ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਗੁਰਦਾਸਪੁਰ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਐੱਚ.ਐੱਸ.ਡੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੀਤਾ ਭਵਨ, ਗੁਰਦਾਸਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸਾਹ ਨਾਲ ਭਾਗ ਲਿਆ ਗਿਆ।

ਇਸ ਮੌਕੇ ਬੱਚਿਆਂ ਨੂੰ ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਕਰਕੇ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਰਿਆਮ ਸਿੰਘ ਵੱਲੋਂ ਬੱਚਿਆਂ ਨੂੰ 12ਵੀਂ ਦੀ ਪੜ੍ਹਾਈ ਕਰਨ ਤੋਂ ਬਾਅਦ ਵੈਟਨਰੀ ਦੇ ਫੀਲਡ ਅਤੇ ਡੇਅਰੀ ਦੇ ਫੀਲਡ ਵਿਚ ਅਫ਼ਸਰ ਬਣਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਜਿਨਾਂ ਬੱਚਿਆਂ ਦੇ ਮਾਪੇ ਪਸ਼ੂ ਪਾਲਕ ਹਨ, ਉਹਨਾਂ ਨੁੰ ਵਿਭਾਗੀ ਸਕੀਮਾਂ ਤੋ ਜਾਣੂ ਕਰਵਾਇਆ ਗਿਆ।

ਸਕੂਲ ਦੇ ਪ੍ਰਿੰਸੀਪਲ ਸੀਮਾ ਵਾਸੂਦੇਵਾ ਅਤੇ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿਚ ਡੇਅਰੀ ਵਿਕਾਸ ਇੰਸਪੈਕਟਰ ਬਰਜਿੰਦਰ ਸਿੰਘ, ਅਨਾਮਿਕਾ ਸ਼ਰਮਾ, ਡੇਅਰੀ ਵਿਕਾਸ ਇੰਸਪੈਕਟਰ, ਮਿਸ ਜੈਸਮੀਨ ਸੈਣੀ (ਵੇਰਕਾ ਮਿਲਕ ਪਲਾਂਟ), ਸ਼ੇਰ ਸਿੰਘ ਅਜ਼ਾਦ, ਜਤਿੰਦਰ ਕੁਮਾਰ, ਬਲਵਿੰਦਰਜੀਤ, ਅਸ਼ਵਨੀ ਕੁਮਾਰ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਦੁੱਧ ਦੇ 30 ਸੈਂਪਲ ਚੈਕ ਕੀਤੇ ਗਏ। ਡਿਪਟੀ ਡਾਇਰੈਕਟਰ ਡੇਅਰੀ ਵੱਲੋਂ ਪ੍ਰਿੰਸੀਪਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

Leave a Reply

Your email address will not be published. Required fields are marked *