ਸਰਕਾਰ ਵੱਲੋਂ ਜਾਤੀ ਆਧਾਰ ਤੇ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਹਟਾਉਣ ਦੀ ਵਿਰੋਧੀ ਪਾਰਟੀਆਂ ਵੱਲੋਂ ਸਖ਼ਤ ਨਿੰਦਾ ਕਰਨੀ ਸਮੇਂ ਦੀ ਲੋੜ ਵਾਲਾ ਵਧੀਆ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪੰਜਾਬ ਦੀ ਆਪ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਜਾਤੀ ਆਧਾਰ ਤੇ ਇੱਕ ਦਮ ਹਟਾਉਣ ਅਤੇ ਉਸ ਦੀ ਜਗ੍ਹਾ ਤੇ ਗਿੱਲ ਸਾਹਿਬ ਨੂੰ ਲਾਉਂਣ ਦਾ ਸਖ਼ਤ ਨੋਟਿਸ ਲੈਂਦਿਆਂ ਸਪੱਸ਼ਟ ਕੀਤਾ ਸਰਕਾਰ ਹਰ ਸਰਕਾਰੀ ਮਹਿਕਮੇ ਵਿਚ ਜਾਤੀਵਾਦ ਰਾਹੀਂ ਐਸ ਸੀ ਉੱਚ ਅਧਿਕਾਰੀਆਂ ਨਾਲ ਬੇਇਨਸਾਫ਼ੀ ਤੇ ਧੱਕੀਸਾਹੀ ਵਰਤ ਰਹੀ ਹੈ ਅਤੇ ਇਸੇ ਕੜੀ ਤਹਿਤ ਬਿਨਾਂ ਕਿਸੇ ਵਜ੍ਹਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲਕੇ ਛੋਟੀ ਜ਼ਾਤੀ ਐਸਾਸ ਕਰਵਾਇਆ ਜਾ ਰਿਹਾ ਹੈ ਅਤੇ ਸਰਕਾਰ ਦੇ ਇਸ ਵਰਤਾਰੇ ਸਰਕਾਰ ਵਿਰੋਧੀ ਸਾਰੀਆਂ ਪਾਰਟੀਆਂ ਨੇ ਰੱਜ ਕੇ ਨਿੰਦਾ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਬਿਨਾਂ ਵਜ੍ਹਾ ਜ਼ਾਤੀ ਅਧਾਰ ਤੇ ਹਟਾਏ ਗਏ ਪੁਲਿਸ ਕਮਿਸ਼ਨਰ ਨੂੰ ਦੁਬਾਰਾ ਅੰਮ੍ਰਿਤਸਰ ਲਾਇਆਂ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਵਜ੍ਹਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਜਾਤੀ ਆਧਾਰ ਤੇ ਬਦਲਣ ਦੀ ਨਿੰਦਾ ਅਤੇ ਉਸ ਨੂੰ ਦੁਬਾਰਾ ਅੰਮ੍ਰਿਤਸਰ ਵਿੱਚ ਤਾਇਨਾਤ ਕਰਨ ਦੀ ਮੰਗ ਕਰਦਿਆਂ ਇੱੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਸਰਕਾਰ ਵੱਲੋਂ ਐਸ ਸੀ ਭਾਈ ਚਾਰੇ ਨਾਲ ਹਰ ਪਾਸੇ ਜ਼ਾਤੀ ਅਧਾਰ ਤੇ ਸਰਕਾਰੀ ਅਤੇ ਗੈਰ ਸਰਕਾਰੀ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਅਤੇ ਬੇਇਨਸਾਫ਼ੀ ਕਰਕੇ ਛੋਟੀ ਜ਼ਾਤੀ ਹੋਣ ਦਾ ਐਸਾਸ ਕਰਵਾਇਆ ਜਾ ਰਿਹਾ ਹੈ ਜੋ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਵਰਤਾਰਾ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਿਨਾਂ ਵਜ੍ਹਾ ਵਟਾਉਣਾ ਵੀ ਇਸੇ ਕੜੀ ਤਹਿਤ ਹੋਈ ਪੰਜਾਬ ਭਾਈ ਖਾਲਸਾ ਨੇ ਦੱਸਿਆ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਜਾਤੀਵਾਦ ਰਾਹੀਂ ਬਿਨਾਂ ਵਜ੍ਹਾ ਆਹੁਦੇ ਤੋਂ ਹਟਾਉਣਾ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਵਰਤਾਰਾ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਰਕਾਰ ਦੇ ਇਸ ਵਰਤਾਰੇ ਦੀ ਸਰਕਾਰ ਵਿਰੋਧੀ ਸਾਰੀਆਂ ਸਿਆਸੀ ਪਾਰਟੀਆਂ ਨੇ ਰੱਜ ਕੇ ਨਿੰਦਾ ਕੀਤੀ ਅਤੇ ਕਿਹਾ ਕਿ ਹਟਾਏ ਗਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਉਹਨਾਂ ਦੇ ਆਹੁਦੇ ਤੇ ਬਿਰਾਜਮਾਨ ਕੀਤਾ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਜਾਤੀ ਆਧਾਰ ਤੇ ਬਿਨਾਂ ਵਜ੍ਹਾ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਬਦਲਣ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਬਿਨਾਂ ਵਜ੍ਹਾ ਹਟਾਏ ਗਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮੁੜ ਅੰਮ੍ਰਿਤਸਰ ਵਿੱਚ ਹੀ ਤਾਇਨਾਤ ਕੀਤਾ ਜਾਵੇ ਤਾਂ ਕਿ ਐਸ ਸੀ ਭਾਈ ਚਾਰੇ ਵਿੱਚ ਉਠੇ ਰੋਸ ਨੂੰ ਮਦਮ ਕੀਤਾ ਜਾ ਸਕੇ , ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਆਗੂ ਮੌਜੂਦ ਸਨ ।

Leave a Reply

Your email address will not be published. Required fields are marked *