ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ

ਗੁਰਦਾਸਪੁਰ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਗਈ ਮੀਟਿੰਗ

ਕੱਲ੍ਹ 6 ਅਗਸਤ ਨੂੰ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਰਿਹਰਸਲ ਹੋਵੇਗੀ

ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਗੁਰਦਾਸਪੁਰ ਵਿਖੇ 15 ਅਗਸਤ ਨੂੰ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਅਤੇ ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਮੂਹ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਦੀਆਂ ਹਦਾਇਤਾਂ ਕੀਤੀਆਂ ਗਈਆਂ।

ਮੀਟਿੰਗ ਦੌਰਾਨ ਉਨਾਂ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕੱਲ੍ਹ 6 ਅਗਸਤ ਨੂੰ ਸਵੇਰੇ 9 ਵਜੇ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਪਹਿਲੀ ਰਿਹਰਸਲ ਹੋਵੇਗੀ।

ਮੀਟਿੰਗ ਦੌਰਾਨ ਉਨ੍ਹਾਂ ਪੀ.ਡਬਲਿਊ.ਡੀ. ਪੁਲਿਸ, ਸਿਹਤ, ਜ਼ਿਲ੍ਹਾ ਸਿੱਖਿਆ ਅਫਸਰ, ਨਗਰ ਕੌਂਸਲ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਡੀ.ਐਫ.ਐਸ.ਸੀ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।

ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।

Leave a Reply

Your email address will not be published. Required fields are marked *