ਬਦਲਾਅ ਦਾ ਨਾਅਰਾ ਲਾ ਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਮਜ਼ਦੂਰ ਵਿਰੋਧੀ ਸਾਬਤ ਹੋਈ-ਕਾਮਰੇਡ ਰਾਜਵਿੰਦਰ ਸਿੰਘ ਰਾਣਾ
ਮਾਨਸਾ, ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਮਾਨਸਾ ਬਾਬਾ ਬੂਝਾ ਸਿੰਘ ਭਵਨ ਵਿਖੇ ਕੰਸਟ੍ਰਕਸ਼ਨ ਸਰੀਆ ਲੇਵਰ ਯੂਨੀਅਨ ਏਕਟੂ ਦੀ ਚੋਣ ਕੀਤੀ ਗਈ ਜਿਸ ਵਿੱਚ ਸੋਨੂੰ ਮਾਨਸਾ ਪ੍ਰਧਾਨ ਸਤਨਾਮ ਮੀਤ ਪ੍ਰਧਾਨ ਜਗਜੀਤ ਸਿੰਘ ਸਕੱਤਰ ਰਾਜ ਕੁਮਾਰ ਖਜਾਨਚੀ ਸੁਨੀਲ ਕੁਮਾਰ, ਸੇਮਾ, ਕੁਲਵੀਰ , ਪ੍ਰਦੀਪ, ਸੇਵਕ ਝੰਡੂਕੇ ਅਤੇ ਕੁਸ਼ਾਲ ਨੂੰ ਮੈਂਬਰ ਚੁਣਿਆ ਗਿਆ, ਇਸ ਮੀਟਿੰਗ ਵਿੱਚ ਵਰਕਰਾਂ ਨੂੰ ਆ ਰਹੀਆਂ ਸਮਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਵੱਧਦੀ ਮਹਿੰਗਾਈ ਦੇ ਹਿਸਾਬ ਨਾਲ ਰੇਟਾਂ ਵਿੱਚ ਵਾਧਾ ਕੀਤਾ ਗਿਆ।
ਸੀ ਪੀ ਆਈ ਐਮ ਐਲ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਦਲਾਅ ਦਾ ਨਾਹਰਾ ਲਾ ਕੇ ਸੱਤਾ ਵਿਚ ਆਈ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਮਜ਼ਦੂਰ ਵਿਰੋਧੀ ਸਾਬਤ ਹੋਈ ਹੈ। ਵਧਦੀ ਮਹਿੰਗਾਈ ਦੇ ਹਿਸਾਬ ਨਾਲ ਮਜ਼ਦੂਰਾਂ ਦੀ ਉਜ਼ਰਤਾਂ ਵਿਚ ਵਾਧਾ ਨਹੀਂ ਕੀਤਾ ਜਾ ਰਿਹਾ । ਮਜ਼ਦੂਰ ਜਥੇਬੰਦੀਆਂ ਵੱਲੋਂ ਲਗਾਤਾਰ ਸਘੰਰਸ਼ ਕਰਨ ਦੇ ਬਾਵਜੂਦ ਸਰਕਾਰ ਵੱਲੋਂ ਮੰਗਾਂ ਮੰਨਣ ਤਾਂ ਦੂਰ ਜਥੇਬੰਦੀਆਂ ਨਾਲ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ ਜਾ ਰਿਹਾ । ਏਕਟੂ ਦੇ ਜ਼ਿਲ੍ਹਾ ਸੱਕਤਰ ਕਾਮਰੇਡ ਅੰਗਰੇਜ਼ ਘਰਾਗਣਾ ਨੇ ਕਿਹਾ ਕਿ ਔਰਤਾਂ ਅਤੇ ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਵਾਉਣ , ,ਕਿਰਤ ਕਾਨੂੰਨਾਂ ਵਿੱਚ ਕੀਤੀਆਂ ਕਾਰਪੋਰੇਟ ਘਰਾਣਿਆਂ ਪੱਖੀ ਸੋਧਾਂ ਵਾਪਸ ਕਰਵਾਉਣ , ਮੋਦੀ ਸਰਕਾਰ ਵੱਲੋਂ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਘੰਟੇ ਕਰਨ ਦੇ ਵਾਧੇ ਨੂੰ ਵਾਪਸ ਕਰਵਾਉਣ ਅਤੇ ਕੰਮ ਦੇ ਘੰਟੇ 6 ਕਰਨ, ਮਨਰੇਗਾ ਮਜ਼ਦੂਰਾਂ ਨੂੰ 200ਦਿਨ ਕੰਮ ਦੀ ਗਰੰਟੀ ਕਰਵਾਉਣ । ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧਾ ਕਰਵਾਉਣ , ਅਤੇ ਮਜ਼ਦੂਰ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦਿਵਾਉਣ, ਕੱਟੇ ਹੋਏ ਰਾਸ਼ਨ ਕਾਰਡ ਬਹਾਲ ਕਰਨ ਆਦਿ ਮੰਗਾਂ ਨੂੰ ਲੈ ਕੇ ਲਿਬਰੇਸ਼ਨ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ 5 ਜਨਵਰੀ ਨੂੰ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਕੰਸਟ੍ਰਕਸ਼ਨ ਸਰੀਆ ਲੇਵਰ ਯੂਨੀਅਨ ਦੇ ਪ੍ਰਧਾਨ ਸੋਨੂੰ ਮਾਨਸਾ ਨੇ ਕਿਹਾ ਕਿ ਮਜ਼ਦੂਰ ਦੀਆਂ ਮੰਗਾਂ ਨੂੰ ਮਨਵਾਉਣ ਲਈ ਕੀਤੇ ਜਾ ਰਹੇ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਵਿੱਚ ਯੂਨੀਅਨ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ