ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਦਾ ਐਲਾਨ

ਮਾਲਵਾ

ਮੋਦੀ ਸਰਕਾਰ ਦੀਆਂ ਲੋਕ-ਵਿਰੋਧੀ ਅਤੇ ਸਾਮਰਾਜ-ਪ੍ਰਸਤ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ ਮਨਾਇਆ ਜਾਵੇਗਾ “ਸਾਮਰਾਜ ਵਿਰੋਧੀ ਦਿਵਸ

ਮਾਨਸਾ, ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਅੱਜ ਬਾਬਾ ਬੂਝਾ ਸਿੰਘ ਭਵਨ, ਮਾਨਸਾ ਵਿਖੇ ਸਮੂਹ ਟ੍ਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਸਾਂਝੀ ਮੀਟਿੰਗ ਕਾਮਰੇਡ ਰਾਜਵਿੰਦਰ ਰਾਣਾ ਅਤੇ ਕਰਨੈਲ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਭੋਲਾ ਸਿੰਘ ਮਾਖਾ ਚਹਿਲਾਂ, ਮੱਖਣ ਸਿੰਘ ਭੈਣੀਬਾਘਾ, ਅਮਰੀਕ ਸਿੰਘ ਫਫੜੇ ਭਾਈਕੇ, ਮਹਿੰਦਰ ਸਿੰਘ ਭੈਣੀਬਾਘਾ, ਕ੍ਰਿਸ਼ਨ ਚੌਹਾਨ, ਕੁਲਵਿੰਦਰ ਉੱਡਤ, ਸੁਖਚਰਨ ਦਾਨੇਵਾਲੀਆ, ਗੁਰਸੇਵਕ ਮਾਨ, ਗੁਰਮੀਤ ਸਿੰਘ ਮਾਨਸਾ, ਰੂਪ ਸਿੰਘ ਢਿੱਲੋਂ , ਹੈਪੀ ਮਾਨ ਅਤੇ ਰਤਨ ਭੋਲਾ , ਲਛਮਣ ਚੱਕ ਅਲੀਸ਼ੇਰ, ਬਲਜੀਤ ਸਿੰਘ,ਸਮੇਤ ਅਨੇਕਾਂ ਆਗੂ ਸ਼ਾਮਿਲ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਐਲਾਨ ਕੀਤਾ ਸ਼ਹੀਦ ਭਗਤ ਸਿੰਘ  ਵੱਲੋਂ ਲਾਇਆ ਇਨਕਲਾਬੀ ਨਾਅਰਾ *”ਸਾਮਰਾਜਵਾਦ ਮੁਰਦਾਬਾਦ!” ਅੱਜ ਦੇ ਦੌਰ ਵਿੱਚ ਵੀ ਓਨਾ ਹੀ ਢੁਕਵਾਂ ਹੈ ਜਿੰਨਾ ਪਹਿਲਾਂ ਹੁੰਦਾ ਸੀ। ਅੱਜ ਕਾਰਪੋਰੇਟ ਘਰਾਣੇ ਨਵੇਂ ਰੂਪ ਵਿੱਚ ਦੇਸ਼ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ

 ਮੋਦੀ ਸਰਕਾਰ ਦੀਆਂ ਕਾਰਪੋਰੇਟ-ਪ੍ਰਸਤ ਨੀਤੀਆਂ ਖ਼ਿਲਾਫ਼ 10 ਅਗਸਤ ਨੂੰ “ਸਾਮਰਾਜ ਵਿਰੋਧੀ ਦਿਵਸ” ਵਜੋਂ ਮਨਾਇਆ ਜਾਵੇਗਾ। ਇਸ ਤਹਿਤ ਦੇਸ਼ ਪੱਧਰ ‘ਤੇ “ਕਾਰਪੋਰੇਟ ਭਜਾਓ, ਦੇਸ਼ ਬਚਾਓ” ਦੇ ਨਾਅਰੇ ਹੇਠ ਮਾਲ ਗੋਦਾਮ ‘ਤੇ ਵੱਡਾ ਇਕੱਠ ਕਰਕੇ ਸ਼ਹਿਰ ਵਿੱਚ ਸ਼ਾਂਤਮਈ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਗ੍ਰਿਫ਼ਤਾਰੀਆਂ ਦਿੱਤੀਆਂ ਜਾਣਗੀਆਂ।

ਆਗੂਆਂ ਨੇ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਖੇਤੀ ਵਿਚੋਂ ਬਾਹਰ ਕੱਢ ਦੇਵੇਗਾ। ਇਸ ਸਮਝੌਤੇ ਦੀਆਂ ਅਸਮਾਨ ਟੈਰਿਫ ਨੀਤੀਆਂ ਭਾਰਤੀ ਕਿਸਾਨਾਂ ਦੇ ਹਿੱਤਾਂ ‘ਤੇ ਸਿੱਧਾ ਹਮਲਾ ਹਨ, ਇਨ੍ਹਾਂ ਨੀਤੀਆਂ ਕਾਰਨ ਖੇਤੀ , ਡੇਅਰੀ ਫਾਰਮਿੰਗ ਅਤੇ ਪੋਲਟਰੀ ਫਾਰਮਿੰਗ  ਤਬਾਹ ਹੋ ਜਾਣਗੇ। ਇਨ੍ਹਾਂ ਨੀਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਗੁਲਾਮੀ ਦੇ ਚਾਰ ਲੇਬਰ ਕੋਡਾਂ ਦਾ ਵਿਰੋਧ: ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਜ਼ਦੂਰਾਂ ‘ਤੇ ਗੁਲਾਮੀ ਦੇ ਚਾਰ ਲੇਬਰ ਕੋਡ ਸਿੱਧੇ ਤੌਰ ‘ਤੇ ਲਾਗੂ ਕਰ ਦਿੱਤੇ ਹਨ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਮੋਦੀ ਰਾਜ ਕਾਰਪੋਰੇਟ ਘਰਾਣਿਆਂ ਅਤੇ ਮਾਲਕਾਂ ਦੀ ਤਾਨਾਸ਼ਾਹੀ ਤੋਂ ਇਲਾਵਾ ਕੁਝ ਨਹੀਂ ਹੈ। ਲੇਬਰ ਕੋਡਾਂ ਨੂੰ ਰੱਦ ਕਰਵਾਉਣ ਲਈ ਹਰ ਫੈਕਟਰੀ ਅਤੇ ਸੈਕਟਰ ਪੱਧਰ ‘ਤੇ ਇਕਜੁੱਟ ਹੋ ਕੇ ਆਕ੍ਰਾਮਕ ਲੜਾਈ ਲੜਨਾ ਸਮੇਂ ਦੀ ਮੁੱਖ ਲੋੜ ਹੈ।

ਸਾਮਰਾਜਵਾਦ ਅਤੇ ਕਾਰਪੋਰੇਟ ਲੁੱਟ: ਅੱਜ ਕਾਰਪੋਰੇਟ ਘਰਾਣੇ ਨਵੇਂ ਰੂਪ ਵਿੱਚ ਦੇਸ਼ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ, ਜਿਸ ਨਾਲ ਦੇਸ਼ ਦੇ ਲੋਕਤੰਤਰ, ਸੰਵਿਧਾਨ, ਆਜ਼ਾਦੀ ਅਤੇ ਵਾਤਾਵਰਣ ‘ਤੇ ਗੰਭੀਰ ਖ਼ਤਰਾ ਮੰਡਰਾ ਰਿਹਾ ਹੈ।

ਆਗੂਆਂ ਨੇ ਈਰਾਨ ‘ਤੇ ਅਮਰੀਕੀ-ਇਜ਼ਰਾਈਲੀ ਹਮਲੇ ‘ਤੇ ਮੋਦੀ ਸਰਕਾਰ ਦੀ ਚੁੱਪੀ ਦੀ ਕੜੀ ਨਿੰਦਾ ਕੀਤੀ ਗਈ। ਆਗੂਆਂ ਅਨੁਸਾਰ ਇਹ ਚੁੱਪੀ ਸਾਮਰਾਜਵਾਦੀ ਤਾਕਤਾਂ ਨੂੰ ਉਤਸ਼ਾਹਿਤ ਕਰਦੀ ਹੈ, ਜਿਸ ਦਾ ਅੰਤਮ ਆਰਥਿਕ ਬੋਝ ਭਾਰਤ ਦੇ ਆਮ ਲੋਕਾਂ ਅਤੇ ਕਿਸਾਨਾਂ ‘ਤੇ ਪਵੇਗਾ।

ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇੀ ਅਲੋਚਨਾਂ ਕਰਦਿਆਂ ਕਿਹਾ ਕਿ ਦਿੱਲੀ ਨੌਜਵਾਨਾਂ ਦੇ ਧਰਨੇ ਵਿੱਚ ਸ਼ਾਮਲ ਹੋ ਕੇ ਬੇਰਿਹਮੀ ਨਾਲ ਮੋਦੀ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਦੀ ਨਿਖੇਦੀ ਕਰਦੇ ਹਨ ਪਰ ਪੰਜਾਬ ਸਫ਼ਾਈ ਸੇਵਕਾਂ ਬਿਜਲੀ ਮੁਲਾਜ਼ਮਾਂ ਨਰੇਗਾ ਕਾਮਿਆਂ ਤੇ  ਦਿੱਲੀ ਦੀ ਤਰਜ਼ ਤੇ ਲਾਠੀਚਾਰਜ ਕਰਨ ਲੱਗਿਆਂ ਰੱਤੀ ਭਰ ਸ਼ਰਮ ਮਹਿਸੂਸ ਨਹੀਂ ਕਰਦੇ। ਇਸ ਸਰਕਾਰ ਦੇ ਦੋਗਲਾਪਣ ਨੂੰ ਜਨਤਾ ਸਾਹਮਣੇ ਨੰਗਾ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੀ ਵੀ ਨਖੇਦੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ

ਸਮੂਹ ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ 10 ਅਗਸਤ ਨੂੰ “ਸਾਮਰਾਜ ਵਿਰੋਧੀ ਦਿਵਸ” ਮੌਕੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸੰਘਰਸ਼ ਨੂੰ ਸਫ਼ਲ ਬਣਾਇਆ ਜਾਵੇ।

Leave a Reply

Your email address will not be published. Required fields are marked *