ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਜੋਨਲ ਧਰਨੇ ਇਕ ਹਫਤੇ ਤੱਕ ਰੱਦ -ਚਾਹਲ, ਨਾਭਾ

ਗੁਰਦਾਸਪੁਰ

ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਇਕ ਵਫਦ ਦੀ ਮੀਟਿੰਗ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ,ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਜੀ ਨਾਲ ਹੋਈ। ਵਫ਼ਦ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ, ਜਰਨਲ ਸਕੱਤਰ ਗੁਰਪ੍ਰੀਤ ਸਿੰਘ ਨਾਭਾ ਸੂਬਾਈ ਆਗੂ ਗੁਰਦੀਪ ਸਿੰਘ ਬਾਸੀ ਅਤੇ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ ਸਿੰਘ ਸਾਮਿਲ ਹੋਏ ਇਸ ਮੀਟਿੰਗ ਉਪਰੰਤ ਸੀਨੀਅਰ ਵੈਟਨਰੀ ਇੰਸਪੈਕਟਰ ਪਲਵਿੰਦਰ ਸਿੰਘ ਜਗਰਾਂਓ ਨੂੰ ਮੁਅੱਤਲ ਕਰਨ ਖਿਲਾਫ ਐਲਾਨ ਕੀਤੇ ਜੋਨ ਪੱਧਰੀ ਇਕ ਹਫਤੇ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਕਾਰਵਾਈ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਮੀਡੀਆ ਸਲਾਹਕਾਰ ਕਿਸ਼ਨ ਚੰਦਰ ਮਹਾਜਨ ਨੇ ਦੱਸਿਆ ਕੇ ਦੱਸਿਆ ਕਿ ਮੰਤਰੀ ਸਾਹਿਬ ਨੇ ਇੰਸਪੈਕਟਰ ਐਸੋਸੀਏਸ਼ਨ ਦੇ ਮੰਗਾਂ ਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਭਾਗ ਵਿਚ ਚੱਲ ਰਹੀਆਂ ਮੁਸ਼ਕਿਲਾਂ ਨੂੰ ਸਮਝਿਆ।ਇਸ ਉਪਰੰਤ ਮਾਣਯੋਗ ਮੰਤਰੀ ਸਾਹਿਬ ਨੇ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਤੋਂ ਕੁਝ ਸਮੇਂ ਦੀ ਮੰਗ ਕੀਤੀ। ਮੀਟਿੰਗ ਵਿਚ ਹਾਜਰ ਆਗੂਆਂ ਨੇ ਪਸ਼ੂ ਪਾਲਣ ਮੰਤਰੀ ਜੀ ਤੇ ਵਿਸ਼ਵਾਸ ਜਤਾਉਦਿਆਂ ਇਕ ਹਫਤਾ ਧਰਨਾ ਮੁਲਤਵੀ ਕਰਨ ਦਾ ਫੈਸਲਾ ਲਿਆ।
ਆਗੂਆਂ ਨੇ ਮੰਤਰੀ ਸਾਹਿਬ ਨੂੰ ਕਿਹਾ ਕੇ ਜੇਕਰ ਵੈਟਨਰੀ ਇੰਸਪੈਕਟਰ ਕੇਡਰ ਨਾਲ ਇਨਸਾਫ ਨਹੀ ਹੁੰਦਾਂ ਤਾਂ ਮਜਬੂਰਨ ਸਾਨੂੰ ਸੰਘਰਸ਼ ਦਾ ਰਾਹ ਅਪਨਾਉਣਾ ਪਵੇਗਾ।ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ

Leave a Reply

Your email address will not be published. Required fields are marked *