ਹਿਮਾਚਲ ਪ੍ਰਦੇਸ਼,ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਹੋਣ ਕਾਰਨ ਜਿੱਥੇ ਸਾਰੇ ਡੈਮਾਂ ਦਾ ਪਾਣੀ ਖਤਰੇ ਦੇ ਨਿਸ਼ਾਨ ਤੱਕ ਪਹੁੰਚ ਚੁੱਕਾ ਹੈ ਉਥੇ ਇਨ੍ਹਾਂ ਬਾਰਸ਼ਾਂ ਕਾਰਨ ਆਵਾਜਾਈ ਵਿੱਚ ਵੀ ਵਿਗਨ ਪੈ ਰਿਹਾ ਹੈ ਅਤੇ ਹਾਦਸੇ ਵੀ ਵੱਧਦੇ ਜਾ ਰਹੇ ਹਨ ਅਤੇ ਬੀਤੇ ਦਿਨ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ ਸੱਤ ਦੇ ਮਰਨ ਤੇ ਕੁਝ ਦੇ ਜ਼ਖ਼ਮੀ ਹੋਣ ਦਾ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੋ ਨੇ ਇਸ ਘਟਨਾ ‘ਚ ਮਰਨ ਅਤੇ ਜਖਮੀ ਹੋਣ ਵਾਲਿਆਂ ਦੇ ਪਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਿਮਾਚਲ ਪ੍ਰਦੇਸ਼ ਵਿੱਚ ਬੱਸ ਗ੍ਰਸਤ ਹਾਦਸੇ ਵਿੱਚ ਮਰਨ ਅਤੇ ਜਖਮੀ ਹੋਣ ਵਾਲੇ ਸਾਰੇ ਪ੍ਰਵਾਰਾ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਮਰਨ ਵਾਲਿਆਂ ਨੂੰ 10/10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 100000/100000 ਰੁਪਏ ਦਾ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬੱਸ ਹਾਦਸੇ ਵਿੱਚ ਮਰਨ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਦੇ ਪ੍ਰਵਾਰਾ ਨਾਲ ਗਹਿਰਾ ਦੁਖ ਅਤੇ ਮੁੱਖ ਸੁਖੋਂ ਤੋਂ ਇਹਨਾਂ ਸਾਰਿਆਂ ਦੇ ਪ੍ਰਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਅੱਜਕਲ੍ਹ ਹਿਮਾਚਲ ਪ੍ਰਦੇਸ਼ ਵਿੱਚ ਬਾਰਸ਼ਾਂ ਲਗਾਤਾਰ ਹੋਣ ਕਰਕੇ ਜਿਥੇ ਸਾਰੇ ਡੈਮਾਂ ਦਾ ਪਾਣੀ ਖ਼ਤਰੇ ਨਿਸ਼ਾਨ ਤੱਕ ਪਹੁੰਚਣ ਕਰਕੇ ਭਾਰੀ ਹੜ ਆਉਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਉਥੇ ਇਨ੍ਹਾਂ ਬਾਰਸ਼ਾਂ ਕਰਕੇ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬੀਤੇ ਦਿਨ ਹਿਮਾਚਲ ਪ੍ਰਦੇਸ਼ ਵਿੱਚ ਬੱਸ ਹਾਦਸਾ ਗ੍ਰਸਤ ਹੋਣ ਨਾਲ ਆਪਣੀ ਜਾਨ ਗੁਵਾਉਣ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁਖ ਪ੍ਰਗਟ ਕਰਦੀ ਹੋਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁੱਖੋ ਤੋਂ ਮੰਗ ਕਰਦੀ ਹੈ ਕਿ ਮਰਨ ਵਾਲਿਆਂ ਦੇ ਪਰਵਾਰਾਂ ਨੂੰ 1000000/1000000 ਰੁਪਏ ਅਤੇ ਜ਼ਖਮੀਆਂ ਦੇ ਪਰਵਾਰਾਂ ਨੂੰ 100000/100000 ਰੁਪਏ ਦੇਣ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ, ਭਾਈ ਮਨਜਿੰਦਰ ਸਿੰਘ ਕਮਾਲਕੇ ਅਤੇ ਭਾਈ ਜੱਸਾ ਸਿੰਘ ਬਿਆਸ ਆਦਿ ਆਗੂ ਹਾਜਰ ਸਨ ।।


