ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)– ਦੇਸ਼ ਵਿਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਜਲਦੀ ਆ ਰਹੀਆਂ ਹਨ ਅਤੇ ਕਾਂਗਰਸ ਨੇ ਮੋਦੀ ਸਰਕਾਰ ਨੂੰ ਹਾਰ ਦੇਣ ਲਈ ਭਾਵੇਂ ਆਪ ਸਮੇਤ ਕਈ ਹੋਰ ਪਾਰਟੀਆਂ ਦੇ ਗਠਜੋੜ ਨਾਲ ਦੇਸ਼ ਦੇ ਚਾਰ ਸੂਬਿਆਂ ਵਿਚ ਚੋਣਾਂ ਲੜੀਆਂ ਪਰ ਇਹਨਾਂ ਨੂੰ ਤਿੰਨ ਸੂਬਿਆਂ ਵਿਚ ਭਾਜਪਾ ਨੇ ਮੂੰਹ ਤੋੜਵੀਂ ਹਾਰ ਦਿੱਤੀ, ਸਿਰਫ ਤੇਲੰਗਾਨਾ ਵਿੱਚ ਹੀ ਕਾਂਗਰਸ ਜਿੱਤ ਪ੍ਰਾਪਤ ਕਰ ਸਕੀ ਜਦੋਂ ਕਿ ਝਾੜੂ ਪਾਰਟੀ ਨੂੰ ਇਹਨਾਂ ਚੋਣਾਂ ਵਿਚ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ,ਲੋਕ ਬੀਜੇਪੀ ਦੀ ਇਸ ਜਿੱਤ ਨੂੰ ਦੇਖ ਕੇ ਇਹ ਕਹਿ ਰਹੇ ਹਨ ਕਿ ਇਸ ਵਾਰ ਵੀ ਲੋਕ ਸਭਾ ਦੀਆਂ ਚੋਣਾਂ ਵਿੱਚ ਬੀਜੇਪੀ ਵੱਡੀ ਜਿੱਤ ਪ੍ਰਾਪਤ ਕਰਕੇ ਤੀਜੀ ਵਾਰ ਨਰਿੰਦਰ ਮੋਦੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨ ਤੋਂ ਰੋਕ ਨਹੀਂ ਸਕਦੇ, ਕਿਉਂਕਿ ਲੋਕ ਪ੍ਰਵਾਰ ਵਾਦੀ ਕਾਂਗਰਸ ਤੋਂ ਗਹਿਰੇ ਦੁਖੀ ਹਨ ਅਤੇ ਨਰਿੰਦਰ ਮੋਦੀ ਦੇ ਵਿਕਾਸ ਕਾਰਜਾਂ ਤੋਂ ਪੂਰੇ ਖੁਸ਼ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਦੇਸ਼ ਦੇ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਦੀ ਤਿੰਨ ਸੂਬਿਆਂ ਤੋਂ ਹੋਈ ਵੱਡੀ ਜਿੱਤ ਤੇ ਵਧਾਈ ਅਤੇ ਕਾਂਗਰਸ ਨੂੰ ਦਿਤੀ ਵੱਡੀ ਹਾਰ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੀਤਾ।

ਉਹਨਾਂ ਭਾਈ ਖਾਲਸਾ ਨੇ ਕਿਹਾ ਕੇਜਰੀਵਾਲ ਦੀ ਝਾੜੂ ਪਾਰਟੀ ਦੀ ਇਹਨਾਂ ਚੋਣਾਂ ਵਿਚ ਹੋਈ ਵੱਡੀ ਹਾਰ ਨੇ ਸਾਬਤ ਕਰ ਦਿੱਤਾ ਹੈ ਦੇਸ਼ ਦੇ ਲੋਕ ਆਪ ਪਾਰਟੀ ਨਹੀਂ ਚਾਹੁੰਦੇ ਅਤੇ ਕਾਂਗਰਸ ਨੂੰ ਸਿਰਫ ਤੇਲੰਗਾਨਾ ਵਿੱਚ ਮਿਲ਼ੀ ਜਿਤ ਤੋਂ ਸਾਫ ਨਜ਼ਰ ਆ ਰਿਹਾ ਹੈ ਕਿ ਅਗਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਬੀਜੇਪੀ ਵੱਡੀ ਜਿੱਤ ਪ੍ਰਾਪਤ ਕਰਕੇ ਤੀਜੀ ਵਾਰ ਨਰਿੰਦਰ ਮੋਦੀ ਦੀ ਸਰਕਾਰ ਬਣਾਉਣ ਤੋਂ ਪਿੱਛੇ ਨਹੀਂ ਰਹੇ ਸਕਦੀ, ਭਾਈ ਖਾਲਸਾ ਅਜਕਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੂੰ ਮੁੜ ਤੋਂ ਸੁਰਜੀਤ ਕਰਨ ਹਿੱਤ ਮਾਝਾਂ ਦੁਵਾਬਾ ਤੇ ਮਾਲਵਾ ਖੇਤਰ ਵਿੱਚ ਫੈਡਰੇਸ਼ਨ ਦੇ ਪੁਰਾਣੇ ਅਤੇ ਨਵੇਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਹਿੱਤ ਇੱਕ ਲਹਿਰ ਚਲਾ ਰਹੇ ਹਨ ਅਤੇ ਇਸ ਲਹਿਰ ਤਹਿਤ ਵੱਖ ਵੱਖ ਜ਼ਿਲ੍ਹਿਆਂ ਦੇ ਕਈ ਪੁਰਾਣੇ ਅਤੇ ਨਵੇਂ ਚਿਹਰਿਆਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵਿੱਚ ਭਰਤੀ ਕਰਕੇ ਸਿੱਖ ਧਰਮ ਦੀਆਂ ਸਿਆਸੀ ਅਤੇ ਧਾਰਮਿਕ ਸਰਗਰਮੀਆਂ ਨੂੰ ਪ੍ਰਚੰਡ ਕਰਨ ਵਿੱਚ ਲੱਗੇ ਹੋਏ ਹਨ ਇਸ ਮੌਕੇ ਭਾਈ ਬਲਕਾਰ ਸਿੰਘ ਦਾਰੇਵਾਲ ਕਪੂਰਥਲਾ, ਭਾਈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਦੀ ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਵੱਡੀ ਜਿੱਤ ਤੇ ਵਧਾਈ ਦਿੰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੰਜਾਬ ਦੇ ਬੇਕਸੂਰ ਜੇਲਾਂ ਵਿੱਚ ਬੰਦ ਬੈਠੇ ਉਹ ਨੌਜਵਾਨ ਜਿੰਨਾ ਦੀ ਅਦਾਲਤਾ ਵੱਲੋਂ ਦਿੱਤੀ ਸਜ਼ਾ ਪੂਰੀ ਹੋ ਗਈ ਹੈ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਕਿ ਸਿਖਾਂ ਦੇ ਮਨਾ ਨੂੰ ਜਿੱਤਿਆ ਜਾ ਸਕੇ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਗੁਰਦੇਵ ਸਿੰਘ ਸੰਗਲਾ, ਭਾਈ ਅਜੈਬ ਸਿੰਘ ਧਰਮਕੋਟ, ਭਾਈ ਜਗਜੀਤ ਸਿੰਘ ਸੈਦੇਸਾਹ ਮੋਗਾ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਪੁਰਾਣੇ ਅਤੇ ਨਵੇਂ ਚਿਹਰਿਆਂ ਨੂੰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵਿੱਚ ਭਰਤੀ ਕੀਤਾ ਗਿਆ।


