ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦਾ ਦੇਸ਼ ਭਰ ’ਚੋਂ ਸਭ ਤੋਂ ਵੱਧ ਭਾਅ ਦਿੱਤਾ – ਜਗਰੂਪ ਸੇਖਵਾਂ

ਗੁਰਦਾਸਪੁਰ

ਰਾਜ ਸਰਕਾਰ ਦੇ ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਫਾਇਦਾ ਮਿਲੇਗਾ

ਗੁਰਦਾਸਪੁਰ, 5 ਦਸੰਬਰ  (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ  ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ’ਚ ਵਾਧਾ ਕਰਦਿਆਂ ਗੰਨੇ ਦੀ ਕੀਮਤ 11 ਰੁਪਏ ਪ੍ਰਤੀ ਕੁਇੰਟਲ ਵਧਾਈ ਗਈ ਹੈ।

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਲਈ ਜੋ 11 ਰੁਪਏ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ ਉਸ ਤੋਂ ਬਾਅਦ ਸੂਬਾ ਪੰਜਾਬ ’ਚ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ 391 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲੰਮੇ ਸਮੇਂ ਤੋਂ ਗੰਨੇ ਦਾ ਭਾਅ ਵਧਾਉਣ ਦੀ ਮੰਗ ਕਰ ਰਹੇ ਸਨ ਜਿਸਨੂੰ ਮਾਨ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਰਥਿਕ ਤੌਰ ’ਤੇ ਵੱਡਾ ਫਾਇਦਾ ਮਿਲੇਗਾ।

ਇਸ ਮੌਕੇ ਗੰਨਾ ਕਾਸ਼ਤਕਾਰਾਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨੇ ਦਾ ਰੇਟ ਵਧਾ ਕੇ ਕਿਸਾਨਾਂ ਦੀ ਬਾਂਹ ਫੜੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਪਿੰਡ ਢੰਡੇ ਦੇ ਕਿਸਾਨ ਖੁਸ਼ਕਿਸਮਤ ਸਿੰਘ ਢਿਲੋਂ, ਪਿੰਡ ਹਰਦਾਨ ਦੇ ਕਿਸਾਨ ਗੁਰਦੀਪ ਸਿੰਘ ਨੇ ਕਿਹਾ ਕਿ ਗੰਨੇ ਦਾ ਭਾਅ ਵਧਾਉਣ ਦੀ ਬਹੁਤ ਲੋੜ ਸੀ ਅਤੇ ਮਾਨ ਸਰਕਾਰ ਨੇ ਇਸ ਨੂੰ ਪੂਰਾ ਕਰਕੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ।

Leave a Reply

Your email address will not be published. Required fields are marked *