ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਇਤਿਹਾਸਕ ਜੋੜ ਮੇਲਿਆਂ ਤੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਧਾਰਮਿਕ ਦੀਵਾਨ’ਚ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨ ਅਤੇ ਸਿਆਸੀਆਂ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਉਣ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨ ਪੁਰ ਲੋਧੀ ਵਿਖੇ ਲੱਗਣ ਵਾਲੀਆਂ ਸਿਆਸੀ ਪਾਰਟੀਆਂ ਦੀਆਂ ਸਾਰੀਆਂ ਸਟੇਜਾਂ ਤੇ ਪਾਬੰਦੀ ਲਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਲੋਕਾਂ ਨੂੰ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਦੀਆਂ ਲੱਗਣ ਵਾਲੀਆਂ ਧਾਰਮਿਕ ਸਟੇਜਾਂ ਤੇ ਗੁਰੂਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੁੜਨ ਮੌਕਾ ਮਿਲ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਤਿਹਾਸਕ ਜੋੜ ਮੇਲਿਆਂ ਤੇ ਸਿਆਸੀ ਸਟੇਜਾਂ ਤੇ ਰੋਕ ਲਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਉਹਨਾਂ ਕਿਹਾ ਬੀਤੇ ਸਮੇਂ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੇ ਜੋੜ ਮੇਲੇ ਫਤਿਹ ਗੜ੍ਹ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਕੇ ਜਥੇਦਾਰ ਸਾਹਿਬ ਨੇ ਸਿਆਸਤਦਾਨਾਂ ਦੀਆਂ ਲੱਗਣ ਵਾਲੀਆਂ ਸਿਆਸੀ ਸਟੇਜਾਂ ਪੂਰਨ ਪਾਬੰਦੀ ਲਾ ਦਿੱਤੀ ਸੀ ਅਤੇ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ ਤੇ ਸਿਆਸੀ ਆਂ ਦੇ ਕੂੜ ਪ੍ਰਚਾਰ ਤੋਂ ਮੁਕਤ ਹੋਏ ਸਨ ਭਾਈ ਖਾਲਸਾ ਨੇ ਕਿਹਾ ਇਸੇ ਹੀ ਤਰਜ਼ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਸੁਲਤਾਨ ਪੁਰ ਲੋਧੀ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤੇ ਸਿਆਸੀ ਸਟੇਜਾਂ ਤੇ ਪਾਬੰਦੀ ਲਾਈ ਜਾਵੇ ਉਥੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਆਈ ਸੰਗਤ ਨੂੰ ਸਿਆਸਤ ਦਾਨਾ ਏ ਸਿਆਸੀ ਪ੍ਰਦੂਸ਼ਣ ਤੋਂ ਮੁਕਤ ਕਰਵਾਇਆ ਜਾ ਸਕੇ ਅਤੇ ਧਾਰਮਿਕ ਦੀਵਾਨਾਂ’ਚ ਗੁਰਬਾਣੀ ਗੁਰਇਤਿਹਾਸ ਸੁਣਨ ਦਾ ਸੁਨਹਿਰੀ ਮੌਕਾ ਮਿਲ ਸਕੇ ਉਨ੍ਹਾਂ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਤਿਹਾਸਕ ਜੋੜ ਮੇਲਿਆਂ ਤੇ ਸਿਆਸੀ ਸਟੇਜਾਂ ਤੇ ਟੋਟਲ ਰੋਕ ਲਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਮੁੜ ਤੋਂ ਸੁਰਜੀਤ ਕਰ ਕੀਤਾ ਰਿਹਾ ਹੈ ਅਤੇ ਜਿਥੇ ਪੁਰਾਣੇ ਆਗੂਆਂ ਨੂੰ ਜਥੇਬੰਦੀ ਵਿਚ ਲਿਆਂਦਾ ਜਾ ਰਿਹਾ ਹੈ ਉਥੇ ਪੜੇ ਲਿਖੇ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਭਰਤੀ ਕੀਤਾ ਜਾ ਰਿਹਾ ਹੈ ਤਾਂ ਕਿ ਜਥੇਬੰਦੀ ਨੂੰ ਮੁੜ ਤੋਂ ਸੁਰਜੀਤ ਕਰਕੇ ਧਾਰਮਿਕ ਗਤੀਵਿਧੀਆਂ ਰਾਹੀਂ ਲੋਕਾਂ ਸਿੱਖੀ ਦੇ ਮਹਾਨ ਫ਼ਲਸਫ਼ੇ ਤੇ ਪੁਰਾਤਨ ਇਤਿਹਾਸ ਨਾਲ ਜੋੜਿਆ ਜਾ ਸਕੇ। ਇਸ ਮੌਕੇ ਤੇ ਭਾਈ ਬਲਕਾਰ ਸਿੰਘ ਦਾਰੇਵਾਲ ਕਪੂਰਥਲਾ ਅਤੇ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਨੂੰ ਫੈਡਰੇਸ਼ਨ ਖਾਲਸਾ ਵਿੱਚ ਭਰਤੀ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਭਰਤੀ ਜਾਰੀ ਰਹੇਗੀ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਅਤੇ ਭਾਈ ਸੁਰਜੀਤ ਸਿੰਘ ਕਮਾਲਕੇ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ,ਭਾਈ ਬਲਕਾਰ ਸਿੰਘ ਦਾਰੇਵਾਲ ਕਪੂਰਥਲਾ ਭਾਈ ਜੱਸਾ ਸਿੰਘ ਸੰਗੋਵਾਲ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਆਦਿ ਆਗੂ ਹਾਜਰ ਸਨ ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਵੇਂ ਭਰਤੀ ਕੀਤੇ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਸਮੇਤ ਗੱਲਬਾਤ ਕਰਦੇ ਹੋਏ ।


