ਸੰਤ ਬਾਬਾ ਜੰਗ ਸਿੰਘ ਜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਯੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਮਨਾਇਆ-ਭਾਈ ਮਨਪ੍ਰੀਤ ਸਿੰਘ

ਪੰਜਾਬ ਮਾਲਵਾ

ਮਲੇਰਕੋਟਲਾ, ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਸੰਤ ਬਾਬਾ ਜੰਗ ਸਿੰਘ ਜੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਯੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਦੀ ਦੇਖ ਰੇਖ ਮਨਾਇਆ ਗਿਆ,ਕਈ ਦਿਨਾਂ ਤੋਂ ਚੱਲ ਰਹੀ ਅਖੰਡਪਾਠਾ ਦੇ ਲੜੀ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਜਿਸ ਰਾਹੀਂ ਆਈ ਸੰਗਤਾ ਨੂੰ ਇਸ ਅਸਥਾਨ ਦੇ ਬਾਨੀ ਸ੍ਰੀ ਮਾਨ ਸੰਤ ਬਾਬਾ ਜੰਗ ਸਿੰਘ ਜੀਆ ਦੇ ਜੀਵਨ ਇਤਿਹਾਸ,ਨਾਮ ਸਿਮਰਨ ਅਤੇ ਹੋਰ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣ ਦੇ ਨਾਲ ਨਾਲ ਗੁਰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਆਈ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਪ੍ਰੈਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਸੰਤ ਬਾਬਾ ਜਗਰੂਪ ਸਿੰਘ ਕੱਟੂ ਵਾਲ਼ੇ ( ਸੰਪਰਦਾਇ ਮਸਤੂਆਣਾ ਸਾਹਿਬ ) ਤੋਂ ਇਲਾਵਾ ਹੋਰ ਧਾਰਮਿਕ ਖੇਤਰ ‘ਚ ਸਰਗਰਮ ਸੰਤ ਮਹਾਂਪੁਰਸ਼ਾਂ ਨੇ ਵੀ ਹਾਜ਼ਰੀ ਲਵਾਈ ਆਈ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਸ੍ਰੀ ਮਾਨ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਦੇ ਜੀਵਨ ਇਤਿਹਾਸ ਤੇ ਰੌਸ਼ਨੀ ਵਿਚ ਪਾਈ, ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੰਤ ਨਰਿੰਦਰ ਸਿੰਘ ਜੀ, ਭਾਈ ਭੁਪਿੰਦਰ ਸਿੰਘ ਕੁਪਕਲਾ, ਭਾਈ ਅਵਤਾਰ ਸਿੰਘ ਚੱਠਾ ਬਾਲੇਵਾਲ, ਭਾਈ ਦਰਸ਼ਨ ਸਿੰਘ ਚੀਮਾ ਜੋਗੀ ਮਾਜਰਾ, ਭਾਈ ਅਵਤਾਰ ਸਿੰਘ, ਭਾਈ ਹਰਜੀਤ ਸਿੰਘ ਰਟੌਲ, ਹੈਡਗ੍ਰੰਥੀ ਭਾਈ ਇੰਦਰਜੀਤ ਸਿੰਘ ਜੀ,ਸੇਬੂ ਮਸਤਾਨਾ ,ਸਿਮਰਨ ਸਿੰਘ ਤੇ ਜਗਰੂਪ ਸਿੰਘ ਤੋਂ ਇਲਾਵਾ ਇਲਾਕੇ ਭਰ ਸ਼ਰਧਾਲੂ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *