੀ, ਜਥੇ ਬਾਬਾ ਬਲਦੇਵ ਸਿੰਘ ਵੱਲਾ ਤੇ ਹੋਰ ਜਥੇਦਾਰ ਸਾਹਿਬਾਨ



