ਚੰਡੀਗੜ੍ਹ, ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਨਵੰਬਰ ਤੋਂ ਲੈ ਕੇ 28 ਨਵੰਬਰ ਤੱਕ ਕਿਰਤੀ ਕਿਸਾਨ ਯੂਨੀਅਨ ਵੱਲੋਂ ਚੰਡੀਗੜ੍ਹ ਵਿਖੇ ਧਰਨੇ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਦੀਆਂ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀ ਮੰਗਾਂ ਨਾ ਮੰਨੇ ਜਾਣ ਦੇ ਰੋਹ ਵਿੱਚ ਇਹ ਧਰਨਾ ਦਿੱਤਾ ਜਾ ਰਿਹਾ ਹੈ।
ਕੀ ਹਨ ਕਿਸਾਨਾਂ ਦੀ ਮੰਗਾਂ-
ਪੰਜਾਬ ਦੇ ਕਿਸਾਨਾਂ ਦੇ ਕਰਜੇ ਨੂੰ ਖਤਮ ਕਰੋ, ਸਮਾਰਟ ਮੀਟਰ ਲਾਉਣੇ ਬੰਦ ਕਰੋ, ਪਰਾਲੀ ਦੇ ਮਾਮਲੇ ਦੇ ਕਿਸਾਨਾਂ ਤੇ ਪਾਏ ਮੁਕੱਦਮੇ ਤੇ ਜੁਰਮਾਨੇ ਰੱਦ ਕਰੋ, ਸਾਰੀ ਫਸਲਾਂ ਤੇ ਐਮ.ਐਸ.ਪੀ ਤੇ ਸਰਕਾਰੀ ਖਰੀਦ ਦੀ ਗਾਰੰਟੀ ਕਰੋ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਲਖੀਮਪੁਰ ਖੀਰੀ ਕਾਂਡ ਦਾ ਇਨਸਾਫ ਅਤੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਆਗੂਆਂ ਤੇ ਪਾਏ ਝੂਠੇ ਪਰਚੇ ਰੱਦ ਕਰੋ। 60 ਸਾਲ ਤੋਂ ਉਪਰ ਦੇ ਕਿਸਾਨਾਂ ਨੂੰ 10 ਹਜਾਰ ਰੂਪਏ ਪ੍ਰਤੀ ਮਹੀਨਾ ਪੈਨਸ਼ਨ ਦਿਓ।