ਗੁਰਦਾਸਪੁਰ ,22 ਜੁਲਾਈ (ਸਰਬਜੀਤ) ਅਮਰਜੀਤ ਸਿੰਘ ਭਾਟੀਆ ਵੱਲੋਂ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਐਲੀ : ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ । ਇਸ ਮੌਕੇ ਡੀ ਈ ਓ ਅਮਰਜੀਤ ਸਿੰਘ ਭਾਟੀਆ ਨੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ , ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀ: ਬਲਬੀਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਪਰਮਜੀਤ ਸਿੰਘ ਕਲਸੀ , ਨੇ ਵਿਸ਼ੇਸ਼ ਤੌਰ ਤੇ ਡੀ.ਈ.ਓ. ਐਲੀ : ਭਾਟੀਆ ਦਾ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਬੀ.ਪੀ.ਈ. ਓ. ਗੁਰਇੱਕਬਾਲ ਸਿੰਘ ਗੋਰਾਇਆ , ਬੀ.ਪੀ.ਈ. ਓ. ਪਰਲੋਕ ਸਿੰਘ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਨਵਦੀਪ ਸਿੰਘ , ਹਰਪ੍ਰੀਤ ਮਾਨ , ਸੈਟਰ ਮੁੱਖ ਅਧਿਆਪਕ ਜਗਜੀਤ ਸਿੰਘ , ਓਂਕਾਰ ਸਿੰਘ , ਦਲਜੀਤ ਸਿੰਘ ਧੰਦਲ , ਸਮਾਰਟ ਸਕੂਲ ਕੋਆਰਡੀਨੇਟਰ ਸੁਲੱਖਣ ਸਿੰਘ ਸੈਣੀ, ਸੁਪਰਡੈਂਟ ਵਾਸੂ ਮਿੱਤਰ , ਜੂਨੀਅਰ ਸਹਾਇਕ ਨਰਿੰਦਰ ਸ਼ਰਮਾ ਫਰਜੰਦ ਮਸੀਹ ,ਜਸਬੀਰ ਕੁਮਾਰ,ਹਰੀਸ਼ ਕੁਮਾਰ , ਅਸ਼ਵਨੀ ਕੁਮਾਰ ਸ਼ਰਮਾ , ਸੰਪੂਰਨ ਸਿੰਘ , ਜਸਬੀਰ ਸਿੰਘ , ਕਮਲਦੇਵ , ਪਵਨ ਕੁਮਾਰ , ਰਵੀ ਕੁਮਾਰ , ਬਲਜੀਤ ਸਿੰਘ , ਜਸਪਿੰਦਰ ਸਿੰਘ , ਪ੍ਰਿੰਸੀਪਲ ਰਾਮ ਲਾਲ , ਪ੍ਰਿੰਸੀਪਲ ਸੁਖਜਿੰਦਰ ਸਿੰਘ, ਸਮੂਹ ਸਟਾਫ਼ ਬੁੱਟਰ ਕਲਾਂ ਹਾਜ਼ਰ ਸਨ ।