ਐਲੀਮੈਂਟਰੀ ਟੀਚਰਜ ਯੂਨੀਅਨ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ( ਐਲੀ: ) ਨਾਲ ਪਲੇਠੀ ਮੀਟਿੰਗ ਹੋਈ

ਗੁਰਦਾਸਪੁਰ

ਗੁਰਦਾਸਪੁਰ 24 ਨਵੰਬਰ (ਸਰਬਜੀਤ ਸਿੰਘ)– ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ:) ਇਕਾਈ ਗੁਰਦਾਸਪੁਰ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਨਾਲ ਹੋਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਅਸ਼ਵਨੀ ਫੱਜੂਪੁਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸੂਬਾਈ ਆਗੂ ਹਰਪ੍ਰੀਤ ਸਿੰਘ ਪਰਮਾਰ , ਸਕੱਤਰ ਸੁਖਦੀਪ ਸਿੰਘ ਜੋਲੀ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਵੱਲੋਂ ਅਹਿਮ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਮੀਟਿੰਗ ਵਿੱਚ ਡੀ.ਈ.ਓ. ਐਲੀ: ਮਮਤਾ ਖੁਰਾਣਾ ਸੇਠੀ ਨਾਲ ਅਧਿਆਪਕਾਂ ਦੀਆਂ ਪੈਂਡਿੰਗ ਰਹੀਆਂ ਮੰਗਾਂ ਬਾਰੇ ਵਿਸਥਾਰ ਸਾਹਿਤ ਚਰਚਾ ਕੀਤੀ ਤੇ ਜਲਦ ਪੂਰਾ ਕਰਨ ਲਈ ਕਿਹਾ । ਇਸ ਦੌਰਾਨ ਮੌਕੇ ਤੇ ਹੀ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਦੀਆਂ ਹੋਣ ਵਾਲੀਆਂ ਅਧਿਆਪਕਾਂ ਦੀਆਂ ਤਰੱਕੀਆਂ ਦੀ ਸੂਚੀ ਜਾਰੀ ਕਰਵਾਈ ਗਈ। ਇਸ ਮੌਕੇ ਡੀ.ਈ.ਓ. ਮਮਤਾ ਖੁਰਾਣਾ ਸੇਠੀ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਛਪਾਲ ਸਿੰਘ ਉਦੋਕੇ, ਨਿਸ਼ਾਨ ਸਿੰਘ ਖਾਨਪੁਰ, ਸਤਬੀਰ ਸਿੰਘ ਕਾਹਲੋਂ, ਭੁਪਿੰਦਰ ਸਿੰਘ ਦਿਓ, ਵਰਿੰਦਰ ਕੁਮਾਰ , ਰਜਿੰਦਰ ਕੁਮਾਰ, ਸੱਤਪਾਲ, ਗੁਰਿੰਦਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਬਾਜਵਾ, ਰਵੀ ਸ਼ੰਕਰ, ਰਾਜਦਵਿੰਦਰ ਸਿੰਘ ਕਲੇਰ , ਸਤਨਾਮ ਸਿੰਘ, ਸੁਖਦੇਵ ਸਿੰਘ ਕਲੇਰ , ਸ਼ੁਭਾਸ਼ ਕੁਮਾਰ, ਰਜੇਸ਼ ਕੁਮਾਰ, ਜਗਦੇਵ ਸਿੰਘ ਭਰਥ, ਰਜਿੰਦਰ ਸਿੰਘ ਸੈਣੀ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *