ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਜੋਇੰਟ ਫੋਰਮ ਦੇ ਸੱਦੇ ਤੇ ਸਬ ਡਿਵੀਜ਼ਨ ਸਬ ਅਰਬਨ ਗੁਰਦਾਸਪੁਰ ਵਿਖੇ ਜੇਲ ਰੋਡ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਸਤਨਾਮ ਸਿੰਘ ਪ੍ਰਧਾਨ ਟੀ ਐਸ ਯੂ ਅਤੇ ਸਕੱਤਰ ਪ੍ਰਵੀਨ ਸਿੰਘ ਨੇ ਕਿਹਾ ਕਿ ਸੀਆਰਏ 295/19 ਦੀਆਂ ਤਨਖਾਹਾਂ ਜਾਰੀ ਕਰਨ ਅਤੇ ਮੈਨੇਜਮੈਂਟ ਵੱਲੋਂ ਮਨੀਆਂ ਹੋਈਆਂ ਮੰਗਾਂ ਲਾਗੂ ਕਰਨ ਲਈ ਰੋਸ਼ ਰੈਲੀ ਕੀਤੀ ਗਈ।
ਕਰਮਚਾਰੀ ਦਲ ਦੇ ਪ੍ਰਧਾਨ ਅਮਰੀਕ ਸਿੰਘ ਹੈਪੀ ਅਤੇ ਜਨਰਲ ਸਕੱਤਰ ਜੈਪਾਲ ਸਿੰਘ ਨੇ ਕਿਹਾ ਕਿ ਮੈਨੇਜਮੈਂਟ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਚਲਦੇ ਹੋਏ ਕਰਮਚਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਆਪਣੀਆਂ ਕੋਝੀਆ ਹਰਕਤਾਂ ਬੰਦ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਜਿਸ ਦੀ ਸਾਰੀ ਜਿੰਮੇਦਾਰੀ ਮੈਨੇਜਮੇਂਟ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਜਗੀਰ ਸਿੰਘ, ਸਤਨਾਮ ਸਿੰਘ, ਬਲਜਿੰਦਰ ਸਿੰਘ, ਨਾਨਕ ਸਿੰਘ, ਨਰਿੰਦਰ ਕੌਰ, ਲਖਵਿੰਦਰ ਕੌਰ ਆਦਿ ਹਾਜਰ ਸਨ।


