ਸਰਕਾਰੀ ਸਕੂਲਾਂ ਦੇ ਰੀਡ ਟੂਮੀ ਐਪ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਪੰਜਾਬ

ਗੁਰਦਾਸਪੁਰ, 27 ਜੁਲਾਈ (ਸਰਬਜੀਤ) ਐਸ.ਸੀ.ਈ.ਆਰ.ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪ੍ਰਿੰਸੀਪਲ ਡਾਈਟ ਚਰਨਬੀਰ ਸਿੰਘ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਭਾਸ਼ਾ ਕੌਂਸਲ ਨੂੰ ਪ੍ਰਫੁੱਲਿਤ ਕਰਨ ਲਈ ਰੀਡ ਟੂ ਮੀ ਐਪ ਰਾਹੀਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਦੇ ਤਹਿਤ ਗੁਰਦਾਸਪੁਰ ਦੇ 09 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਕੇ ਇਨਾਮ ਜਿੱਤਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਵਿਦਿਆਰਥਣ ਅਸਮੀਤ ਕੌਰ, ਰੋਮੀਆਂ ਤੇ ਜਗਰੂਪ ਕੌਰ, ਨਵਨੀਤ ਕੌਰ, ਨਵਨੀਤ ਕੌਰ, ਅਰਸ਼ਦੀਪ ਕੌਰ, ਸੁਮਨਦੀਪ ਕੌਰ, ਵਿਦਿਆਰਥੀ ਪ੍ਰਿੰਸਜੀਤ ਸਿੰਘ ਨੂੰ ਰੀਡ ਟੂ ਮੀ ਆਪ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਡਾਈਟ ਲੈਕਚਰਾਰ ਨਰੇਸ਼ ਕੁਮਾਰ, ਡੀ.ਐਮ. ਨਰਿੰਦਰ ਸਿੰਘ, ਡੀ.ਐਮ. ਗੁਰਨਾਮ ਸਿੰਘ, ਡੀ.ਐਮ. ਗੁਰਵਿੰਦਰ ਸਿੰਘ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਰੀਡ ਟੂ ਮੀ ਐਪ ਦੇ ਖੇਤਰੀ ਮੈਨੇਜਰ ਰਜਿੰਦਰ ਸਿੰਘ, ਬੀ.ਐਮ. ਠਾਕੁਰ ਸੰਸਾਰ ਸਿੰਘ, ਤੁਰਨ ਸਿੰਘ, ਸ਼ਸ਼ੀ ਭੂਸ਼ਨ, ਅਧਿਆਪਕ ਜਗਜੀਤ ਸਿੰਘ ਪੱਡਾ ਆਦਿ ਹਾਜ਼ਰ।

Leave a Reply

Your email address will not be published. Required fields are marked *