ਮੁਕਤਸਰ, ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵੱਲੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ 24 ਜੁਲਾਈ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਚੇਤਨਾ ਬੜੀ ਸ਼ਰਧਾ ਭਾਵਨਾ ਨਾਲ ਅੱਗੇ ਵੱਧਦਾ ਰਿਹਾ ਅਤੇ ਇਸ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਪੂਰਨ ਸੰਯੋਗ ਕਰ ਰਹੀਆਂ ਹਨ ਅਤੇ ਚਾਰ ਅਗਸਤ ਨੂੰ ਸਮਾਪਤੀ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਪਹੁੰਚਣ ਤੋਂ ਪਹਿਲਾਂ ਤਿੰਨ ਕਿਲੋਮੀਟਰ ਦੀ ਦੂਰੀ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਘੌੜ ਸਵਾਰ ਆਪਣੇ ਆਪਣੇ ਘੌੜਿਆ ਨੂੰ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਦੇ ਅੱਗੇ ਜਾਹੋ ਜਲਾਹ ਦੀਆਂ ਰੋਣਕਾਂ ਨੂੰ ਵਧਾਉਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਅੱਜ ਇਹ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਗੁਰਦੁਆਰਾ ਫਕਰਸਰ ਖੇਡੀ ਨੇੜੇ ਮਲੋਟ ਤੋਂ ਪੂਰੇ ਜਾਹੋ ਜਲਾਲ 10 ਵਜੇ ਅਰੰਭ ਹੋਇਆ ਅਤੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਇਹ ਖਾਲਸਾ ਮਾਰਚ ਅੱਜ 3 ਅਗੱਸਤ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਪਹੁੰਚੇਗਾ ਅਤੇ ਰਾਤਰੀ ਵਿਸ਼ਰਾਮ ਕਰਨ ਤੋਂ ਬਾਅਦ ਸਵੇਰੇ ਦਸ ਵਜੇ ਹਾਜੀਰਤਨ ਤੋਂ ਆਪਣੇ ਅੰਤਿਮ ਪੜਾਅ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚੇਗਾ ਅਤੇ ਇਥੇ ਸਮਾਪਤੀ ਅਰਦਾਸ ਕੀਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਕੱਲ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਦਰਜਨਾਂ ਦਲ ਪੰਥ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਲਦੇਵ ਸਿੰਘ ਵੱਲਾ ਅਤੇ ਜਥੇਦਾਰ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ਹੇਠ ਆਪਣੇ ਘੌੜਿਆ ਤੇ ਜੰਗੀ ਸ਼ਾਸਤਰਾਂ ਨਾਲ ਲੈਸ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋਂ ਕੀ ਤਲਵੰਡੀ ਤੋਂ ਚਾਰ ਕਿਲੋ ਮੀਟਰ ਤੋਂ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਦੇ ਜਾਹੋ ਜਲਾਲ ਦੀਆਂ ਰੌਣਕਾਂ ਵਿੱਚ ਵਾਧਾ ਕਰਨਗੇ, ਭਾਈ ਖਾਲਸਾ ਨੇ ਦੱਸਿਆ ਇਥੇ ਹੀ ਕੱਲ 4 ਅਗਸਤ ਨੂੰ ਸਮਾਪਤੀ ਅਰਦਾਸ ਕੀਤੀ ਜਾਵੇਗੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਦਾ ਸਨਮਾਨ ਕੀਤਾ ਜਾਵੇਗਾ, ਇਸ ਮੌਕੇ ਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲੋਂ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ ਅਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ , ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਪਾਲ ਸਿੰਘ ਵੱਲਾ, ਅਨੰਦਪੁਰ ਸਾਹਿਬ ਵਾਲੇ,ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਸਾਹਿਬ ਸਿੰਘ ਬਟਾਲਾ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਜਥੇਦਾਰ ਨਰਿੰਦਰ ਸਿੰਘ ਵੱਲਾ, ਬਾਬਾ ਗੁਰਦਿੱਤ ਸਿੰਘ ਰੀਟਾਉਲ, ਭਾਈ ਸੁਖਦੇਵ ਸਿੰਘ ਜਗਰਾਓਂ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਬਾਜ਼ਾਰਾਂ ਫੌਜਾਂ ਸ਼ਾਮਲ ਹੋ ਰਹੀਆਂ ਹਨ, ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਚਾਹੀਦਾ ਹੈ ਕਿ ਕੱਲ 4 ਅਗਸਤ ਨੂੰ ਖਾਲਸਾ ਮਾਰਚ ਦੀ ਸਮਾਪਤੀ ਅਰਦਾਸ ਮੌਕੇ ਸ਼ਾਮਲ ਹੋਣ ਦੀ ਲੋੜ ਤੇ ਜੋਰ ਦੇਣ ।



