ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ)– ਇੱਕ ਧਾਰਮਿਕ ਪ੍ਰੋਗ੍ਰਾਮ ਤੋਂ ਉਪਰੰਤ ਮਿਸਲ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਬਾਸਰਕੇ ਭੈਣੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਪੰਥਕ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਕੀਤੇ ਜਾ ਰਹੇ ਸੰਸਦ ਮਾਰਚ ਵਿੱਚ ਸਮੂਹ ਦਲ ਪੰਥ ਦੀਆਂ ਫੌਜਾਂ ਸ਼ਾਮਲ ਹੋਣਗੀਆਂ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਥੇਦਾਰ ਬਾਬਾ ਸਤਨਾਮ ਸਿੰਘ ਮੁਖੀ ਸ਼ਾਮ ਸਿੰਘ ਅਟਾਰੀ ਤਰਨਾ ਦਲ ਅਤੇ ਪ੍ਰਧਾਨ ਇਸਤਰੀ ਵਿੰਗ ਬੀਬੀ ਅਮਰਜੀਤ ਕੌਰ ਨਾਲ ਵਿਚਾਰਾਂ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਇਨ੍ਹਾਂ ਪੰਥਕ ਆਗੂਆਂ ਦੇ ਹਵਾਲੇ ਨਾਲ ਦੱਸਿਆ ਲੰਮੇ ਸਮੇਂ ਤੋਂ ਅਦਾਲਤਾਂ ਵੱਲੋਂ ਦਿੱਤੀਆਂ ਸਜਾਵਾਂ ਪੂਰੀਆਂ ਕਰਨ ਦੇ ਬਾਵਜੂਦ ਗੈਰ ਕਾਨੂੰਨੀ ਜੇਲ੍ਹ’ਚ ਡੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਬਾਦਲ ਅਕਾਲੀ ਦਲ ਅਤੇ ਹੋਰ ਦਲਾਂ ਵੱਲੋਂ ਸਰਕਾਰ ਦੀ ਇਸ ਧੱਕੇਸ਼ਾਹੀ ਤੇ ਬੇਇਨਸਾਫ਼ੀ ਵਿਰੁੱਧ 20 ਤਰੀਕ ਨੂੰ ਸ਼ਾਂਤਮਈ ਢੰਗ ਨਾਲ ਸੰਸਦ ਮਾਰਚ ਕੀਤੀ ਜਾਵੇਗਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਹੋਰਾਂ ਨੂੰ ਮੈਮੋਰੰਡਮ ਦੇ ਕੇ ਬੰਦੀ ਸਿੰਘਾਂ ਨੂੰ ਜਲਦੀ ਰਿਹਾਅ ਕਰਨ ਦੀ ਬੇਨਤੀ ਕੀਤੀ ਜਾਵੇਗੀ, ਜਥੇ ਸਤਨਾਮ ਸਿੰਘ ਪ੍ਰਧਾਨ ਅਤੇ ਬੀਬੀ ਅਮਰਜੀਤ ਕੌਰ ਨੇ ਦੱਸਿਆ ਇਸ ਸਬੰਧੀ ਦਲ ਪੰਥ ਦੀਆਂ ਫੌਜਾਂ ਸਮੇਤ ਫੁੱਲ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਇਹਨਾਂ ਦਲ ਪੰਥ ਮੁਖੀਆਂ ਨੇ ਕਿਹਾ ਅਸੀਂ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਅਕਾਲੀ ਦਲਾਂ ਵੱਲੋਂ ਦਿੱਤੇ 20 ਤਰੀਕ ਦੇ ਸੱਦੇ ਦੀ ਪੂਰਨ ਹਮਾਇਤ ਕਰਦੇ ਹਾਂ, ਉਥੇ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਬਿਨਾਂ ਵਜ੍ਹਾ ਅਤੇ ਗੈਰ ਕਾਨੂੰਨੀ ਤੌਰ ਤੇ ਜੇਲਾਂ ਵਿਚ ਡੱਕੇ ਇਨ੍ਹਾਂ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ? ਨਹੀਂ ਤਾਂ ਸਿੱਖ ਕੌਮ ਨੂੰ ਸਰਕਾਰ ਵਿਰੁੱਧ ਦਿੱਲੀ ਦੀਆਂ ਸੜਕਾਂ ਤੇ ਉਤਰਨ ਲਈ ਮਜ਼ਬੂਰ ਹੋਣਾ ਪਵੇਗਾ ਅਤੇ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ, ਇਸ ਮੌਕੇ ਤੇ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਅਤੇ ਦਲਪੰਥ ਮੁਖੀ ਤੋਂ ਇਲਾਵਾ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਜਥੇਦਾਰ ਬਲਬੀਰ ਸਿੰਘ ਖਾਪੜਖੇੜੀ ਬਾਬਾ ਸੱਤਾ ਸਿੰਘ ਜਥੇਦਾਰ ਮਨਮੋਹਨ ਸਿੰਘ ਸ੍ਰ ਸੰਤੋਖ ਸਿੰਘ ਸਰਪੰਚ ਗੁਮਟਾਲਾ ਤੋਂ ਇਲਾਵਾ ਕਈ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।
ਜਥੇਦਾਰ ਸਤਨਾਮ ਸਿੰਘ ਬਾਸਰਕੇ ਭੈਣੀ ਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ 20 ਤਰੀਕ ਦੇ ਸੰਸਦ ਮਾਰਚ’ਚ ਸ਼ਾਮਲ ਹੋਣ ਦਾ ਐਲਾਨ ਕਰਦੇ ਹੋਏ ।