ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ

ਗੁਰਦਾਸਪੁਰ, 23 ਜੁਲਾਈ ( ਸਰਬਜੀਤ ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ ਤੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ। ਇਸ ਮੌਕੇ ਡਾ. ਅਮਨਦੀਪ ਕੋਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੁਰਦਾਸਪੁਰ ਵੀ ਮੋਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਦਾ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ(ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਸ ਵਾਰ 15 ਅਗਸਤ ਨੂੰ ਸਨਮਾਨਿਤ ਕੀਤੇ ਜਾਣ ਵਾਲੀਆਂ ਸ਼ਖਸੀਅਤਾਂ, ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਤੋਂ ਇਲਾਵਾ ਜ਼ਿਲਾ ਦਾ ਕੋਈ ਵੀ ਵਸਨੀਕ, ਜਿਸ ਨੇ ਕਿਸੇ ਖੇਤਰ ਵਿਚ ਕੋਈ ਖਾਸ ਉਪਲੱਬਧੀ ਹਾਸਲ ਕੀਤੀ ਹੋਵੇ, ਉਹ ਵੀ ਅਪਲਾਈ ਕਰ ਸਕੇਗਾ। ਇਸ ਲਈ ਜ਼ਿਲੇ ਦੀ ਵੈਬਸਾਈਟ (7urdaspur.nic.in) ਉੱਪਰ ਇੱਕ ਫਾਰਮ ਅਪਲੋਡ ਕੀਤਾ ਜਾਵੇਗਾ, ਉਸਨੂੰ ਭਰ ਕੇ ਅਪਲਾਈ ਕੀਤਾ ਜਾ ਸਕਦਾ ਹੈ। ਇਹ ਫਾਰਮ ਕੱਲ੍ਹ 23 ਜੁਲਾਈ ਤੋਂ ਵੈਬਸਾਈਟ ਉੱਪਰ ਅਪਲੋਡ ਹੋਵੇਗਾ ਤੇ 6 ਅਗਸਤ 2022 ਤਕ ਫਾਰਮ ਭਰ ਕੇ ਅਪਲਾਈ ਕੀਤਾ ਜਾ ਸਕਦਾ ਹੈ। 

ਇਸ ਮੌਕੇ ਉਨਾਂ ਨਗਰ ਕੌਂਸਲ ਗੁਰਦਾਸਪੁਰ ਅਤੇ ਪੀ.ਡਬਲਿਊ.ਡੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੀ ਸਾਫ-ਸਫਾਈ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਨੂੰ ਸੱਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਪਾਵਰਕਾਮ, ਮੰਡੀ ਬੋਰਡ, ਜ਼ਿਲਾ ਪ੍ਰੋਗਰਾਮ ਅਫਸਰ, ਸਿਹਤ ਵਿਭਾਗ, ਪਬਲਿਕ ਹੈਲਥ, ਸਿਹਤ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਨੂੰ ਸਮਾਗਮ ਤੋਂ ਪਹਿਲਾਂ-ਪਹਿਲਾਂ ਤਿਆਰੀਆਂ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਪਰੇਡ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿਚ ਰਵਿੰਦਰ ਸਿੰਘ ਅਰੌੜਾ, ਐਸ.ਡੀ.ਐਮ ਡੇਰਾ ਬਾਬਾ ਨਾਨਕ, ਰਾਜਬੀਰ ਸਿੰਘ ਐਸ.ਪੀ (ਹੈੱਡਕੁਆਟਰ) ਗੁਰਦਾਸਪੁਰ, ਜਗਤਾਰ ਸਿੰਘ ਤਹਿਸੀਲਦਾਰ, ਸੰਦੀਪ ਮਲਹੋਤਰਾ ਡੀਡੀਪੀਓ ਗੁਰਦਾਸਪੁਰ, ਡਾ. ਹਰਭਜਨ ਰਾਮ ਮਾਂਡੀ ਸਿਵਲ ਸਰਜਨ, ਬਿ੍ਰਗੇਡੀਅਰ ਐਸ.ਐਸ ਕਾਹਲੋਂ ਜ਼ਿਲਾ ਮੁਖੀ ਜੀਓਜੀ, ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫਸਰ (ਸ), ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ , ਐਕਸੀਅਨ ਵਿਨੈ ਕੁਮਾਰ, ਹਰਨੇਕ ਸਿੰਘ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸੀਡੀਪੀਓ ਵਰਿੰਦਰ ਸਿੰਘ, ਸਰਵਣ ਸਿੰਘ ਮੱਛੀ ਪਾਲਣ ਅਫਸਰ, ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਦਿ ਹਾਜਰ ਸਨ।

Leave a Reply

Your email address will not be published. Required fields are marked *