ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਸਾਨਾਂ ਨਾਲ ਕੀਤਾ ਵਿਸ਼ਵਾਸ਼ਘਾਤ
ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਪਿਛਲੇ ਦਿਨੀਂ ਪੰਜਾਬ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਜਲੰਧਰ ਧੰਨੋਵਾਲੀ ਫਾਟਕ ਅਤੇ ਰੋਡ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।
ਜਾਣਕਾਰੀ ਦਿਦੇ ਹੋਏ ਕਿਸਾਨ ਆਗੂ
ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਕੇ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ 28 ਨਵੰਬਰ ਨੂੰ ਗੰਨੇ ਦਾ ਰੇਟ ਅਤੇ ਮਿੱਲਾਂ ਚੱਲਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ ਜੋ ਕਿ ਸਰਾਸਰ ਕਿਸਾਨਾਂ ਨਾਲ ਧੱਕਾ ਹੈ ਇਸ ਮੌਕੇ ਮਾਂਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ ਦੁਪਹਿਰ ਤੱਕ ਗੰਨੇ ਦਾ ਮੁੱਲ ਵਧਾਇਆ ਨਾ ਗਿਆ ਅਤੇ ਮਿੱਲਾਂ ਚੱਲਣ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਗੁਰਦਾਸਪੁਰ ਵਿੱਚ ਬੱਸ ਸਟੈਂਡ ਦੇ ਉਦਘਾਟਨ ਵਿੱਚ ਪਹੁੰਚ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪ੍ਰੋਗਰਾਮ ਨੂੰ ਸਿਰੇ ਨਹੀਂ ਚੜ੍ਹਣ ਦੇਣਗੇ ਅਤੇ ਗੁਰਦਾਸਪੁਰ ਦਾ ਆਲਾ ਦੁਆਲਾ ਗੰਨੇ ਦੀਆਂ ਟਰਾਲੀਆਂ ਲਾ ਕੇ ਬੰਦ ਕਰ ਦਿੱਤਾ ਜਾਵੇਗਾ ਕੋਈ ਵੀ ਅਵਾਜਾਈ ਚੱਲਣ ਨਹੀਂ ਦਿੱਤੀ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਮੁਕੇਰੀਆਂ ਜਲੰਧਰ ਅਤੇ ਹੋਰ ਥਾਂਵਾ ਤੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਦੀ ਜੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।