ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਅੱਜ ਦੇ ਦਿਨ ਗੁਰਗੱਦੀ ਤੇ ਬਿਰਾਜਮਾਨ ਹੋ ਕੇ ਬਾਖੂਬੀ ਸੇਵਾ ਰਾਹੀਂ ਆਪਣਾ ਸਰਬੰਸ ਵਾਰ ਦਿੱਤਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਹਿੰਦੂ ਧਰਮ ਨੂੰ ਬਚਾਉਣ ਲਈ ਦਿੱਲੀ ਵਿੱਚ ਸ਼ਹਾਦਤ ਦੇਣ ਤੋਂ ਉਪਰੰਤ ਦੁਨਆਈ ਛੋਟੇ ਉਮਰ’ਚ ਹੀ ਅੱਜ ਦੇ ਦਿਨ ਗੁਰਗੱਦੀ ਤੇ ਬਿਰਾਜਮਾਨ ਹੋ ਕੇ ਅਜਿਹੀ ਬਾਖੋਬੀ ਨਾਲ ਪਹਿਰਾ ਦੇਂਦਿਆਂ ਆਪਣਾ ਸਾਰਾ ਸਰਬੰਸ ਲੁਟਾ ਕੇ ਦੁਨੀਆਂ ਵਿੱਚ ਗੁਰੂ ਮਰਯਾਦਾ ਦੀ ਇਕ ਅਨੋਖੀ ਮਿਸਾਲ ਪੈਦਾ ਕੀਤੀ ਜੋਂ ਰਹਿੰਦੀ ਦੁਨੀਆਂ ਵਿੱਚ ਕੋਈ ਹੋਰ ਨਹੀਂ ਕਰ ਸਕਦਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੂਹ ਲੋਕਾਈ ਨੂੰ ਜਿਥੇ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਲੱਖ ਲੱਖ ਵਧਾਈ ਦਿੰਦੀ ਹੈ ,ਉਥੇ ਮੰਗ ਕਰਦੀ ਹੈ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਰਵਾਰ ਵਿਛੋੜੇ ਤੇ ਸਰਬੰਸ ਵਾਰਨ ਦਾ ਕੱਲ ਤੋਂ ਸ਼ਹੀਦਾਂ ਪੰਦਰਵਾੜਾ ਸ਼ੁਰੂ ਹੋ ਰਿਹਾ ਹੈ ਅਤੇ ਸਭਨਾਂ ਨੂੰ ਇਹਨਾਂ ਦਿਨਾਂ ਵਿੱਚ ਕੋਈ ਵੀ ਖੁਸ਼ੀ ਦਾ ਸਮਾਗਮ ਕਰਨਾ ਨਹੀਂ ਚਾਹੀਦਾ ਹੈ ਅਤੇ ਗੁਰੂ ਘਰਾਂ ਤੇ ਆਪਣੇ ਘਰਾਂ ਵਿੱਚ ਸਾਦਾ ਭੋਜਨ ਛਕਣ ਦੇ ਨਾਲ ਨਾਲ ਵੱਧ ਤੋਂ ਵੱਧ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਕੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਕਿ ਵਿਸ਼ਵ ਦੀ ਦੁਨੀਆਂ ਨੂੰ ਗੁਰੂ ਸਾਹਿਬ ਜੀ ਦੀ ਮਹਾਨ ਕੁਰਬਾਨੀ ਸਬੰਧੀ ਜਾਣੂ ਕਰਵਾਇਆ ਜਾ ਸਕੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰੂ ਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਅਤੇ ਆ ਰਹੇਂ ਪ੍ਰਵਾਰ ਵਿਛੋੜੇ ਤੇ ਸਿੰਘਾ ਸ਼ਹੀਦਾਂ ਦੇ ਪੰਦਰਵਾੜੇ ਵਿਚ ਪਾਠ ਕਰਨ ਤੇ ਸਾਦੇ ਭੋਜਨ ਛਕਣ ਦੀ ਅਪੀਲ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਇਸ ਵਾਰ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਇਸ ਸ਼ਹੀਦੀ ਪੰਦਰਵਾੜੇ ਤੇ ਖੁਸ਼ੀ ਸਮਾਗਮ ਨਾ ਕਰਨ ਤੇ ਸਾਦੇ ਭੋਜਨ ਦੇ ਨਾਲ ਨਾਲ ਸਰਕਾਰੀ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ ਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਲਾਘਾਯੋਗ ਫ਼ੈਸਲਾ ਹੈ ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਹਨਾਂ ਦਿਨਾਂ ਦੇ ਧਾਰਮਿਕ ਸਮਾਗਮਾਂ ਵਿੱਚ ਸਿਆਸੀਆਂ ਦੀਆਂ ਕੂੜ ਸਿਆਸੀ ਸਟੇਜਾਂ ਤੇ ਪਾਬੰਦੀ ਲਾਈ ਜਾਵੇ ਤਾਂ ਕਿ ਦੇਸ਼ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਸਮੂਹ ਸ਼ਹੀਦਾਂ ਦੀ ਧਰਤੀ ਤੇ ਨਕਮਸਤਕ ਹੋਣ ਆ ਰਹੀ ਸੰਗਤ ਨੂੰ ਸਿਆਸਤਦਾਨਾਂ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਇਆ ਜਾ ਸਕੇ ਅਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਲੱਗਣ ਵਾਲੇ ਧਾਰਮਿਕ ਦੀਵਾਨਾਂ ਵਿੱਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤੇ ਦੇ ਸ਼ਹੀਦੀ ਇਤਿਹਾਸ ਨੂੰ ਸੁਣ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦਾ ਮੌਕਾ ਮਿਲ ਸਕੇ, ਭਾਈ ਖਾਲਸਾ ਨੇ ਕਿਹਾ ਲੰਗਰ ਚਲਾਉਣ ਦੀ ਸੇਵਾ ਕਰਨ ਵਾਲੇ ਸੰਤਾਂ ਮਹਾਪੁਰਸ਼ਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਗੁਰੂ ਲੰਗਰਾਂ ਵਿਚ ਸਾਦਾ ਭੋਜਨ ਤਿਆਰ ਕਰਨ ਤੇ ਸਪੀਕਰਾਂ ਰਾਹੀਂ ਲੰਗਰਾਂ ਦੀਆਂ ਕਿਸਮਾਂ ਦੇ ਪ੍ਰਚਾਰ ਤੇ ਬਿਲਕੁਲ ਪਾਬੰਦੀ ਲਾਉਣ ਤੇ ਟਰੈਕਟਰਾਂ ਮੋਟਰਸਾਈਕਲਾਂ ਤੇ ਡੈਕ ਲਾ ਕੇ ਉੱਚੀ ਆਵਾਜ਼ ਰਾਹੀਂ ਹੁਲੜਬਾਜੀ ਕਰਨ ਵਾਲਿਆਂ ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਇਹਨਾਂ ਸ਼ਹੀਦੀ ਸਮਾਗਮਾਂ ਨੂੰ ਸ਼ਾਂਤਮਈ ਢੰਗ ਨਾਲ ਨਿਰੋਲ ਧਾਰਮਿਕ ਰੰਗਤ ਦਿੱਤੀ ਜਾ ਸਕੇ ਇਸ ਮੌਕੇ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਲਖਵਿੰਦਰ ਸਿੰਘ ਰਾਜਿਸਥਾਨ ਭਾਈ ਸਿੰਦਾ ਸਿੰਘ ਨਿਹੰਗ ਅਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਅਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਜੱਸਾ ਸੰਗੋਵਾਲ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਅਜੈਬ ਸਿੰਘ ਧਰਮਕੋਟ ਭਾਈ ਗੁਰਦੇਵ ਸਿੰਘ ਸੰਗਲਾ ਭਾਈ ਸੁਖਵਿੰਦਰ ਸਿੰਘ ਹਜ਼ਾਰਾਂ ਸਿੰਘ ਵਾਲਾ ਆਦਿ ਆਗੂ ਹਾਜਰ ਸਨ ।

ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੇ ਹੋਰ ਆਗੂ ਗੱਲਬਾਤ ਕਰਦੇ ਹੋਏ

Leave a Reply

Your email address will not be published. Required fields are marked *