ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਹਿੱਤ 100 ਹਫਤਿਆਂ ਦੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਵਾਲਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਲਿਆ ਹੈ- ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਦਿੱਲੀ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਜਿਥੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਜੰਗ ਛੇੜ ਕੇ ਵੱਡੇ ਛੋਟੇ ਨਸ਼ਾ ਤਸਕਰਾਂ ਨੂੰ ਕਾਬੂ ਤੇ ਜੇਲ੍ਹਾਂ ਵਿੱਚ ਧੱਕ ਰਹੀ ਹੈ, ਕਈਆਂ ਦੀਆਂ ਜਾਇਦਾਦਾਂ ਤੇ ਬਿਲਡੋਜਰ ਚਲਾ ਰਹੀ ਅਤੇ ਸਫਲਤਾ ਲਈ ਲੁਧਿਆਣਾ ਵਿਖੇ ਇੱਕ ਸੈਮੀਨਾਰ ਵਿੱਚ ਪੰਜਾਬ ਪੁਲਿਸ ਦਾ ਧੰਨਵਾਦ ਕਰ ਰਹੀ ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ 100 ਹਫ਼ਤਿਆਂ ਦੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਦਾ ਐਲਾਨ ਕਰ ਰਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਜੰਗ ਦਾ ਸਵਾਗਤ ਕਰਦੀ ਹੈ ਉਥੇ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਦੇਸ਼ ਦਾ ਭਵਿੱਖ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਨ ਹਿੱਤ 100 ਹਫ਼ਤਿਆਂ ਦੀ ਨਸਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਫੈਸਲੇ ਦਾ ਜ਼ੋਰਦਾਰ ਸ਼ਬਦਾਂ ਵਿਚ ਸਵਾਗਤ ਕਰਨ ਦੇ ਨਾਲ ਨਾਲ ਮੰਗ ਕਰਦੀ ਹੈ ਕਿ ਇਸ ਮੁਹਿੰਮ ਤਹਿਤ ਵਿਦੇਸ਼ਾਂ ਵਿੱਚ ਬੈਠੇ ਨਸ਼ਾ ਤਸਕਰਾਂ ਨੂੰ ਭਾਰਤ ਲਿਆਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਹੀ ਬਾਹਰੋਂ ਆ ਰਹੀ ਨਸ਼ਿਆਂ ਦੀ ਖੇਪ ਤੇ ਕਾਬੂ ਪਾਇਆ ਸਕਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨਸ਼ਿਆਂ ਦੇ ਕੌਹੜ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਛੇੜੀ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਵਾਗਤ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਹਿੱਤ 100 ਹਫ਼ਤਿਆਂ ਦੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਉਣ ਵਾਲੇ ਫੈਸਲੇ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਛੇੜੀਂ ਮੁਹਿੰਮ ਵਿੱਚ ਅਜੇ ਪੂਰੀ ਸਫਲਤਾ ਹਾਸਲ ਨਹੀਂ ਹੋਈ ਪਰ ਇਸ ਨਾਲ ਕੁਝ ਕੂ ਸਧਾਰ ਹੋਇਆ ਹੈ, ਭਾਈ ਖਾਲਸਾ ਨੇ ਕਿਹਾ ਨਰਿੰਦਰ ਮੋਦੀ ਜੀ ਨੇ ਆਪਣੇ ਹਫਤੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਨਸ਼ਿਆਂ ਦੇ ਵਧ ਰਹੇ ਰੁਝਾਨ ਤੇ ਚਿੰਤਾ ਪ੍ਰਗਟਾਈ ਅਤੇ ਦੱਸਿਆ ਨੌਜਵਾਨ ਪੀੜ੍ਹੀ ਦੇਸ਼ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣਾ ਅੱਜ ਸਮੇਂ ਦੀ ਮੁੱਖ ਮੰਗ ਹੈ, ਮੋਦੀ ਜੀ ਕਿਹਾ ਕੇਂਦਰ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਲੋਕਾਂ ਤੇ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ 100 ਹਫ਼ਤਿਆਂ ਦੀ ਨਸ਼ਾ ਵਿਰੋਧੀ ਜਾਗਰੂਕਤਾ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਲਿਆ, ਪ੍ਰਧਾਨ ਮੰਤਰੀ ਜੀ ਕਿਹ ਇਸ ਮੁਹਿੰਮ ਤਹਿਤ ਵੱਡੇ ਵੱਡੇ ਸੈਮੀਨਾਰ ਤੇ ਇਕੱਠ ਕੀਤੇ ਜਾਣਗੇ,ਦੇਸ ਦੇ ਸਭਿਆਚਾਰ ਤੇ ਸਮਾਜਿਕ ਮਜ਼ਬੂਤੀ ਲਈ ਰੰਗਾਂ ਰੰਗ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਸਮਾਂ ਪਵਾਈਆਂ ਜਾਣਗੀਆਂ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਲੋਕਾਂ ਤੇ ਨੌਂਜਵਾਨਾ ਨੂੰ ਨਸ਼ਿਆਂ ਤੋਂ ਦੂਰ ਕਰਨ ਹਿੱਤ 100 ਹਫ਼ਤਿਆਂ ਦੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੀ ਪੂਰਨ ਹਮਾਇਤ ਕਰਦੀ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਤੋਂ ਮੰਗ ਕਰਦੀ ਹੈ ਅਮਰੀਕਾ ਦੀ ਏਜੰਸੀ ਐਫ ਬੀ ਆਈ ਅਨੁਸਾਰ ਭਾਰਤ ਨਾਲ ਸਬੰਧਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾਵੇ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ਼ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ,ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *