ਬਠਿੰਡਾ, ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ 24 ਜੁਲਾਈ ਨੂੰ ਹਰਮੰਦਰ ਸਾਹਿਬ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ਵੱਖ ਵੱਖ ਪੜਾਵਾਂ ਰਾਹੀਂ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਪਹੁੰਚਣ ਵਾਲਾ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਚੇਤਨਾ ਮਾਰਚ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਸਾਹਿਬ ਬਠਿੰਡਾ ਤੋਂ ਅਰੰਭ ਹੋ ਕੇ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚਿਆ ਅਤੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਦੇ ਨਾਲ ਨਾਲ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਨੂੰ ਸ਼ੁਰੂ ਤੋਂ ਲੈਕੇ ਸਮਾਪਤੀ ਤੱਕ ਆਪਣੇ ਘੌੜਿਆ ਸਮੇਤ ਸੰਯੋਗ ਦੇਣ ਵਾਲੀਆਂ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਅਤੇ ਹੋਰਾਂ ਸਨਮਾਨ ਕੀਤਾ ਗਿਆ, ਖਾਲਸਾ ਚੇਤਨਾ ਮਾਰਚ ਹਾਂਜੀ ਰਤਨ ਸਾਹਿਬ ਤੋਂ ਰਵਾਨਾ ਹੋ ਕੇ ਸ਼ਹਿਰ ਦੇ ਬਹੁਤ ਸਾਰੇ ਗੁਰਦੁਆਰਿਆਂ ਤੋਂ ਹੁੰਦਾ ਹੋਇਆ ਦੇਰ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੇਵੇਂ ਪਾਤਸ਼ਾਹ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ 24 ਜੁਲਾਈ ਤੋਂ 4 ਅਗਸਤ ਤੱਕ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਰਾਹੀਂ ਲੋਕਾਂ ‘ਚ ਮੀਰੀ ਪੀਰੀ ਦਿਵਸ ਸਬੰਧੀ ਜਾਗਰੂਕਤਾ ਪੈਦਾ ਕੀਤਾ ਸੀ ਅਤੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦਾ ਆਪਣੇ ਘੌੜਿਆ ਤੇ ਫੌਜਾਂ ਸਮੇਤ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਨੂੰ ਆਰੰਭ ਤੋਂ ਲੈਕੇ ਸਮਾਪਤੀ ਤੱਕ ਪੂਰਾ ਸੰਯੋਗ ਦਿੱਤਾ ਗਿਆ, ਭਾਈ ਖਾਲਸਾ ਨੇ ਦੱਸਿਆ ਚੇਤਨਾ ਮਾਰਚ ਸਬੰਧੀ ਲੋਕਾਂ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ, ਖਾਲਸਾ ਚੇਤਨਾ ਮਾਰਚ ਦੀ ਅਗਵਾਈ ਕਰ ਰਹੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਅਤੇ ਸੰਗਤਾਂ ਨੂੰ ਨਾਨਾ ਪ੍ਰਕਾਰ ਲੰਗਰ ਲਾ ਕੇ ਸੇਵਾ ਕੀਤੀ ਗਈ, ਭਾਈ ਖਾਲਸਾ ਨੇ ਕਿਹਾ ਖਾਲਸਾ ਚੇਤਨਾ ਮਾਰਚ ਦੀ ਅਰੰਭਤਾ ਤੋਂ ਲੈ ਸਮਾਪਤੀ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਸਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਬਲਬੀਰ ਸਿੰਘ ਸੋਢੀ ਜੇਠੂਵਾਲ, ਜਥੇਦਾਰ ਸਾਹਿਬ ਸਿੰਘ ਬਟਾਲਾ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬਾਬਾ ਨਰਿੰਦਰ ਸਿੰਘ ਵੱਲੋਂ ਭਾਈ ਸੁਖਦੇਵ ਸਿੰਘ ਜਗਰਾਓਂ, ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ, ਬਾਬਾ ਸਤਪਾਲ ਸਿੰਘ ਵੱਲੋਂ ਅਨੰਦਪੁਰ ਸਾਹਿਬ, ਸੈਕਟਰੀ ਗੁਰਮੀਤ ਸਿੰਘ ਫਿਲੌਰ, ਭਾਈ ਇੰਦਰਜੀਤ ਸਿੰਘ ਘਾਲ ਤੋ ਇਲਾਵਾ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤ ਮੀਰੀ ਪੀਰੀ ਖਾਲਸਾ ਚੇਤਨਾ ਮਾਰਚ ਵਿੱਚ ਸ਼ਾਮਲ ਹੋਈਆਂ, ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਖਾਲਸਾ ਚੇਤਨਾ ਮਾਰਚ ਵਿੱਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ, ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਵੀ ਕੀਤਾ ਗਿਆ ।



