ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਜੇਲ’ਚ ਭਾਈ ਰਾਜੋਆਣਾ ਦੀ ਭੁੱਖ ਹੜਤਾਲ ਦੂਜੇ ਦਿਨ ‘ਚ ਪਹੁੰਚ ਗਈ ਹੈ ਅਤੇ ਅੱਜ ਉਸ ਨੇ ਆਪਣੀ ਭੈਣ ਨਾਲ ਮੁਲਾਕਾਤ ਕਰਨ ਤੋਂ ਉਪਰੰਤ ਇਕ ਚਿੱਠੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਸਾਲ ਪਹਿਲਾਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ ਵਾਪਸ ਲੈਣ ਤੇ ਇਸ ਮੁੱਦੇ ਨੂੰ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਚਲਾਉਣ ਦੀ ਬੇਨਤੀ ਕੀਤੀ ਹੈ, ਜਦੋਂ ਕਿ ਜਥੇਦਾਰ ਸਾਹਿਬ ਨੇਂ ਇਸ ਮਸਲੇ ਤੇ ਪੰਜ ਸਿੰਘ ਸਾਹਿਬਾਨਾਂ ਦੀ ਇੱਕ ਹਗਾਮੀ ਮੀਟਿੰਗ ਸੱਦ ਲਈ ਹੈ, ਸਿੱਖ ਕੌਮ ਦੇ ਲੋਕ ਭਾਈ ਰਾਜੋਆਣਾ ਦੀ ਭੁੱਖ ਹੜਤਾਲ ਬੰਦ ਕਰਾਉਣ ਲਈ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮੁਚੀਆਂ ਪੰਥਕ ਜਥੇਬੰਦੀਆਂ ਦੀ ਮੀਟਿੰਗ ਬੁਲਾਉਣ ਦੀ ਜਿਥੇ ਮੰਗ ਕਰ ਰਹੇ ਹਨ,ਉਥੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦੀ ਦੋਗਲੀ ਨੀਤੀ ਨੂੰ ਜਿੰਮੇਵਾਰ ਠਹਿਰਾ ਰਹੇ ਹਨ, ਕਿਉਂਕਿ 10 ਸਾਲ ਆਪਣੇ ਰਾਜ ਸਮੇਂ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਗੱਠਜੋੜ ਸੀ ਤਾਂ ਇਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਤਾਂ ਕੀ ਯਤਨ ਕਰਨਾ ਸੀ ਸਗੋਂ ਬੰਦੀ ਸਿੰਘਾਂ ਨੂੰ ਅੱਤਵਾਦੀ ਦੱਸਦੇ ਰਹੇ ਅਤੇ ਜਦੋਂ ਹੁਣ ਪੰਜਾਬ ਦੇ ਲੋਕਾਂ ਨੇ ਇਹਨਾਂ ਨੂੰ ਰਾਜ ਤੋਂ ਲਾਂਭੇ ਕਰ ਦਿੱਤਾ, ਤਾਂ ਹੁਣ ਇਹ ਆਪੇ ਪੰਥਕ ਠੇਕੇਦਾਰ ਬਣਕੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲੋ ਮੱਛੀ ਹੋ ਰਹੇ ਹਨ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦੋਗਲੀ ਨੀਤੀ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਬਾਦਲਕੇ ਅਗਰ ਦਿਲੋਂ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਤਾਂ ਦਸ ਸਾਲ ਤਕ ਕੇਂਦਰ ਦੀ ਭਾਜਪਾ ਸਰਕਾਰ ਨਾਲ ਗੱਠਜੋੜ ਸਮੇਂ ਇਹ ਮੁੱਦਾ ਕਿਉਂਕਿ ਨਹੀਂ ਚੁੱਕਿਆ ਗਿਆ, ਹੁਣ ਜਦੋਂ ਲੋਕਾਂ ਨੇ ਸਤਾ ਤੋਂ ਲਾਂਭੇ ਕਰ ਦਿੱਤਾ ਹੈ ਤਾਂ ਇਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਚੇਤੇ ਆ ਗਈ ਹੈ, ਭਾਈ ਖਾਲਸਾ ਨੇ ਕਿਹਾ ਬੀਤੇ ਸਮੇਂ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਗਿਆਰਾਂ ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਇਸ ਵਿੱਚ ਸੁਖਬੀਰ ਬਾਦਲ ਨੂੰ ਕਮੇਟੀ ਤੋਂ ਇਸ ਕਰਕੇ ਪਾਸੇ ਕਰਨ ਲਈ ਭਾਈ ਦਾਦੂਵਾਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਅਵਾਜ਼ ਬੁਲੰਦ ਕੀਤੀ ਸੀ ਭਾਈ ਖਾਲਸਾ ਨੇ ਕਿਹਾ ਡੇਢ ਸਾਲ ਤੱਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਵੀ ਯਤਨ ਨਹੀਂ ਕੀਤਾ, ਹੁਣ ਜਦੋਂ ਭਾਈ ਰਾਜੋਆਣਾ ਨੇ ਜੇਲ੍ਹ ਵਿੱਚ ਆਪਣੀ ਬਾਰਾਂ ਸਾਲ ਪਹਿਲਾਂ ਕੀਤੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਨੂੰ ਰਹਿਮ ਦੀ ਅਪੀਲ ਵਾਪਸ ਨਾ ਲੈਣ ਦੇ ਵਿਰੋਧ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ,ਤਾਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੱਦੀ ਮੀਟਿੰਗ ਵਿੱਚ ਸਿਮਰਨਜੀਤ ਸਿੰਘ ਮਾਨ, ਭਾਈ ਦਾਦੂਵਾਲ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤਿੰਨ ਮੈਂਬਰਾਂ ਨੂੰ ਇਸ ਕਰਕੇ ਨਹੀਂ ਸੱਦਿਆ ਗਿਆ, ਕਿਉਂਕਿ ਇਹ ਮੈਂਬਰ ਸੁਖਬੀਰ ਬਾਦਲ ਨੂੰ ਕਮੇਟੀ ਤੋਂ ਪਾਸੇ ਕਰਨ ਲਈ ਇਤਰਾਜ਼ ਕਰ ਰਹੇ ਸਨ।
ਭਾਈ ਖਾਲਸਾ ਨੇ ਕਿਹਾ ਇਸ ਨੀਤੀ ਤੋਂ ਲੋਕਾਂ ਨੂੰ ਸਾਫ ਨਜ਼ਰ ਆ ਰਿਹਾ ਹੈ ਕਿ ਬਾਦਲਕੇ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਹਾਨੇ ਸਿਰਫ਼ ਸਿਆਸੀ ਰੋਟੀਆਂ ਸੇਕ ਰਹੇ ਹਨ ਅਤੇ ਇਨ੍ਹਾਂ ਦੀ ਦੋਗਲੀ ਨੀਤੀ ਹੀ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡਾ ਅੜਿੱਕਾ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰਦੀ ਹੈ ਕਿ ਭਾਈ ਰਾਜੋਆਣਾ ਦੀ ਭੁੱਖ ਹੜਤਾਲ ਖਤਮ ਕਰਵਾਉਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਪਹਿਲਾਂ ਤੋਂ ਬਣੀ ਗਿਆਰਾਂ ਮੈਂਬਰੀ ਕਮੇਟੀ ਦੀ ਮੀਟਿੰਗ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਉਣ ਅਤੇ ਸੁਖਬੀਰ ਬਾਦਲ ਨੂੰ ਇਸ ਕਮੇਟੀ ਤੋਂ ਦੂਰ ਰੱਖਿਆ ਜਾਵੇ ਕਿਉਂਕਿ ਇਹ ਆਪਣੇ ਰਾਜ ਸਮੇਂ ਬੰਦੀ ਸਿੰਘਾਂ ਨੂੰ ਅੱਤਵਾਦੀ ਦੱਸਦੇ ਰਹੇ ਅਤੇ ਇਨ੍ਹਾਂ ਦਸ ਸਾਲਾਂ ਤਕ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਕੋਈ ਯਤਨ ਨਹੀਂ ਕੀਤਾ ਭਾਈ ਖਾਲਸਾ ਨੇ ਕਿਹਾ ਅਗਰ ਜਥੇਦਾਰ ਸਾਹਿਬ ਅਜਿਹਾ ਕਰਨ ਵਿਚ ਸਫ਼ਲ ਹੁੰਦਾ ਹਨ ਤਾਂ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਅਵੱਸ਼ ਹੋ ਸਕਦੀ ਹੈ।ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਭਾਈ ਰਛਪਾਲ ਸਿੰਘ ਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ, ਭਾਈ ਗੁਰਦੇਵ ਸਿੰਘ ਸੰਗਲਾ, ਭਾਈ ਅਜੈਬ ਸਿੰਘ ਧਰਮਕੋਟ ਭਾਈ ਸਰਵਜੀਤ ਸਿੰਘ ਮਾਨੋਕੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਦਿਲਬਾਗ ਸਿੰਘ ਬਾਗੀ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਆਦਿ ਆਗੂ ਹਾਜਰ ਸਨ ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਗੱਲਬਾਤ ਦੌਰਾਨ ਨਾਲ ਨਿਹੰਗ ਸਿੰਘ ਫ਼ੌਜਾਂ ।