ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨਾਲ 53 ਬੱਚਿਆਂ ਦੀ ਹਾਲਤ ਵਿਗੜੀ, ਹਸਪਤਾਲ ਚ ਭਰਤੀ-ਭਾਈ ਵਿਰਸਾ ਸਿੰਘ ਖਾਲਸਾ

ਸੰਗਰੂਰ-ਬਰਨਾਲਾ

ਖਾਣਾ ਸਪਲਾਈ ਕਰਨ ਵਾਲੇ ਠੇਕੇਦਾਰ ਤੇ ਪਰਚਾ ਦਰਜ ਕਰਕੇ ਗ੍ਰਿਫਤਾਰ

ਸੰਗਰੂਰ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)– ਸੰਗਰੂਰ ਜ਼ਿਲ੍ਹੇ ਦੇ ਇਕ ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਨਾਲ 53 ਬੱਚਿਆਂ ਦੀ ਹਾਲਤ ਵਿਗੜਨ ਕਰਕੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਉਹਨਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਸਨ,ਜਿੱਥੇ ਸਿਖਿਆ ਮੰਤਰੀ ਅਨੁਸਾਰ ਸਾਰੇ ਬੱਚੇ ਠੀਕ ਠਾਕ ਹਨ ਉਹਨਾਂ ਦੇ ਮਾਪਿਆਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ, ਜਦੋਂ ਕਿ ਖਾਣਾ ਸਪਲਾਈ ਕਰਨ ਵਾਲੇ ਠੇਕੇਦਾਰ ਤੇ ਪਰਚਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਪਤਾ ਲੱਗਾ ਕਿ ਬੱਚਿਆਂ ਨੇ ਸਕੂਲ ਅਧਿਆਪਕਾਂ ਨੂੰ ਦੱਸਿਆ ਸੀ ਸਾਨੂੰ ਕੀੜੇ ਮਕੌੜੇ ਵਾਲਾਂ ਖਾਣਾ ਪਰੋਸਿਆ ਜਾਂਦਾ ਹੈ ਜਿਸ ਤੇ ਗੌਰ ਨਹੀਂ ਕੀਤਾ ਗਿਆ,ਇਸ ਘਟਨਾ ਨਾਲ ਸਕੂਲੀ ਬੱਚਿਆਂ ਦੇ ਮਾਪਿਆਂ ਵਿੱਚ ਕਾਫੀ ਦਾਹਿਸਤ ਪਾਈ ਜਾ ਰਹੀ ਹੈ ਅਤੇ ਸਾਰੇ ਫ਼ਿਕਰਮੰਦ ਹੋ ਕੇ ਇਸ ਘਟਨਾ ਦੀ ਪੂਰੀ ਤਰ੍ਹਾਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ, ਕਿਉਂਕਿ ਇਹ ਬੱਚਿਆਂ ਦੀ ਸਿਹਤ ਦਾ ਮਸਲਾ ਤੇ ਵੱਡੀ ਚਿੰਤਾ ਦਾ ਵਿਸ਼ਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਨੂੰ ਜਿਥੇ ਇਸ ਘਟਨਾ ਦੀ ਪੂਰੀ ਜਾਂਚ ਕਰਵਾਉਣ ਦੀ ਮੰਗ ਕਰਦੀ ਹੈ, ਉਥੇ ਮੰਗ ਕਰਦੀ ਹੈ ਕਿ ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਖਾਣੇ ਤੋਂ ਪਹਿਲਾਂ ਇਸ ਦੀ ਸਥਾਨਕ ਸਿਵਲ ਹਸਪਤਾਲ ਦੇ ਡਾਕਟਰ ਤੋਂ ਚੈਕਅਪ ਕਰਵਾਇਆ ਜਾਵੇ ,ਕਿਉਂਕਿ ਇਹ ਛੋਟੇ ਬੱਚਿਆਂ ਦੀ ਸਿਹਤ ਦਾ ਮਸਲਾ ਹੈ ਅਤੇ ਅਜਿਹੀਆਂ ਘਟਨਾਵਾਂ ਪਹਿਲਾਂ ਤੋਂ ਹੀ ਵਾਪਰਦੀਆਂ ਆ ਰਹੀਆਂ ਹਨ , ਜੋਂ ਸਕੂਲੀ ਬੱਚਿਆਂ ਦੇ ਮਾਪਿਆਂ ਲਈ ਬਹੁਤ ਹੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ ਜਿਸ ਦਾ ਹੱਲ ਲੱਭਣਾ ਬਹੁਤ ਜ਼ਰੂਰੀ ਬਣ ਗਿਆ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਦੇ ਆਪਣੇ ਜ਼ਿਲੇ ਸੰਗਰੂਰ ਵਿਖੇ ਸਕੂਲੀ ਬੱਚਿਆਂ ਦੀ ਗ਼ਲਤ ਖਾਣਾ ਖਾਣ ਨਾਲ ਵਿਗੜੀ ਹਾਲਤ ਵਾਲੀ ਦਰਦਨਾਕ ਘਟਨਾ ਤੇ ਗਹਿਰੀ ਚਿੰਤਾ ਕਰਦਿਆਂ ਇਸ ਦੀ ਪੂਰੀ ਜਾਂਚ ਕਰਵਾਉਣ, ਖਾਣਾ ਪਰੋਸਣ ਤੋਂ ਪਹਿਲਾਂ ਸਬੰਧਤ ਸਿਵਲ ਹਸਪਤਾਲ ਦੇ ਡਾਕਟਰ ਤੋਂ ਚੈਕ ਕਰਵਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਸਕੂਲ ਵਿੱਚ ਬੱਚਿਆਂ ਨੂੰ ਪਰੋਸੇ ਜਾਂਦੇ ਖਾਣੇ ਵਿੱਚ ਖਰਾਬ ਖਾਣਾ ਖਾਣ ਨਾਲ ਬੱਚਿਆਂ ਦੀ ਸਿਹਤ ਵਿਗੜਨ ਵਾਲੀ ਇਹ ਪਹਿਲੀ ਘਟਨਾ ਨਹੀਂ? ਸਗੋਂ ਅਜਿਹੀਆਂ ਘਟਨਾ ਬਹੁਤ ਹੀ ਸਕੂਲਾਂ ਵਿਚ ਹੋ ਚੁੱਕੀਆਂ ਹਨ ਜਿਸ ਦਾ ਹੱਲ ਨਾ ਲੱਭਣ ਕਰਕੇ ਇਹਨਾਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ,ਇਸ ਕਰਕੇ ਹੁਣ ਸਕੂਲੀ ਸਟਾਫ ਨੂੰ ਇਸ ਵੱਲ ਖਾਸ ਧਿਆਨ ਦੇਣ ਹਿੱਤ ਖਾਣਾ ਪਰੋਸਣ ਤੋਂ ਪਹਿਲਾਂ ਇਸ ਦਾ ਮੁਲਾਜਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਬੱਚਿਆਂ ਦੀ ਸਿਹਤ ਦਾ ਮਾਮਲਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਘਟਨਾ ਦੀ ਜਾਂਚ ਕਰਵਾਕੇ ਸਬੰਧਤ ਦੋਸ਼ੀਆਂ ਤੇ ਬਣਦੀ ਕਾਰਵਾਈ ਦੀ ਮੰਗ ਕਰਦੀ ਹੈ ਤਾਂ ਕਿ ਅੱਗੇ ਤੋਂ ਕਿਸੇ ਵੀ ਸਕੂਲ ਵਿੱਚ ਅਜਿਹੀ ਘਟਨਾ ਦੁਬਾਰਾ ਨਾਂ ਵਾਪਰ ਸਕੇ ।ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਗੁਰਦੀਪ ਸਿੰਘ ਕਮਾਲਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਧੰਨਾ ਸਿੰਘ ਬਰਨਾਲਾ ਆਦਿ ਆਗੂ ਹਾਜ਼ਰ ਸਨ ।

ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਗੁਰਬਾਜ ਸਿੰਘ ਰਾਜਪੁਰਾ ਤੇ ਹੋਰ ਆਗੂ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ।

Leave a Reply

Your email address will not be published. Required fields are marked *