ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਭਾਈ ਰਾਜੋਆਣਾ ਨੇ ਜਥੇਦਾਰ ਸਾਹਿਬਾਨਾਂ ਦੇ ਹੁਕਮ ਤੇ ਆਪਣੀ ਚਾਰ ਦਿਨਾਂ ਤੋਂ ਜੇਲ੍ਹ ‘ਚ ਕੀਤੀ ਭੁੱਖ ਹੜਤਾਲ ਹਰਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਜਲ ਸਕਣ ਤੋਂ ਉਪਰੰਤ ਖਤਮ ਕਰ ਦਿੱਤੀ ਹੈ ਅਤੇ 31 ਦਸੰਬਰ ਤੱਕ ਸਰਕਾਰ ਨੂੰ ਜਥੇਦਾਰ ਸਾਹਿਬ ਵੱਲੋਂ 12 ਸਾਲ ਪਹਿਲਾਂ ਕੀਤੀ ਭਾਈ ਰਾਜੋਆਣਾ ਦੀ ਰਹਿਮ ਅਪੀਲ ਤੇ ਫੈਸਲਾ ਲੈਣ ਵਾਲੇ ਦਿਤੇ ਹੁਕਮਾਂ ਤੋਂ ਬਾਅਦ ਕੀ ਸਟੈਂਡ ਲੈਂਦੇ ਹਨ ਤੇ ਸਰਕਾਰ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੰਨਦੇ ਹਨ ਜਾਂ ਨਹੀਂ ? ਇਹ ਤਾਂ ਸਮੇਂ ਦੀ ਕੁੱਖ ਵਿਚ ਹੈ ,ਪਰ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨਾਲ ਗੱਲਬਾਤ ਕਰਨ ਹਿੱਤ ਜਥੇਦਾਰ ਸਾਹਿਬ ਵੱਲੋਂ ਬਣਾਈ ਕਮੇਟੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਕੀਤਾ ਹੈ ‘ਤੇ ਮੰਗ ਕੀਤੀ ਹੈ, ਕਿ ਇਹ ਕਮੇਟੀ ਧਾਰਮਿਕ ਸਿਆਸਤ ਦਾਨਾ ਤੋਂ ਮੁਕਤ ਹੋਵੇ, ਹੁਣ ਭਾਵੇਂ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਭਖੇ ਮੁੱਦੇ ਤੇ ਆਪ ਪਾਰਟੀ ਵੀ ਪਿੱਛੇ ਨਹੀਂ ਰਹੀ ਅਤੇ ਇਸ ਦੇ ਇਕ ਸੰਸਦ ਮੈਂਬਰ ਨੇ ਕੇਂਦਰ ਸਰਕਾਰ ਤੇ ਵਰਦਿਆਂ ਪੰਜਾਬ ਦੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਈ ਸਵਾਲ ਸੰਸਦ ਵਿਚ ਕੀਤੇ ਅਤੇ ਰਿਹਾਈ ਦੀ ਤੁਰੰਤ ਮੰਗ ਕੀਤੀ ਹੈ, ਦੇਸਾ ਵਿਦੇਸ਼ਾਂ ਦੇ ਸਿੱਖ ਲੋਕ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ ਅਤੇ ਨਾਲ ਹੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗ ਕਰ ਰਹੇ ਹਨ, ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਹਿੱਤ ਬਣਾਈ ਕਮੇਟੀ ਨਿਰੋਲ ਧਾਰਮਿਕ ਤੇ ਸਿਆਸਤਦਾਨਾਂ ਤੋਂ ਮੁਕਤ ਹੋਣੀ ਚਾਹੀਦੀ ਹੈ ਕਿਉਂਕਿ ਇਸੇ ਹੀ ਕਰਕੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਰੁਕਾਵਟ ਪੈ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਅਜਿਹਾ ਕਰਨਾ ਪੰਥਕ ਏਕਤਾ ਵੱਲ ਵਧਣ ਦੇ ਨਾਲ ਨਾਲ ਸਮੇਂ ਅਤੇ ਲੋਕਾਂ ਦੀ ਮੁੱਖ ਮੰਗ ਹੈ ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਹਿੱਤ ਜਥੇਦਾਰ ਸਾਹਿਬ ਵੱਲੋਂ ਬਣਾਈ ਗਈ ਕਮੇਟੀ’ਚ ਸਿਆਸੀਆਂ ਨੂੰ ਸ਼ਾਮਲ ਕਰਨ ਦੇ ਵਿਰੋਧ ਅਤੇ ਜਥੇਦਾਰ ਸਾਹਿਬ ਤੋਂ ਇਹ ਕਮੇਟੀ ਨਿਰੋਲ ਧਾਰਮਿਕ ਸਿਆਸਤਦਾਨਾ ਤੋਂ ਮੁਕਤ ਬਣਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ( ਭਾਈ ਖਾਲਸਾ) ਨੇ ਸਪਸ਼ਟ ਕੀਤਾ ਭਾਈ ਰਾਜੋਆਣਾ ਨੇ ਜਥੇਦਾਰ ਸਾਹਿਬਾਨਾਂ ਦੇ ਹੁਕਮ ਤੇ ਫਿਲਹਾਲ ਜੇਲ੍ਹ ਵਿੱਚੋ ਭੁਖ ਹੜਤਾਲ ਖਤਮ ਕਰਕੇ 31 ਦਸੰਬਰ ਤੱਕ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਭਾਈ ਰਾਜੋਆਣਾ ਦੀ ਅਪੀਲ ਤੇ ਤੁਰੰਤ ਫੈਸਲਾ ਲੈਣ ਦੇ ਦਿੱਤੇ ਹੁਕਮਾਂ ਦਾ ਇੰਤਜ਼ਾਰ ਕਰਨਗੇ ਅਤੇ ਉਪਰੰਤ ਅਗਲਾ ਸਟੈਂਡ ਲਿਆ ਜਾਵੇਗਾ, ਭਾਈ ਖਾਲਸਾ ਨੇ ਕਿਹਾ ਜਥੇਦਾਰ ਅਕਾਲ ਤਖ਼ਤ ਸਾਹਿਬ ਸਪਸ਼ਟ ਕਰ ਚੁੱਕੇ ਹਨ, ਕਿ 31 ਦਸੰਬਰ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਪਾਈ ਅਪੀਲ ਵਾਪਸ ਲੈ ਲਵੇਗੀ ਤਾਂ ਮਾਮਲਾ ਹੋਰ ਵੀ ਖਤਰਨਾਕ ਤੇ ਗੰਭੀਰ ਸਿੱਧ ਹੋ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨਾਂ ਦੇ ਨਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਧਰਨਾ ਲਾਉਣ ਦੀ ਗੱਲ ਕੀਤੀ ਗਈ ਹੈ ਪਰ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਦਾ ਜਬਰ ਦਸਤ ਵਿਰੋਧ ਕਰਦੀ ਹੋਈ ਇਸ ਤੋਂ ਦੂਰ ਰਹੇਗੀ, ਭਾਈ ਖਾਲਸਾ ਨੇ ਕਿਹਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਮੀਤ ਸਿੰਘ ਕਾਲਕਾ ਵੱਲੋਂ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਨਾਲ ਗੱਲਬਾਤ ਹਿੱਤ ਬਣਾਈ ਕਮੇਟੀ ਵਿੱਚ ਸਿਆਸੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ,ਉਥੇ 20 ਦਸੰਬਰ ਵਾਲੇ ਕੇਂਦਰ ਸਰਕਾਰ ਵਿਰੋਧੀ ਫੈਡਰੇਸ਼ਨਾਂ ਦੇ ਨਾਂ ਤੇ ਦਿੱਲੀ ਵਿਖੇ ਦਿਤੇ ਜਾਣ ਵਾਲੇ ਧਰਨੇ ਦਾ ਇਸ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਨਾਲ ਗੱਲਬਾਤ ਕਰਨ ਲਈ ਜਥੇਦਾਰ ਸਾਹਿਬ ਕਮੇਟੀ ਬਣਾ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਵਿਰੁੱਧ ਧਰਨਾ ਦੇ ਰਹੇ ਹਨ ਦੋਹੇ ਕੰਮ ਕੇਵੇ ਹੋ ਸਕਦੇ ਹਨ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਲੈ ਸਟੈਂਡ ਦਾ ਸਮਰਥਨ ਕਰਦੀ ਹੈ ਉਥੇ ਜਥੇਦਾਰ ਸਾਹਿਬ ਤੋਂ ਮੰਗ ਕਰਦੀ ਹੈ ਕਿ ਪਹਿਲਾ ਗੱਲਬਾਤ ਜ਼ਰੂਰੀ ਹੈ ਜਾਂ ਧਰਨਾ ਇਹ ਫੈਸਲਾ ਤੁਸੀਂ ਲੈਣਾ ਹੈ ਭਾਈ ਖਾਲਸਾ ਨੇ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਿੱਖ ਮਸਲੇ ਤੇ ਬਾਦਲ ਦਲੀਆਂ ਦੀ ਸਿਆਸਤ ਨੂੰ ਚਮਕਾਉਣ ਲਈ ਯਤਨਸ਼ੀਲ ਹੈ ਜਿਸ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਕੌਮੀ ਮਸਲੇ ਹੱਲ ਨਹੀਂ ਹੋ ਰਹੇ ਇਸ ਕਰਕੇ ਜਥੇਦਾਰ ਸਾਹਿਬ ਜੀ ਧਰਨੇ ਲਾਉਣ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਕੇ ਸਮੁਚੀਆਂ ਪੰਥਕ ਜਥੇਬੰਦੀਆਂ ਦੀ ਅਗਵਾਈ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨ ਦੀ ਲੋੜ ਤੇ ਜ਼ੋਰ ਦੇਣ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜੱਸਾ ਸਿੰਘ ਸੰਗੋਵਾਲ ਕਪੂਰਥਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਮੋਗਾ ਭਾਈ ਅਜੈਬ ਸਿੰਘ ਧਰਮਕੋਟ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਦਿਲਬਾਗ ਸਿੰਘ ਬਾਗ਼ੀ ਗੁਰਦਾਸਪੁਰ ਤੇ ਬਲਵਿੰਦਰ ਸਿੰਘ ਖਡੂਰ ਸਾਹਿਬ ਆਦਿ ਆਗੂ ਹਾਜਰ ਸਨ ।
ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ ।