ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)–ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਵਾਲ਼ੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਗਲੇ ਪੰਜ ਸਾਲਾਂ ਲਈ ਹੋਰ ਚਾਲੂ ਰੱਖਣ ਦੀ ਮਨਜ਼ੂਰੀ ਦੇਣ ਵਾਲੀ ਨੀਤੀ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲੀ ਕਹੀ ਜਾ ਸਕਦੀ ਹੈ, ਇਸ ਫੈਸਲੇ ਨਾਲ ਦੇਸ਼ ਦੇ 35 ਕਰੋੜ ਗਰੀਬ ਲੋਕ ਪੂਰੀ ਤਰ੍ਹਾਂ ਖੁਸ਼ ਨਜ਼ਰ ਆ ਰਹੇ ਹਨ ,ਜੋਂ ਇਸ ਦਾ ਲਾਭ ਪ੍ਰਾਪਤ ਕਰ ਰਹੇ ਹਨ, ਇਸ ਫੈਸਲੇ ਦੀ ਹਰ ਵਰਗ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਇਸ ਸਕੀਮ ਤਹਿਤ ਦਿਤੇ ਜਾ ਰਹੇ ਰਾਸ਼ਨ ਨੂੰ ਸਹੀ ਲਾਭਪਾਤਰੀਆਂ’ਚ ਵੰਡਣ ਲਈ ਨਜਾਇਜ਼ ਇਸ ਯੋਜਨਾ ਦਾ ਲਾਭ ਉਠਾਉਣ ਵਾਲੇ ਲੋਕਾਂ ਤੇ ਸ਼ਖਤੀ ਨਾਲ ਕਾਰਵਾਈ ਕੀਤੀ ਜਾਵੇ, ਤਾਂ ਕਿ ਇਸ ਯੋਜਨਾ ਦਾ ਲਾਭ ਉਹ ਲੋਕ ਹੀ ਪ੍ਰਾਪਤ ਕਰ ਸਕਣ ,ਜਿਨ੍ਹਾਂ ਦਾ ਇਸ ਤੇ ਹੱਕ ਬਣਦਾ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਮੇਜਰ ਸਿੰਘ ਸੋਢੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਪ੍ਰਧਾਨ ਮੰਤਰੀ ਵੱਲੋਂ ਗਰੀਬ ਕਲਿਆਣ ਯੋਯਨਾ ਤਹਿਤ ਗਰੀਬਾਂ ਨੂੰ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਫ੍ਰੀ ਰਾਸ਼ਨ ਨੂੰ ਅਗਲੇ ਪੰਜ ਸਾਲਾਂ ਲਈ ਹੋਰ ਮਨਜ਼ੂਰੀ ਦੇਣ ਵਾਲੀ ਨੀਤੀ ਦੀ ਸ਼ਲਾਘਾ ਅਤੇ ਨਜਾਇਜ਼ ਲਾਭ ਪਾਤਰੀਆ ਤੇ ਸਖਤੀ ਨਾਲ ਕਾਰਵਾਈ ਕਰਨ ਦੀ ਮੰਗ ਕਰਦਿਆਂ ਇਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਭਾਈ ਖਾਲਸਾ ਤੇ ਇਹਨਾਂ ਕੌਮੀ ਜਥੇਦਾਰਾਂ ਨੇ ਕਿਹਾ ਇਹ ਯੋਜਨਾ ਦਾ ਐਲਾਨ ਭਾਰਤ ਸਰਕਾਰ ਵੱਲੋਂ ਕਰੋਨਾ ਵਰਗੀ ਬਿਮਾਰੀ ਸਮੇਂ ਗ਼ਰੀਬਾਂ ਦੀ ਭਲਾਈ ਹਿੱਤ ਕੀਤਾ ਗਿਆ ਸੀ ਅਤੇ ਸਮੇਂ ਸਮੇਂ ਸਰਕਾਰ ਇਸ ਨੂੰ ਹੋਰ ਅੱਗੇ ਵਧਾਉਦੀ ਰਹੀ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਲ਼ੀ ਕੈਬਨਿਟ ਨੇ ਇਸ ਯੋਜਨਾ ਨੂੰ ਅਗਲੇ ਪੰਜ ਸਾਲਾਂ ਲਈ ਹੋਰ ਮਨਜ਼ੂਰੀ ਦੇ ਕੇ ਗਰੀਬ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ , ਜਥੇ ਸੋਢੀ ਤੇ ਜਥੇ ਵੱਲਾ ਨੇ ਕਿਹਾ ਕੇਂਦਰ ਸਰਕਾਰ ਤੇ ਇਸ ਯੋਜਨਾ ਨਾਲ 1100 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ ਅਤੇ 35 ਹਜ਼ਾਰ ਕਰੋੜ ਗਰੀਬ ਲੋਕ ਇਸ ਕਲਿਆਣ ਯੋਯਨਾ ਦਾ ਲਾਭ ਪ੍ਰਾਪਤ ਕਰ ਸਕਣਗੇ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਦਸਮੇਸ਼ ਤਰਨਾ ਦਲ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦਲ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਸਕੀਮ ਨੂੰ ਅਗਲੇ ਪੰਜ ਸਾਲਾਂ ਲਈ ਹੋਰ ਜਾਰੀ ਰੱਖਣ ਵਾਲੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ’ਚ ਸ਼ਲਾਘਾ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਇਸ ਯੋਜਨਾ ਤਹਿਤ ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਲੋਕ ਜੋਂ ਇਸ ਯੋਜਨਾ ਦਾ ਗਲਤ ਇਸਤੇਮਾਲ ਕਰ ਰਹੇ ਹਨ ਅਤੇ ਉਨ੍ਹਾਂ ਕਰਕੇ ਸਹੀ ਲਾਭਪਾਤਰੀਆਂ ਇਸ ਲਾਭ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਕਰਕੇ ਅਜਿਹੇ ਗਲਤ ਲੋਕਾਂ ਤੇ ਸਰਕਾਰ ਨੂੰ ਸ਼ਖਤੀ ਨਾਲ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ,ਤਾਂ ਕਿ ਇਸ ਯੋਜਨਾ ਦਾ ਲਾਭ ਹਰ ਉਸ ਗਰੀਬ ਤੱਕ ਪਹੁੰਚ ਸਕੇ ,ਜਿਸ ਦਾ ਇਸ ਤੇ ਹੱਕ ਬਣਦਾ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ, ਜਥੇਦਾਰ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ ਮੁੱਖੀ, ਜਥੇਦਾਰ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਜਥੇਦਾਰ ਬਲਦੇਵ ਸਿੰਘ ਮੁਸਤਫ਼ਾ ਬਾਦ, ਜਥੇਦਾਰ ਪੰਜਾਬ ਸਿੰਘ ਸੁਲਤਾਨਵਿੰਡ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਅਤੇ ਭਾਈ ਗੁਰਦੀਪ ਸਿੰਘ ਭਾਈ ਦਿਲਬਾਗ ਸਿੰਘ ਬਾਗੀ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਜੱਸਾ ਸਿੰਘ ਸੰਗੋਵਾਲ, ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਅਜੈਬ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਬਲਕਾਰ ਸਿੰਘ ਦਾਰੇਵਾਲ ਆਦਿ ਆਗੂ ਹਾਜਰ ਸਨ ।
ਦਸਮੇਸ਼ ਤਰਨਾ ਦਲ ਮੁੱਖੀ ਜਥੇਦਾਰ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਮੁਖੀ ਜਥੇਦਾਰ ਬਲਦੇਵ ਸਿੰਘ ਵੱਲਾ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਹੋਰ ਗੱਲਬਾਤ ਕਰਦੇ ਹੋਏ ।


