ਗੁਰਦਾਸਪੁਰ, 13 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ ,ਧਾਰਮਿਕ ਦੀਵਾਨ ਸਜਾਏ ਗਏ,ਬੁਲਾਰਿਆਂ ਦਾ ਕਮੇਟੀ ਪ੍ਰਧਾਨ ਕਸ਼ਮੀਰ ਸਿੰਘ ਰਮੀਦੀ, ਸੈਕਟਰੀ ਕੇਵਲ ਸਿੰਘ ਰਮੀਦੀ ਤੇ ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ ਵੱਲੋਂ ਸਾਂਝੇ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਾਹਿਬ ਦੀ ਸੂਝਵਾਨ ਧਾਰਮਿਕ ਪ੍ਰਬੰਧਕ ਕਮੇਟੀ ਵੱਲੋਂ ਹਰ ਸੰਗਰਾਂਦ,ਮੱਸਿਆ ਅਤੇ ਹਰ ਐਤਵਾਰ ਨੂੰ ਸ਼ਰਧਾਲੂਆਂ ਵੱਲੋਂ ਗੁਰੂ ਘਰ ਵਿਖੇ ਰਖਵਾਏ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਮੱਘਰ ਮਹੀਨੇ ਦੀ ਮੱਸਿਆ ਤੇ ਤਿੰਨ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ,ਜਿਸ ਵਿਚ ਭਾਈ ਹਰਭਿੰਦਰ ਸਿੰਘ ਦੇ ਹਜ਼ੂਰੀ ਕੀਰਤਨੀ ਜਥੇ ਨੇ ਸ਼ਬਦ ਗੁਰਬਾਣੀ ਦਾ ਕੀਰਤਨ ਕੀਤਾ, ਭਾਈ ਸਤਨਾਮ ਸਿੰਘ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਸਿੱਖੀ ਇਤਿਹਾਸ ਨਾਲ ਜੋੜਿਆ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪੋਹ ਮਹੀਨੇ ਦੇ ਪੰਦਰਵਾੜੇ ਵਿਚ ਸਮੂਹ ਸੰਗਤਾਂ ਨੂੰ ਆਪਣੇ ਘਰਾਂ ਵਿੱਚ ਵੱਧ ਤੋਂ ਵੱਧ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਅਰੰਭ ਕਰਨ ਦੇ ਨਾਲ ਨਾਲ ਸਾਦਾ ਜੀਵਨ ਸਾਦਾ ਭੋਜਨ ਸਕੇ ਕਿ ਇਸ ਮਹੀਨੇ ਵਿਛੜੇ ਗੁਰੂ ਕਲਗੀਧਰ ਦੇ ਸਮੂਹ ਪ੍ਰਵਾਰ ਅਤੇ ਜੰਗੀ ਸ਼ਹੀਦਾਂ ਨੂੰ ਸਰਧੇਂ ਦੇ ਫੁੱਲ ਭੇਂਟ ਕਰਨ ਦੀ ਬੇਨਤੀ ਕੀਤੀ, ਭਾਈ ਕੇਵਲ ਸਿੰਘ ਰਮੀਦੀ ਸੈਕਟਰੀ ਗੁਰਦੁਆਰਾ ਸੰਤਸਰ ਸਹਿਬ ਨੇ ਆਈ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਗੁਰੂ ਘਰ ਦੀਆਂ ਚੱਲ ਰਹੀਆਂ ਕਾਰਸੇਵਾਵਾ ਵਿਚ ਤਨ ਮਨ ਅਤੇ ਧਨ ਨਾਲ ਸੇਵਾ ਕਰਨ ਦੀ ਬੇਨਤੀ ਕੀਤੀ, ਇਸ ਮੌਕੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰੀ ਭਰ ਕੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਵੱਡਾ ਉਪਰਾਲਾ ਕੀਤਾ, ਸਮੂਹ ਸੰਗਤਾਂ ਨੇ ਲੰਗਰ ਦੀ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਇਸ ਮੌਕੇ ਪ੍ਰਧਾਨ ਸ੍ਰ ਕਸ਼ਮੀਰਾ ਸਿੰਘ, ਸੈਕਟਰੀ ਸ੍ਰ ਕੇਵਲ ਸਿੰਘ, ਹੈਂਡ ਗ੍ਰੰਥੀ ਭਾਈ ਕੁਲਦੀਪ ਸਿੰਘ ਰਮੀਦੀ, ਭਾਈ ਸਤਨਾਮ ਸਿੰਘ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ ਅਤੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ।

ਭਾਈ ਖਾਲਸਾ ਤੇ ਸੈਕਟਰੀ ਕੇਵਲ ਸਿੰਘ ਵਿਚਾਰਾਂ ਕਰਦੇ , ਲੰਗਰ ਪਕਾਉਣ ਦੀ ਸੇਵਾ ਕਰਦੀਆਂ ਬੀਬੀਆਂ, ਕਮੇਟੀ ਮੈਂਬਰ ਭਾਈ ਖਾਲਸਾ ਨਾਲ, ਕੀਰਤਨ ਕਰਦਾ ਜਥਾ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਬੋਲਦੇ ਹੋਏ ।


