ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੲੋੇ ਜ਼ਿਲਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਇਹ ਪਾਬੰਦੀ ਲਗਾਉਣ ਮੌਕੇ ਕਿਹਾ ਕਿ ਸੰਥੈਟਿਕ/ਪਲਾਸਿਟਕ ਦੀ ਡੋਰ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀ ਫਸ ਜਾਣ ’ਤੇ ਉਨਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰਾਂ ਇਹ ਸੰਥੈਟਿਕ/ਪਲਾਸਿਟਕ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ, ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਇਸ ਲਈ ਇਸ ਡੋਰ ’ਤੇ ਪਾਬੰਦੀ ਲਗਾਉਣੀ ਜਰੂਰੀ ਹੈ। ਉਨਾਂ ਕਿਹਾ ਕਿ ਪਾਬੰਦੀ ਦਾ ਇਹ ਹੁਕਮ ਜ਼ਿਲਾ ਗੁਰਦਾਸਪੁਰ ਵਿੱਚ 17 ਨਵੰਬਰ 2023 ਤੋਂ ਮਿਤੀ 15 ਜਨਵਰੀ 2024 ਤੱਕ ਲਾਗੂ ਰਹੇਗਾ। ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।