ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ)– ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਰੰਗੜ ਨੰਗਲ ਦਾ ਫੌਜੀ ਜਵਾਨ ਨਾਇਕ ਗਗਨਦੀਪ ਸਿੰਘ ਨੇ ਡਿਉਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਲਿਆ। 16 ਸਿੱਖ ਰੈਜੀਮੈਂਟ ਵਿੱਚ ਅਸਾਮ ਦੇ ਰੰਗੀਆਂ ਚ ਤੈਨਾਤ ਸੀ। ਡਿਊਟੀ ਦੌਰਾਨ ਤਬੀਅਤ ਖਰਾਬ ਹੋਣ ਦੇ ਕਾਰਨ ਸ਼ਹੀਦ ਹੋ ਗਿਆ। ਸ਼ਹੀਦ ਆਪਣੇ ਪਿੱਛੇ ਬਜ਼ੁਰਗ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਸਰਕਾਰੀ ਸਨਮਾਨਾਂ ਨਾਲ ਜੱਦੀ ਪਿੰਡ ਚ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਸਬੰਧੀ ਮ੍ਰਿਤਕ ਫੌਜੀ ਜਵਾਨ ਦੇ ਪਿਤਾ ਗੁਰਨਾਮ ਸਿੰਘ ਰਿਸ਼ਤੇਦਾਰ ਸਰਵਣ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹਨਾਂ ਨੂੰ ਪੁੱਤਰ ਗਗਨਦੀਪ ਸਿੰਘ ਦਾ ਫੋਨ ਆਇਆ ਸੀ ਕਿ ਉਸ ਨੂੰ ਬੁਖਾਰ ਚੜ ਰਿਹਾ ਹੈ। ਉਹਨਾਂ ਦੱਸਿਆ ਕਿ ਉਸ ਦਿਨ ਤੋਂ ਬਾਅਦ ਉਹਨਾਂ ਦਾ ਆਪਣੇ ਪੁੱਤਰ ਨਾਲ ਕੋਈ ਫੋਨ ਤੇ ਸੰਪਰਕ ਨਹੀਂ ਹੋਇਆ । ਉਹਨਾਂ ਦੱਸਿਆ ਕਿ ਉਸ ਦਾ ਪੁੱਤਰ ਗਗਨਦੀਪ ਸਿੰਘ 16 ਸਿੱਖ ਪੰਜਾਬ ਰੈਜੀਮੈਂਟ ਚ ਭਰਤੀ ਹੋਇਆ ਸੀ ਅਤੇ ਇਸ ਵੇਲੇ ਉਹ ਅਸਾਮ ਦੇ ਸ਼ਹਿਰ ਰੰਗੀਆ ਚ ਡਿਊਟੀ ਕਰ ਰਿਹਾ ਸੀ ਸ਼ਹੀਦ ਫ਼ੌਜੀ ਜਵਾਨ ਦੀ ਮਿਰਤਕ ਦੇਹ ਬਾਅਦ ਦੁਪਹਿਰ ਪਿੰਡ ਰੰਗੜ ਨੰਗਲ ਵਿਖੇ ਪਹੁੰਚੀ ਜਿਥੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਫੌਜੀ ਗਗਨਦੀਪ ਸਿੰਘ ਦੀ ਸ਼ਹਾਦਤ ਨਾਲ ਨਾਲ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਹਰ ਅੱਖ ਜਿਥੇ ਨਮ ਦਿਖਾਈ ਦੇ ਰਹੀ ਸੀ ਉਥੇ ਹੀ ਹਰ ਇਕ ਨੂੰ ਆਪਣੇ ਸ਼ਹੀਦ ਪੁੱਤਰ ਦੀ ਸ਼ਹਾਦਤ ਤੇ ਮਾਣ ਵੀ ਮਹਿਸੂਸ ਹੋ ਰਿਹਾ ਸੀ,, ਮਿਰਤਕ ਫੌਜੀ ਆਪਣੇ ਪਿੱਛੇ ਮਾਤਾ ਪਿਤਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਦੋਵੇ ਛੋਟੇ ਬੇਟਿਆਂ ਨੇ ਆਪਣੇ ਸ਼ਹੀਦ ਪਿਤਾ ਦੇ ਅੰਤਿਮ ਦਰਸ਼ਨ ਕਰਦੇ ਹੋਏ ਬਹਾਦੁਰੀ ਨਾਲ ਸਲੂਟ ਕਰਦੇ ਹੋਏ ਅੰਤਿਮ ਵਿਦਾਈ ਦਿੱਤੀ


