ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)– ਹਰ ਮਹੀਨੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾ ਕੇ ਆਈ ਸੰਗਤਾਂ ਨੂੰ ਗੁਰਬਾਣੀ, ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਚਲਾਈ ਗਈ ਸਿੱਖੀ ਧਰਮ ਪ੍ਰਚਾਰ ਲਹਿਰ ਦੀ ਕੜੀ ਤਹਿਤ ਪੋਹ ਮਹੀਨੇ ਦੇ ਜੇਠੇ ਐਤਵਾਰ ਛੋਟੇ -ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਅਖੰਡ ਪਾਠਾਂ ਦੇ ਸ਼ਰਧਾਲੂਆਂ ਨੂੰ ਸੀਰੀਪਾਓ ਤੇ ਹੁਕਮਨਾਮੇ ਭੇਂਟ ਕਰਕੇ 40 ਦਿਨ ਜਾਪ ਕਰਨ ਲਈ ਕਿਹਾ ਗਿਆ ਗਿਆ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰਾਂ ਮਹਾਂਪੁਰਸ਼ਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦਸਿਆ ਛੋਟੇ ਤੇ ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਇਸ ਗੁਰਮਤਿ ਸਮਾਗਮ ਸਬੰਧੀ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਪਰਸੋਂ ਦੇ ਰੋਜ਼ ਤੋਂ 11 ਲੜੀਵਾਰ ਅਖੰਡ ਪਾਠ,ਦੋ ਸੰਪਟ ਸਮੇਤ ਜਪੁਜੀ ਸਾਹਿਬ ਟੋਟਲ 14 ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਸਨ ,ਜਿੰਨਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਕਥਾ ਗੁਰਦੁਆਰਾ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਵੱਲੋਂ ਕਰਨ ਤੋਂ ਉਪਰੰਤ ਧਾਰਮਿਕ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ,ਜਿਸ ਵਿੱਚ ਗੁਰਦੁਵਾਰਾ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਭਰ ਕੇ ਆਈਆਂ ਸੰਗਤਾਂ ਨੂੰ ਛੋਟੇ-ਵੱਡੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਅਤੇ ਸਮੂਹ ਸ਼ਹੀਦਾਂ ਦੀਆਂ ਕੀਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ.।

ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੱਲ ਰਹੇ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਵਾਰ ਵਿਛੋੜੇ ਤੇ ਸ਼ਹੀਦੀ ਪੰਦਰਵਾੜੇ ਦੇ ਧਾਰਮਿਕ ਸਮਾਗਮਾਂ ਵਿੱਚ ਸਿਆਸੀ ਸਟੇਜਾਂ ਤੇ ਟੋਟਲ ਪਾਬੰਦੀ ਲਾਵੇ, ਉਥੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਖੁਸ਼ੀ ਦਾ ਸਮਾਗਮ ਨਾ ਕੀਤਾ ਜਾਵੇ ਅਤੇ ਗੁਰੂ ਘਰਾਂ ਅਤੇ ਆਪਣੇ ਨਿੱਜੀ ਘਰਾਂ ਵਿੱਚ ਸਾਦਾ ਭੋਜਨ ਤਿਆਰ ਕਰਕੇ ਵੱਧ ਤੋਂ ਵੱਧ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਕੇ ਗੁਰੂ ਕਲਗੀਧਰ ਪਾਤਸ਼ਾਹ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਸਮਾਗਮ ਸਮਾਪਤੀ ਤੋਂ ਉਪਰੰਤ ਮੁੱਖ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ, ਭਾਈ ਵਿਰਸਾ ਸਿੰਘ ਖਾਲਸਾ, ਕਾਰੋਬਾਰੀ ਸਰਦਾਰ ਗਰੇਵਾਲ ਲੁਧਿਆਣਾ ਵੱਲੋਂ ਸਾਂਝੇ ਤੌਰ ਤੇ ਧਾਰਮਿਕ ਬੁਲਾਰਿਆਂ, ਅਖੰਡ ਪਾਠ ਸ਼ਰਧਾਲੂਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਸਭਨਾਂ ਨੇ ਗੁਰ ਮਰਯਾਦਾ ਅਨੁਸਾਰ ਗੁਰੂ ਕੇ ਲੰਗਰ ਦੀ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਸਕਿਆਂ, ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਅਮਰਜੋਤ ਸਿੰਘ ਸੰਧੂ, ਬੀਬੀ ਕਰਮਜੀਤ ਕੌਰ ਸੰਧੂ, ਸ੍ਰ ਗਰੇਵਾਲ ਬਾਬਾ ਦਾਰਾ ਸਿੰਘ ਸਮੇਤ ਸੈਂਕੜੇ ਸੰਗਤਾਂ ਹਾਜ਼ਰ ਸਨ ।

ਲੰਗਰ ਛਕਦੀਆਂ ਸੰਗਤਾਂ,ਕਥਾ ਕਰਦੇ ਸੰਤ ਜਰਨੈਲ ਸਿੰਘ,ਸੁਖ ਆਸਣ ਸਮੇਂ ਅਰਦਾਸ ਕਰਦਾ ਸਿੰਘ ਭਾਈ ਰਵਿੰਦਰ ਸਿੰਘ ਰਿੰਕੂ ਦਾ ਕੀਰਤਨੀ ਜਥਾ ਕੀਰਤਨ ਕਰਦਾ।
ਸਿਰੋਪਾਉ ਬਖਸ਼ਿਸ਼ ਕਰਦੇ ਪ੍ਰਬੰਧਕਾਂ ਨਾਲ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਅਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਤੇ ਹੋਰ ਸੰਗਤਾਂ।


