ਗੁਰਦਾਸਪੁਰ, 2 ਦਸੰਬਰ (ਸਰਬਜੀਤ ਸਿੰਘ)– ਲੰਮੇ ਲੰਮੇ ਤੋਂ ਕਈ ਕਿਸਾਨੀ ਮੰਗਾਂ ਦੇ ਨਾਲ ਨਾਲ ਕਿਸਾਨ ਸਰਕਾਰ ਨੂੰ ਗੰਨੇ ਦੀ ਕ਼ੀਮਤ 400 ਰੁਪਏ ਕਰਨ ਨੂੰ ਲੈ ਕੇ ਸੜਕਾਂ ਤੇ ਰੇਲਾਂ ਰੋਕ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਨ ਹੁਣ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਕ਼ੀਮਤ ਵਿਚ 11 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ, ਇਹ ਭਾਰਤ ਦੇ ਸਾਰੇ ਸੂਬਿਆਂ ਤੋਂ ਵੱਧ ਰੇਟ ਹੈ ਜਦੋਂ ਕਿ ਹਰਿਆਣਾ ਵਿੱਚ 386 ਰੁਪਏ ਇਸ ਕਰਕੇ ਜਿਥੇ ਪੰਜਾਬ ਦੇ ਮੁੱਖ ਮੰਤਰੀ ਨੇ ਗੰਨੇ ਦੀ ਕ਼ੀਮਤ ਵਿਚ 11 ਰੁਪਏ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਰਾਹਤ ਮਹਿਸੂਸ ਕਰਵਾਈ ਹੈ, ਉਥੇ ਹੁਣ ਪੰਜਾਬ ਗੰਨੇ ਰੇਟ ਵਿਚ ਭਾਰਤ ਦੇ ਪਹਿਲੇ ਸਥਾਨ ਆ ਗਿਆ ਹੈ ਭਾਵੇਂ ਕਿ ਪੰਜਾਬ ਦੇ ਕਿਸਾਨ ਇਸ ਕੀਮਤ ਤੇ ਖੁਸ਼ ਨਜ਼ਰ ਨਹੀਂ ਆ ਰਹੇ ਤੇ ਇਸ ਵਾਧੇ ਨੂੰ ਕਿਸਾਨਾਂ ਨਾਲ ਮਜ਼ਾਕ ਦੱਸ ਰਹੇ ਹਨ ਪਰ ਪੰਜਾਬ ਦੇ ਲੋਕਾਂ ਗੰਨੇ ਦੀ ਕ਼ੀਮਤ ਵਿਚ ਵਾਧਾ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਕਿਸਾਨਾਂ ਦੀਆਂ ਬਾਕੀਆਂ ਰਹਿੰਦੀਆਂ ਮੰਗਾਂ ਵੀ ਪ੍ਰਵਾਨ ਕਰੇ ਤਾਂ ਕਿ ਕਿਸਾਨਾਂ ਨੂੰ ਨਿੱਤ ਦਿਨ ਆਪਣੀਆਂ ਮੰਗਾਂ ਲਈ ਧਰਨੇ ਲਾਉਣ ਲਈ ਮਜਬੂਰ ਨਾ ਹੋਣਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਗਵੰਤ ਮਾਨ ਵੱਲੋਂ ਗੰਨੇ ਦੀ ਕ਼ੀਮਤ ਵਿਚ 11 ਰੁਪਏ ਵਾਧਾ ਕਰਨ ਦੀ ਸ਼ਲਾਘਾ ਅਤੇ ਸਰਕਾਰ ਤੋਂ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵੀ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਲੰਮੇ ਸਮੇਂ ਤੋਂ ਕਿਸਾਨ ਗੰਨੇ ਦਾ ਭਾਅ ਵਧਾਉਣ ਸਮੇਤ ਕਈ ਮੰਗਾਂ ਨੂੰ ਲੈ ਕੇ ਸੜਕਾਂ ਤੇ ਰੇਲਾਂ ਰੋਕ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਸਨ ਜਿਸ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਅਤੇ ਲੋਕ ਕਿਸਾਨਾ ਨੂੰ ਸੜਕਾਂ ਤੇ ਰੇਲਾਂ ਰੋਕਣ ਦੇ ਬਾਜਏ ਸਬੰਧਤ ਮੰਤਰੀਆਂ ਦੀਆਂ ਕੋਠੀਆਂ ਘੇਰੀਆਂ ਦੀ ਮੰਗ ਕਰ ਰਹੇ ਸਨ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਨੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਤੇ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਗੰਨੇ ਦੇ ਰੇਟ ਵਿਚ ਜੋਂ ਗਿਆਰਾਂ ਰੁਪਏ ਦਾ ਵਾਧਾ ਕੀਤਾ ਹੈ ਉਸ ਦਾ ਪੂਰਾ ਪੂਰਾ ਸਮਰਥਨ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫ਼ੈਸਲਾ ਦੱਸਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਦੀਆਂ ਹੱਕੀ ਅਤੇ ਬਾਕੀ ਰਹਿੰਦੀਆਂ ਮੰਗਾਂ ਵੀ ਤੁਰੰਤ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਕਿਸਾਨ ਸੰਗਰਸੀ ਜਥੇਬੰਦੀਆਂ ਨੂੰ ਆਪਣੀਆਂ ਮੰਗਾਂ ਲਈ ਦੁਬਾਰਾ ਧਰਨਾ ਲਾਉਣ ਦੀ ਲੋੜ ਨਾ ਪਵੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਕੁਲਦੀਪ ਸਿੰਘ ਕਮਾਲਕੇ ਭਾਈ ਸਵਰਨ ਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਜੱਸਾ ਸਿੰਘ ਸੰਗੋਵਾਲ ਆਦਿ ਆਗੂ ਹਾਜਰ ਸਨ ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ ।