ਵਿਦਿਆਰਥੀਆਂ ਨੂੰ ਗਰੀਨ ਸਕੂਲ ਪ੍ਰੋਜੈਕਟ ਬਾਰੇ ਵਿਸਥਾਰ ਸਾਹਿਤ ਜਾਣੂੰ ਕਰਵਾਇਆ ਜਾਵੇ: ਡੀ.ਈ.ਓ. ਰਾਜੇਸ਼ ਕੁਮਾਰ ਸ਼ਰਮਾ
ਗੁਰਦਾਸਪੁਰ 08 ਅਗਸਤ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ਸਟੇਟ ਐਵਾਰਡੀ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਅਨਿਲ ਸ਼ਰਮਾ ਦੇ ਸਹਿਯੋਗ ਨਾਲ ਸਥਾਨਕ ਕਾਲਜ ਵਿਖੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਇੱਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਪਰਦੀਪ ਕੁਮਾਰ ਵੋਕੇਸ਼ਨਲ ਕੋਆਰਡੀਨੇਟਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਅੱਜ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਗਲੋਬਲ ਵਾਰਮਿੰਗ ਦੇ ਚੱਲਦਿਆਂ ਵਾਤਾਵਰਨ ਦੀ ਸਾਂਭ-ਸੰਭਾਲ ਬਹੁਤ ਜਰੂਰੀ ਹੈ। ਇਸ ਲਈ ਗਰੀਨ ਸਕੂਲ ਪ੍ਰੋਗਰਾਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ। ਉਨ੍ਹਾਂ ਅਧਿਆਪਕਾਂ ਵੱਲੋਂ ਸਕੂਲ ਪੱਧਰ ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਨਗੇ। ਉਨ੍ਹਾਂ ਮੋਹਿਤ ਮਹਾਜਨ ਚੇਅਰਮੈਨ ਗੋਲਡਨ ਕਾਲਜ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਰਜਨੀ ਸੋਢੀ, ਰਿਸੋਰਸ ਪਰਸਨ ਵਿਨੋਦ ਕੁਮਾਰ, ਪੰਕਜ ਵਰਮਾ , ਸੰਦੀਪ ਸਨਹੋਤਰਾ, ਰਵੀ ਕੁਮਾਰ, ਅਰੁਣ ਕੁਮਾਰ ਬੰਸੀ ਲਾਲ , ਸੁਨੀਲ ਕੁਮਾਰ , ਅਵੀਨਾਸ਼ ਕੁਮਾਰ ਵੱਲੋਂ ਗਰੀਨ ਸਕੂਲ ਪ੍ਰੋਗਰਾਮ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਵਿਸਥਾਰ ਸਹਿਤ ਗੱਲਬਾਤ ਕੀਤੀ। ਇਸ ਮੌਕੇ ਗਗਨਦੀਪ ਸਿੰਘ , ਇਕਬਾਲ ਸਿੰਘ ਸਮਰਾ,ਕਮਲਦੀਪ ਆਦਿ ਹਾਜ਼ਰ ਸਨ।



