ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਅਕਾਲੀ ਭਾਜਪਾ ਗੱਠਜੋੜ ਦੀਆਂ ਸੰਭਾਵਨਾਵਾਂ ਦੀਆਂ ਪਰਤਾਂ ਖੋਲ੍ਹਦੀ ਹੈ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ

ਦਿੱਲੀ, ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਪੰਜਾਬੀ ਦੇ ਗੀਤ ਵਾਂਗ “ਮਰਦੀ ਨੇ ਅੱਕ ਚੱਬਿਆ,ਹਾਰ ਕੇ ਜੇਠ ਨਾਲ ਲਾਈਆਂ” ਬਾਦਲਕਿਆਂ ਨੂੰ ਪਤਾ ਲੱਗ ਚੁੱਕਾ ਹੈ ਕਿ ਹੁਣ ਇਕੱਲਿਆਂ ਦਾਲ ਨਹੀਂ ਗਲਨੀ ਤੇ ਭਾਜਪਾਈਆਂ ਨੂੰ ਵੀ ਪਤਾ ਹੈ ਕਿ ਪੰਜਾਬ ਵਿੱਚ ਅਜੇ ਉਹਨਾਂ ਦੀ ਕੋਈ ਵੁਕਤ ਨਹੀਂ ? ਅਤੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਲੀਡਰ ਅਨੁਸਾਰ ਆ ਰਹੀਆਂ ਪੰਜਾਬ ਵਿਧਾਨਸਭਾ ਦੀਆਂ ਚੋਣਾਂ ਵਿੱਚ ਅਕਾਲੀ ਭਾਜਪਾ ਗੱਠਜੋੜ ਜ਼ਰੂਰੀ ਦੀ ਸ਼ੁਰੂਆਤ ਅੱਜ ਸੁਖਬੀਰ ਬਾਦਲ ਵੱਲੋਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੋਈ ਐਵੇਂ ਨਹੀਂ ਹੋਈ ਇਸ ਦੇ ਪਿੱਛੇ ਅਕਾਲੀ ਭਾਜਪਾ ਗਠਜੋੜ ਨੂੰ ਇੱਕ ਵਾਰ ਫਿਰ ਪੱਕਾ ਕਰਨ ਦੀਆਂ ਕੋਸ਼ਿਸ਼ਾਂ ਵਾਲੀਆਂ ਪਰਤਾਂ ਖੁਲਦੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਕੋਈ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਭਾਜਪਾ ਗੱਠਜੋੜ ਦਾ ਰਸਮੀ ਐਲਾਨ ਹੋ ਸਕਦਾ ਹੈ, ਇਹ੍ਹਨਾ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ਼ ਗੱਲਬਾਤ ਮੀਟਿੰਗ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਵਿਚ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਕਾਲੀ ਭਾਜਪਾ ਦਾ ਲੁਕਵਾਂ ਗੱਠਜੋੜ ਤਾਂ ਚੱਲ ਹੀ ਰਿਹਾ ਸੀ!ਪਰ ਰਸਮੀ ਐਲਾਨ ਹੋਣਾ ਬਾਕੀ ਸੀ , ਭਾਈ ਖਾਲਸਾ ਨੇ ਕਿਹਾ ਹੁਣ ਦਿੱਲੀ ਵਿਖੇ ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਿਬ ਨਾਲ ਹੋਈ ਗੱਲਬਾਤ ਤੋਂ ਬਾਅਦ ਪਤਾ ਲੱਗਦਾ ਹੈ ਆ ਰਹੀਆਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਭਾਜਪਾ ਗੱਠਜੋੜ ਮੈਦਾਨ ਵਿੱਚ ਉਤਰੇਗਾ ਭਾਈ ਖਾਲਸਾ ਨੇ ਕਿਹਾ ਅਕਾਲੀ ਭਾਜਪਾ ਦੋਹੇ ਪੰਜਾਬ ਦੀ ਸੱਤਾ ਸੰਭਾਲਣ ਲਈ ਕਾਹਲੀਆਂ ਹਨ ਪਰ ਇਹ ਤਾਂ ਸਮੇਂ ਦਾ ਭਵਿੱਖ ਹੀ ਤਹਿ ਕਰੇਗਾ ਕਿ ਅਕਾਲੀ ਭਾਜਪਾ ਗਠਜੋੜ ਕਰਕੇ ਕਿੰਨੀ ਕੂੰ ਸਫਲਤਾ ਪ੍ਰਾਪਤ ਕਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਾ ਸਵਾਗਤ ਕਰਦੀ ਹੋਈ ਸਪੱਸ਼ਟ ਕਰਦੀ ਹੈ ਕਿ ਇਹ ਮੀਟਿੰਗ ਅਕਾਲੀ ਭਾਜਪਾ ਗੱਠਜੋੜ ਦਾ ਰਸਮੀ ਐਲਾਨ ਕਰਨ ਹਿੱਤ ਕੀਤੀ ਗਈ ਅਤੇ ਕਦੇ ਵੀ ਹੋ ਸਕਦਾ ਹੈ ਅਕਾਲੀ ਭਾਜਪਾ ਗੱਠਜੋੜ ਦਾ ਰਸਮੀ ਐਲਾਨ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ਼ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ, ਭਾਈ ਰਛਪਾਲ ਸਿੰਘ, ਭਾਈ ਮਨਜਿੰਦਰ ਸਿੰਘ ਕਮਾਲਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *