ਗੁਰਦਾਸਪੁਰ ਪੁਲਸ ਨੇ ਅਪਰੇਸ਼ਨ ਪ੍ਰਹਾਰ (4.0) ਤਹਿਤ 253 ਮੁਲਜ਼ਮਾਂ ਨੂੰ ਕੀਤਾ ਕਾਬੂ

ਗੁਰਦਾਸਪੁਰ

ਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)- ਆਦਿੱਤਯ ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਅਪਰੇਸ਼ਨ ਪ੍ਰਹਾਰ (4.0) ਤਹਿਤ ਗੁਰਦਾਸਪੁਰ ਪੁਲਸ ਵੱਲੋਂ ਗੈਂਗਸਟਰਵਾਦ, ਨਸ਼ਾ-ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 5 ਐੱਸ ਪੀ, 12 ਡੀਐਸਪੀ ਅਤੇ NGO/EPO-996 ਕੁੱਲ 1013 ਪੁਲਸ ਅਧਿਕਾਰੀ/ਕਰਮਚਾਰੀ ਸ਼ਾਮਿਲ ਸਨ, ਜਿੰਨ੍ਹਾ ਦੀਆਂ ਵੱਖ-ਵੱਖ ਵਿਸ਼ੇਸ਼ ਟੀਮਾਂ ਬਣਾ ਕੇ ਸ਼ੱਕੀ ਵਿਅਕਤੀਆਂ, ਲੋੜੀਂਦੇ ਮੁਲਜ਼ਮਾਂ, ਗੈਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਸਾਥੀਆਂ ਅਤੇ ਉਹਨਾਂ ਦੇ ਟਿਕਾਣਿਆਂ ‘ਤੇ ਰੇਡ ਕੀਤੇ ਗਏ ਹਨ। ਇਸ ਤੋਂ ਇਲਾਵਾ ਸੰਵੇਦਨਸ਼ੀਲ ਖੇਤਰਾਂ ਦੀ ਘੇਰਾਬੰਦੀ ਕਰਕੇ ਉਹਨਾਂ ਇਲਾਕਿਆਂ ਦੀ ਸਰਚ ਕੀਤੀ ਗਈ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ 253 ਦੋਸ਼ੀ ਗ੍ਰਿਫਤਾਰ ਕੀਤੇ ਗਏ, ਹੀਨੀਅਸ ਕ੍ਰਾਈਮ ਦੇ ਗ੍ਰਿਫਤਾਰ 04 ਦੋਸ਼ੀ, ਪੀ.ਓ. ਗ੍ਰਿਫਤਾਰ
06। ਇਸੇ ਤਰ੍ਹਾਂ ਜੁਰਮ ਰੋਕੂ ਕਾਰਵਾਈਆ 114, NDPS ਤਹਿਤ ਗ੍ਰਿਫਤਾਰ ਦੋਸ਼ੀ 47 ਅਤੇ ਹੋਰ ਮੁਕੱਦਮਿਆ 82 ਦੇ ਦੋਸ਼ੀ ਗ੍ਰਿਫਤਾਰ ਕੀਤੇ ਗਏ।

ਉਨ੍ਹਾਂ ਦੱਸਿਆ ਕਿ 304 ਗਰਾਮ ਹੀਰੋਇਨ, ਗੋਲੀਆਂ 110, ਡਰੱਗ ਮਨੀ 5420 ਰੁਪਏ ਅਤੇ 83250 ਮਿਲੀਲਿਟਰ ਨਾਜਾਇਜ਼ ਸ਼ਰਾਬ ਰਿਕਵਰ ਕੀਤੀ ਗਈ। ਇਸ ਤੋਂ ਇਲਾਵਾ 2 ਪਿਸਤੌਲ, 4 ਕਾਰਤੂਸ ਅਤੇ 1 ਮੈਗਜ਼ੀਨ ਰਿਕਵਰ ਕੀਤਾ ਗਿਆ। ਇਸਦੇ ਨਾਲ ਹੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ 214 ਚਲਾਨ
09 ਇੰਪੌਂਡ ਅਤੇ 18 ਰਾਊਂਡ ਅੱਪ ਬੈਡ ਐਲੀਮੈਂਟ ਫੜੇ ਗਏ।

ਆਦਿੱਤਯ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਪੁਲਸ ਸੰਗਠਿਤ ਅਪਰਾਧ, ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾ ਰਹੀ ਹੈ। ਆਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੀਆਂ ਵਿਸ਼ੇਸ਼ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਵਸਨੀਕਾ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੇਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *