ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐਮ.-ਕਮ-ਸਕੱਤਰ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੌਰਟ ਦੌਰਾਨ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ 03 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੌਰਟ ਦੌਰਾਨ ਅਦਾਲਤਾਂ ਵਿੱਚ ਚੱਲ ਰਹੇ ਪੈਟੀ ਓਫੈਂਸਸ (ਛੋਟੇ ਕੇਸਾਂ) ਦਾ ਨਿਪਟਾਰਾ ਕੀਤਾ ਗਿਆ ਅਤੇ ਸੁਮਿਤ ਭੱਲਾ ਦੁਆਰਾ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗਾ ਰੁਜਗਾਰ ਅਪਨਾਉਣ ਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ।


