ਗੁਰਦਾਸਪੁਰ ਵਿੱਚ ਹੋਣ ਜਾ ਰਹੀ ਰੈਲੀ ਦੇ ਸੰਬੰਧ ਵਿੱਚ ਚੇਅਰਮੈਨ ਰਮਨ ਬਹਿਲ ਵੱਲੋਂ ਕੀਤੀ ਜਾ ਰਹੀ ਮੀਟਿੰਗਾਂ

ਗੁਰਦਾਸਪੁਰ

ਕੱਲ੍ਹ ਹੋਵੇਗਾ ਗੁਰਦਾਸਪੁਰ ਚ ਨਵੇਂ ਬੱਸ ਸਟੈਂਡ ਦਾ ਉਦਘਾਟਨ, ਇਤਿਹਾਸਿਕ ਹੋਵੇਗੀ ਰੈਲੀ-ਚੇਅਰਮੈਨ ਬਹਿਲ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਦੋ ਦਸੰਬਰ ਨੂੰ ਗੁਰਦਾਸਪੁਰ ਵਿਖੇ ਬੱਸ ਸਟੈਂਡ ਦੇ ਉਦਘਾਟਨ ਮੌਕੇ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ਇਤਿਹਾਸਿਕ ਰੈਲੀ ਦੇ ਸੰਬੰਧ ਵਿੱਚ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕੋਰਪਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਲਗਾਤਾਰ ਸਮੁੱਚੇ ਹਲਕੇ ਦੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਵਰਕਰਾਂ ਨੂੰ ਰੈਲੀ ਦੇ ਲਈ ਜਾਣੂ ਕੀਤਾ ਜਾ ਰਿਹਾ ਹੈ। ਇਸੇ ਦੇ ਤਹਿਤ ਹੀ ਅੱਜ ਚੇਅਰਮੈਨ ਰਮਨ ਬਹਿਲ ਜੀ ਵੱਲੋਂ ਬਬਰੀ ਵਿਖੇ ਬਲਾਕ ਪ੍ਰਧਾਨ ਰਾਣਾ ਸ਼ੇਰਗਿਲ ਦੀ ਅਗਵਾਈ ਹੇਠ ਇੱਕ ਵੱਡੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ ਗੱਲਬਾਤ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਬੱਸ ਸਟੈਂਡ ਦੇ ਸ਼ੁਰੂ ਹੋਣ ਦੇ ਨਾਲ ਜ਼ਿਲ੍ਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਰੋਜ਼ਗਾਰ ਦੇ ਸਾਧਨ ਵੀ ਪੈਦਾ ਹੋਣਗੇ। ਲੋਕਾਂ ਨੂੰ ਦੂਜੇ ਸੂਬਿਆਂ ਚ ਜਾਣ ਵਿੱਚ ਆਸਾਨੀ ਰਹੇਗੀ ਗੱਲਬਾਤ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਦੋ ਦਸੰਬਰ ਨੂੰ ਬਾਈਪਾਸ ਉੱਪਰ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਤੇ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਵਰਕਰਾਂ ਦਾ ਰਿਕਾਰਡ ਤੋੜ ਇਕੱਠ ਰੈਲੀ ਵਿੱਚ ਪਹੁੰਚੇਗਾ।

Leave a Reply

Your email address will not be published. Required fields are marked *