ਪੰਜਾਬ ਸਰਕਾਰ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਕਰੇ: ਡੀ ਟੀ ਐੱਫ
ਗੜਸ਼ੰਕਰ, ਗੁਰਦਾਸਪੁਰ 27 ਨਵੰਬਰ (ਸਰਬਜੀਤ ਸਿੰਘ)– ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਤੇ ਅੱਖਾਂ ਮੀਟਣ ਵਾਲੇ ਵਿਵਹਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਹੋਏ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਪੰਜਾਬ ਦੇ ਮੁਲਾਜ਼ਮਾਂ ਨੂੰ ਅਧੂਰਾ ਤਨਖਾਹ ਕਮਿਸ਼ਨ ਦਿੱਤਾ ਹੈ, ਉੱਥੇ ਹੀ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਰੋਕੇ ਹੋਏ ਹਨ, ਇਸਦੇ ਨਾਲ ਹੀ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਵੀ ਰੋਕ ਰੱਖੀਆਂ ਹਨ। ਇਸ ਨਾਲ ਪੰਜਾਬ ਸਰਕਾਰ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਕਾਫ਼ੀ ਘੱਟ qਤਨਖਾਹ ਲੈ ਰਹੇ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2022, ਜਨਵਰੀ 2023 ਅਤੇ ਜੁਲਾਈ 2023 ਦੀਆਂ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਜਾਰੀ ਨਾ ਕੀਤੇ ਜਾਣ ਕਰਕੇ ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ 12% ਘੱਟ ਡੀ ਏ ਲੈ ਰਹੇ ਹਨ। ਡੀ ਟੀ ਅੇੈੱਫ ਆਗੂਆਂ ਸੁਖਦੇਵ ਡਾਨਸੀਵਾਲ, ਇੰਦਰਸੁਖਦੀਪ ਸਿੰਘ ਓਡਰਾ,ਮਨਜੀਤ ਸਿੰਘ ਦਸੂਹਾ,ਬਲਜੀਤ ਸਿੰਘ ,ਅਸ਼ਨੀ ਕੁਮਾਰ , ਮਨਜੀਤ ਸਿੰਘ ਬਾਬਾ, ਹਰਿੰਦਰ ਸਿੰਘ, ਰੇਸ਼ਮ ਸਿੰਘ, ਵਰਿੰਦਰ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ,. ਅਜੇ ਕੁਮਾਰ, ਮਨਜੀਤ ਬੰਗਾ, ਜਗਦੀਪ ਸਿੰਘ,ਸੱਤਪਾਲ ਕਲੇਰ, ਅਜਮੇਰ ਸਿੰਘ,ਸੰਜੀਵ ਕੁਮਾਰ ਨੇ ਕਿਹਾ ਕਿ ਜੱਥੇਬੰਦੀਆਂ ਵੱਲੋਂ ਕੀਤੇ ਲੰਮੇ ਸੰਘਰਸ਼ਾਂ ਬਾਅਦ ਮੁਲਾਜ਼ਮਾਂ ਨੂੰ ਵਧਦੀ ਮਹਿੰਗਾਈ ਮੁਤਾਬਕ ਮਿਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਰੋਕ ਕੇ ਸਰਕਾਰ ਮੁਲਾਜ਼ਮਾਂ ਦੇ ਹੱਕ ਦੱਬਣ ਤੇ ਲੱਗੀ ਹੋਈ ਹੈ, ਜੋ ਕਿਸੇ ਕੀਮਤ ਤੇ ਹੋਣ ਨਹੀਂ ਦਿੱਤਾ ਜਾਵੇਗਾ।