ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਜੇਲ’ਚ ਬੰਦ ਭਾਈ ਰਾਜੋਆਣਾ ਦੀ ਭੁਖ ਹੜਤਾਲ ਤੀਜੇ ਦਿਨ’ਚ ਪਹੁੰਚ ਗਈ ਹੈ ਅਤੇ ਆਪਣੀ ਭੈਣ ਦੇ ਹੱਥ ਭੇਜੇਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖਤੀ ਪੱਤਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਰਾਂ ਸਾਲ ਪਹਿਲਾਂ ਰਾਸ਼ਟਰਪਤੀ ਨੂੰ ਭੇਜੀ ਰਹਿਮ ਦੀ ਅਪੀਲ ਵਾਪਸ ਲੈਣ ਤੱਕ ਭੁੱਖ ਹੜਤਾਲ ਜਾਰੀ ਰੱਖਣ ਸਬੰਧੀ ਜਥੇਦਾਰ ਸਾਹਿਬ ਨੇ ਪੰਜ ਸਿੰਘ ਸਾਹਿਬਾਨਾਂ ਦੀ ਇੱਕ ਹੰਗਾਮੀ ਇਕੱਤਰਤਾ ਵਿੱਚ ਰਾਸ਼ਟਰਪਤੀ ਨੂੰ 31 ਦਸੰਬਰ ਤੱਕ ਫੈਸਲਾ ਦੇਣ ਲਈ ਹੁਕਮ ਕੀਤਾ ਹੈ ਅਤੇ ਨਾਲ ਹੀ ਰਾਜੋਆਣਾ ਨੂੰ ਭੁਖ ਹੜਤਾਲ ਖਤਮ ਕਰਨ ਲਈ ਕਹਿਣ ਦੇ ਨਾਲ ਨਾਲ ਰਾਜੋਆਣਾ ਮਸਲਾ ਸਮੇਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਲਈ ਇਕ ਪੰਜ ਮੈਂਬਰੀ ਕਮੇਟੀ ਜਿਸ ਵਿੱਚ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ,ਅਜੀਤ ਸੰਪਾਦਕ ਹਮਦਰਦ, ਵਿਰਸਾ ਸਿੰਘ ਵਲਟੋਹਾ ਤੇ ਹੋਰ ਤਹਿਤ ਬਣਾਈ ਗਈ ਹੈ ਜੋਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਸਮੇਂ ਲੈ ਕੇ ਗੱਲਬਾਤ ਕਰੇਗੀ ਪਰ ਇਸ ਕਮੇਟੀ ਵਿੱਚੋ ਵਿਰਸਾ ਸਿੰਘ ਵਲਟੋਹਾ ਨੂੰ ਪਾਸੇ ਕਰਨ ਦੀ ਮੰਗ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਜਥੇਦਾਰ ਸਾਹਿਬ ਜੀ ਨੂੰ ਬੇਨਤੀ ਰਾਹੀਂ ਕਰ ਦਿੱਤੀ ਗਈ ਹੈ ,ਸਿੱਖ ਕੌਮ ਦੇ ਲੋਕ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰਾਜੂਆਣਾ ਮਾਮਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ,ਉਥੇ ਮੰਗ ਕਰ ਰਹੇ ਹਨ ,ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੀਤੀ ਗਈ ਬੇਨਤੀ ਨੂੰ ਪ੍ਰਵਾਨ ਕਰਦਿਆਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਪੰਜ ਮੈਂਬਰੀ ਕਮੇਟੀ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਰਾਜੂਆਣਾ ਮਾਮਲਾ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਹੱਲ ਕੀਤਾ ਜਾ ਸਕੇ ਕਿਉਂਕਿ ਇਹ ਮਸਲਾ ਸ਼੍ਰੋਮਣੀ ਅਕਾਲੀ ਦਲ ਦੀ ਦੋਗਲੀ ਨੀਤੀ ਕਰਕੇ ਲਟਕਿਆਂ ਪਿਆ ਸੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਪੰਜ ਮੈਂਬਰੀ ਕਮੇਟੀ ਤੋਂ ਲਾਂਭੇ ਕਰਨ ਲਈ ਜਥੇਦਾਰ ਸਾਹਿਬ ਨੂੰ ਕੀਤੀ ਬੇਨਤੀ ਦੀ ਹਮਾਇਤ ਅਤੇ ਜਥੇਦਾਰ ਸਾਹਿਬ ਜੀ ਨੂੰ ਇਹ ਬੇਨਤੀ ਪ੍ਰਵਾਨ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸਪੱਸ਼ਟ ਕਿਹਾ ਜਾ ਰਿਹਾ ਹੈ ਕਿ ਭਾਈ ਰਾਜੋਆਣਾ ਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਬਹਾਨੇ ਅਕਾਲੀ ਦਲ ਬਾਦਲ ਨੂੰ ਸਿਆਸੀ ਕਰੈਡਿਟ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ ਜਦੋਂ ਕਿ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਹੋਈ ਪਹਿਲੀ ਮੀਟਿੰਗ ਵਿੱਚ ਸ੍ਰ ਹਰਮੀਤ ਸਿੰਘ ਕਾਲਕਾ ਸਮੇਤ ਤਿੰਨ ਮੈਂਬਰਾਂ ਨੂੰ ਸ਼ਾਮਲ ਨਾ ਕਰਨ ਦੇ ਰੋਸ਼ ਵਜੋਂ ਹਰਮੀਤ ਸਿੰਘ ਕਾਲਕਾ ਦਿੱਲੀ ਕਮੇਟੀ ਪ੍ਰਧਾਨ ਵੱਲੋਂ ਸਪੱਸ਼ਟ ਕੀਤਾ ਗਿਆ ਸੀ ਅਸੀਂ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਵਚਨਬੱਧ ਹਾਂ ,ਪਰ ਇਹ ਸੇਵਾ ਅਸੀਂ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਕਮੇਟੀ ਤੋਂ ਅਲੱਗ ਹੋ ਕੇ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਕਰਨ ਦੇ ਚਾਹਵਾਨ ਹੈ,ਭਾਈ ਖਾਲਸਾ ਨੇ ਦੱਸਿਆ ਇਸ ਬਿਆਨ ਤੋਂ ਬਾਅਦ ਹੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰ ਹਰਮੀਤ ਸਿੰਘ ਕਾਲਕਾ ਨੂੰ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਜੋਂ ਭਾਈ ਰਾਜੋਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਲਈ ਸਮਾਂ ਤਹਿ ਕਰੇਗਾ,ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਸ਼ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਲਈ ਪੰਜ ਮੈਂਬਰੀ ਕਮੇਟੀ ਵਿੱਚ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਕਮੇਟੀ ਨੂੰ ਸ਼ਾਮਲ ਕਰਨ ਦਾ ਸਵਾਗਤ ਤੇ ਧੰਨਵਾਦ ਕਰਦੀ ਹੈ,ਉਥੇ ਮੰਗ ਕਰਦੀ ਹੈ ਕਿ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਕਮੇਟੀ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਜਥੇਦਾਰ ਸਾਹਿਬ ਜੀ ਨੂੰ ਕਮੇਟੀ ਵਿਚੋਂ ਵਿਰਸਾ ਸਿੰਘ ਵਲਟੋਹਾ ਨੂੰ ਲਾਂਭੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਲੰਮੇ ਸਮੇਂ ਤੋਂ ਲਟਕੇ ਬੰਦੀ ਸਿੰਘਾਂ ਦੀ ਰਿਹਾਈ ਵਾਲੇ ਗੰਭੀਰ ਤੇ ਪੰਥਕ ਮਾਮਲੇ ਨੂੰ ਹੱਲ ਕਰਵਾਇਆ ਜਾ ਸਕੇ । ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਅਜੈਬ ਸਿੰਘ ਧਰਮਕੋਟ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਤੇ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।
ਸੰਤ ਮਹਾਂਪੁਰਸ਼ ਬਾਬਾ ਬਲਵਿੰਦਰ ਸਿੰਘ ਕੋਠੇ ਪਰਮੇਸ਼ੁਰ ਤੇ ਹੋਰ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਾ ਸਨਮਾਨ ਕਰਦੇ ਹੋਏ ।


