ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਨਜਾਇਜ਼ ਜੇਲਾਂ’ਚ ਬੰਦ (ਬੰਦੀ ਸਿੰਘਾਂ )ਦੀ ਰਿਹਾਈ ਤੇ ਭਾਈ ਰਾਜੋਆਣਾ ਦੇ ਮਾਮਲੇ’ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲੱਗ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਤੋਂ ਸਮਾਂ ਲੈਣਾ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲੀ ਸ਼ਲਾਘਾਯੋਗ ਕਾਰਵਾਈ ਕਹੀ ਜਾ ਸਕਦੀ ਹੈ ਅਤੇ ਸਿੱਖ ਕੌਮ ਦੇ ਲੋਕ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਵੱਲੋਂ ਕੀਤੀ ਜਾ ਰਹੀ ਇਸ ਸੇਵਾ ਨੂੰ ਸਭ ਤੋਂ ਉਤਮ ਤੇ ਲੋਕਾਂ ਦੀ ਮੰਗ ਵਾਲੀ ਮਹਾਨ ਸੇਵਾ ਦੱਸ ਰਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲੱਗ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸਿੱਖ ਪੰਥ ਦੀ ਸੇਵਾ ਕਰਨ ਵਾਲੇ ਦਿੱਤੇ ਬਿਆਨ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਤੇ ਸ਼ਲਾਘਾਯੋਗ ਫ਼ੈਸਲਾ ਦੱਸਦੀ ਤੇ ਮੰਗ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਪਟੀਸ਼ਨ ਤੇ ਸੁਣਵਾਈ ਕਰਵਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਹਿੱਤ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਜਲਦੀ ਮਿਲਿਆ ਜਾਵੇ ਤਾਂ ਕਿ ਪਟਿਆਲਾ ਜੇਲ ਵਿਚ ਬੰਦ ਭਾਈ ਰਾਜੋਆਣਾ ਵਲੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਵਾਲ਼ੀ ਭੁਖ ਹੜਤਾਲ ਨੂੰ ਰੋਕਿਆ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਬਾਬਾ ਬਕਾਲਾ ਸਾਹਿਬ ਤੋਂ ਇਨਚਾਰਜ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲੱਗ ਹੋ ਕੇ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮਿਲਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਮੰਗ ਕੀਤਾ, ਭਾਈ ਖਾਲਸਾ ਨੇ ਕਿਹਾ ਬੀਤੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੱਖੀ ਮੀਟਿੰਗ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਨੂੰ ਨਜ਼ਰ ਅੰਦਾਜ਼ ਕਰਨਾ ਅਤ ਨਿੰਦਣਯੋਗ ਕਾਰਵਾਈ ਹੈ ਅਤੇ ਇਹ ਕਾਰਵਾਈ ਕਮੇਟੀ ਪ੍ਰਧਾਨ ਭਾਈ ਧਾਮੀ ਵੱਲੋਂ ਪੰਥ ਵਿਰੋਧੀ ਬਾਦਲਕਿਆਂ ਦੇ ਕਹਿਣ ਤੇ ਕੀਤੀ ਗਈ ਜਿਸ ਦੀ ਅਸੀਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾ ਭਾਈ ਖਾਲਸਾ ਨੇ ਕਿਹਾ ਬਾਦਲਕਿਆਂ ਨੂੰ ਸਿੱਖ ਪੰਥ ਪੂਰੀ ਤਰ੍ਹਾਂ ਨਿਕਾਰ ਚੁੱਕਾ ਹੈ ਅਤੇ ਬਾਦਲਕਿਆਂ ਦੀ ਅਸਮਾਨੋਂ ਧਰਤੀ ਤੇ ਆਈ ਸਿੱਖ ਸਿਆਸਤ ਨੂੰ ਚਮਕਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੁਰਵਰਤੋ ਕੀਤੀ ਜਾ ਰਹੀ ਹੈ ਅਸੀਂ ਇਸ ਦੀ ਵੀ ਨਿੰਦਾ ਕਰਦੇ ਹਾ ਭਾਈ ਖਾਲਸਾ ਨੇ ਚਾਹੀਦਾ ਤਾਂ ਇਹ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਰਾਜੋਆਣਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੱਖੀ ਮੀਟਿੰਗ ਵਿੱਚ ਦਿੱਲੀ ਦੇ ਸਿੱਖਾਂ ਵੱਲੋਂ ਹੋਂਦ ਵਿੱਚ ਲਿਆਂਦੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਦਾ ਪੱਤਰ ਦੇ ਕੇ ਸ਼ਾਮਲ ਕਰਦੀ ਪਰ ਅਜਿਹਾ ਕਰਨ ਅਸਫ਼ਲ ਰਹਿਣ ਤੋਂ ਬਾਅਦ ਹੀ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲੱਗ ਹੋ ਕੇ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨ ਦਾ ਫੈਸਲਾ ਲਿਆ ਹੈ ਜੋਂ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲਾਂ ਫ਼ੈਸਲਾ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਗੁਰਮੀਤ ਸਿੰਘ ਕਾਲਕਾ ਤੋਂ ਮੰਗ ਕਰਦੀ ਹੈ ਕਿ ਪਟਿਆਲਾ ਜੇਲ ਵਿਚ ਬੰਦ ਭਾਈ ਰਾਜੋਆਣਾ ਦੀ ਮੁਲਾਕਾਤ ਕਰਕੇ ਭੁਖ ਹੜਤਾਲ ਰੋਕੀ ਜਾਵੇ ਅਤੇ ਜਲਦੀ ਤੋਂ ਜਲਦੀ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਮਾਂ ਲੈ ਕੇ ਮੁਲਾਕਾਤ ਰਾਹੀਂ ਗੱਲਬਾਤ ਕੀਤੀ ਜਾਵੇ ਤਾਂ ਕਿ ਭਾਈ ਰਾਜੋਆਣਾ ਸਮੇਤ ਸਮੂਹ ਬੰਦੀ ਸਿੰਘਾਂ ਨੂੰ ਆ ਰਹੀਆਂ ਚੋਣਾਂ ਤੋਂ ਪਹਿਲਾਂ ਪਹਿਲਾਂ ਰਿਆਹ ਕਰਵਾਇਆ ਜਾ ਸਕੇ । ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਸਿੰਦਾ ਸਿੰਘ ਨਿਹੰਗ, ਭਾਈ ਪਿਰਥੀ ਸਿੰਘ ਧਾਲੀਵਾਲ ਅਤੇ ਭਾਈ ਅਜੈਬ ਸਿੰ
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਹੋਰ ਗੱਲਬਾਤ ਕਰਦੇ ਹੋਏ। ਧਰਮਕੋਟ, ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਜਗਜੀਤ ਸਿੰਘ ਸੈਦੇਸਾਹ ਮੋਗਾ, ਭਾਈ ਜੱਸਾ ਸਿੰਘ ਸੰਗੋਵਾਲ ਆਦਿ ਆਗੂ ਹਾਜਰ ਸਨ ।


