ਖਾਦਾਂ ਦੀਆ ਸ਼ਿਕਾਇਤਾਂ ਸਬੰਧੀ ਵਟਸਐਪ ਨੰਬਰ 98781-66525 ਜਾਰੀ-ਡੀ.ਸੀ

ਗੁਰਦਾਸਪੁਰ

ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਿਖੇ ਸ਼ਿਕਾਇਤ ਸੈਲ ਸਥਾਪਿਤ

ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਅੰਦਰ ਕਿਸਾਨਾਂ ਨੂੰ ਖਾਦਾਂ ਦੇ ਸਬੰਧੀ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਆਦੇਸਾਂ ‘ਤੇ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵਿਖੇ ਸ਼ਿਕਾਇਤ ਸੈੱਲ ਸਥਾਪਿਤ ਕੀਤਾ ਗਿਆ ਹੈ।

ਇਸ ਸਬੰਧੀ ਡਿਪਟੀ ਕਮਿਸ਼ਨਰ,ਗੁਰਦਾਸਪੁਰ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ ਸੀ। ਉਨ੍ਹਾਂ ਵਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆ ਸ਼ਿਕਾਇਤਾ ਸਬੰਧੀ ਵਟਸਐਪ ਨੰਬਰ 98781-66525 ਜਾਰੀ ਕੀਤਾ ਗਿਆ ਹੈ। ਕਿਸਾਨ ਵੀਰ ਫੋਨ ਕਾਲ ਜਾਂ ਵਟਸਐਪ ਮੈਸਜ਼ ਰਾਹੀਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਖਾਦ ਵਿਕਰੇਤਾਵਾਂ ਨੂੰ ਕਿਹਾ ਗਿਆ ਹੈ ਕਿ ਖਾਦਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ (ਹੋਰ ਬਲੌਤੀ ਖੇਤੀ ਸਮੱਗਰੀ) ਨਾ ਕੀਤੀ ਜਾਵੇ। ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਹੀ ਖਾਦਾਂ ਦਿੱਤੀਆ ਜਾਣ। ਉਨ੍ਹਾਂ ਸਮੂਹ ਖਾਦ ਵਿਕਰੇਤਾਵਾਂ ਨੂੰ ਆਪਣੀਆ ਦੁਕਾਨਾਂ ਉੱਪਰ ਖਾਦਾਂ ਦੇ ਸਟਾਕ ਬੋਰਡ ਲਗਾਉਣੇ ਯਕੀਨੀ ਬਣਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਖਾਦ ਵਿਕਰੇਤਾਵਾਂ ਦੀਆਂ ਅਚਨਚੇਤ ਚੈਕਿੰਗਾਂ ਕੀਤੀਆ ਜਾਣ, ਚੈਕਿੰਗ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਖਾਦ ਵਿਕਰੇਤਾਵਾਂ ਖਿਲਾਫ ਖਾਦ ਕੰਟਰੋਲ ਆਰਡਰ 1985 ਅਧੀਨ ਸਖ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Leave a Reply

Your email address will not be published. Required fields are marked *