ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ “ਵਾਤਾਵਰਨ ਦੇ ਰਾਖੇ “ ਵਜੋਂ ਕੀਤਾ ਗਿਆ ਸਨਮਾਨਿਤ

ਗੁਰਦਾਸਪੁਰ

ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਝੋਨੇ ਦੀ ਕਟਾਈ ਦੇ ਸਮੇ ਪੰਜਾਬ ਦੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ ਮੁਹਿੰਮ ਚਲਾ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ ਗਿਆ ਸੀ ਅਤੇ ਇਸੇ ਮੁਹਿੰਮ ਤਹਿਤ ਜਿਲਾ ਗੁਰਦਾਸਪੁਰ ਚ ਬਹੁਤ ਵੱਡੀ ਗਿਣਤੀ ਚ ਕਿਸਾਨ ਐਸੇ ਸਨ ਜਿਹਨਾਂ ਵਲੋਂ ਆਪਣੇ ਖੇਤਾਂ ਚ ਪਰਾਲੀ ਨੂੰ ਅੱਗ ਨਹੀਂ ਲਗਾਈ ਗਈ ਅਤੇ ਅੱਜ ਉਹਨਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਅਤੇ ਡੀਸੀ ਗੁਰਦਾਸਪੁਰ ਤੇ ਐਮਐਲਏ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇਕ ਵਿਸ਼ੇਸ ਸਮਾਗਮ ਕਰਵਾ ਕੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ |

ਖੇਤੀਬਾੜੀ ਵਿਭਾਗ ਦੇ ਅਧਕਾਰੀਆਂ ਅਤੇ ਐਮਐਲਏ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਜਿਸ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ,ਉਹਨਾਂ ਸਭ ਕਿਸਾਨ ਭਰਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਨ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਜਿਸ ਵੀ ਕਿਸਾਨ ਨੂੰ ਇਸ ਵਾਤਾਵਰਨ ਦੇ ਰਾਖੇ ਐਵਾਰਡ ਦਾ ਸਰਟੀਫਿਕੇਟ ਮਿਲਿਆ ਹੈ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਬੰਧਤ ਸਰਕਾਰੀ ਦਫ਼ਤਰਾਂ ਵਿੱਚ ਕੋਈ ਕੰਮ ਪੈਂਦਾ ਜਾਂ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਸਦਾ ਕੰਮ ਨਿਯਮਾਂ ਅਨੁਸਾਰ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ।ਉਥੇ ਹੀ ਅਧਕਾਰੀਆਂ ਦਾ ਕਹਿਣਾ ਸੀ ਜਿਥੇ ਇਸ ਸਾਲ ਜ਼ਿਲ੍ਹੇ ਭਰ ਚ ਮਹਿਜ਼ 389 ਅੱਗ ਲੱਗਣ ਦੇ ਕੇਸ ਸਾਮਣੇ ਆਏ ਹਨ ਜਦਕਿ ਪਿਛਲੇ ਸੀਜਨ ਇਹ ਗਿਣਤੀ 900 ਦੇ ਕਰੀਬ ਸੀ ਅਤੇ ਉਹਨਾਂ ਦਾ ਟੀਚਾ ਹੈ ਕਿ ਆਉਣ ਵਾਲੇ ਸਾਲ ਚ ਇਹ 389 ਦੀ ਗਿਣਤੀ ਨੂੰ ਜ਼ੀਰੋ ਤੇ ਲਿਆ ਜਾਵੇ ਉਥੇ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਫਸਲੀ ਰਹਿੰਦ-ਖੂੰਹਦ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ। ਇਸ ਤੋਂ ਇਲਾਵਾ ਇਸ ਨਾਲ ਸਾਹ ਦੀਆਂ ਕਈ ਭਿਆਨਿਕ ਬਿਮਾਰੀਆਂ ਵੀ ਫੈਲਦੀਆਂ ਹਨ।

Leave a Reply

Your email address will not be published. Required fields are marked *