ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਕਤਲ ਕੀਤੇ ਸੀਸ ਨੂੰ ਦੁਸ਼ਮਣਾਂ ਨੂੰ ਧੋਖਾ ਦੇ ਕੇ ਦਿੱਲੀ ਤੋਂ ਪੈਦਲ ਯਾਤਰਾ ਰਾਹੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਂਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਇਸ ਮਹਾਨ ਕੁਰਬਾਨੀ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਹਰ ਸਾਲ ਕੌਮ ਦੇ ਅਗਾਂਹ ਵਧੂ ਪੰਥਕ ਆਗੂਆਂ ਵੱਲੋਂ ਦਿੱਲੀ ਤੋਂ ਜਾਤ੍ਰਾ ਅਰੰਭ ਕਰਕੇ ਸ਼੍ਰੀ ਅਨੰਦ ਸਾਹਿਬ ਵਿਖੇ ਛੁਕਰਾਨਾ ਅਰਦਾਸ ਕਰਨ ਦੀ ਇੱਕ ਲਹਿਰ ਚਲਾਈ ਹੋਈ ਹੈ ਅਤੇ ਇਸ ਲਹਿਰ ਦੀ ਕੜੀ ਤਹਿਤ ਇਸ ਵਾਰ ਇਸ ਮਹਾਂਨ ਸ਼ੀਸ਼ ਭੇਂਟ ਨਗਰ ਕੀਰਤਨ ਦੀ ਅਰੰਭਤਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਅਤੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਦੇਖ ਰੇਖ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਸਮੇਂਤ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਇਹ ਵਿਸ਼ਾਲ ਸੀਸ ਭੇਂਟ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ । ਜੋਂ 17 ਦਸੰਬਰ ਨੂੰ ਦਿੱਲੀ ਤੋਂ ਅਰੰਭ ਹੋ ਕੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ 21 ਦਸੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਕੇਸਗੜ੍ਹ ਸਾਹਿਬ ਪਹੁੰਚੇਗਾ ਤੇ ਇਥੇ ਹੀ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ।
ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਵੱਖ ਵੱਖ ਸੰਪ੍ਰਦਾਵਾਂ ਅਤੇ ਨਿੰਹਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਨਾਲ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਗਿਆ ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਜਥੇਦਾਰ ਬਲਬੀਰ ਸਿੰਘ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਮੇਤ ਕਈ ਜਥੇਦਾਰਾ ਸਮੇਤ ਕਈ ਜਥੇਦਾਰ ਹਾਜਰ ਸਨ ।