ਚੰਡੀਗੜ੍ਹ, ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਪੰਜਾਬ ਦੇ ਸਾਰੇ ਵਿਭਾਗਾਂ ਨੂੰ ਅਧਿਕਾਰੀਆਂ ਅਤੇ ਕਰਮਚਾਰੀ ਦੀਆਂ ਰਹਿੰਦੀਆਂ ਪਦ ਉਨੱਤੀਆ 2 ਮਹੀਨੇ ਦੇ ਅੰਦਰ ਅੰਦਰ ਪੂਰਤੀ ਕੀਤੀ ਜਾਵੇ। ਮੁੱਖ ਸਕੱਤਰ ਸਾਰਾ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਵਿਭਾਗ ਮੁੱਖੀਆਂ, ਸਮੂਹ ਡਿਵੀਜਨ ਕਮਿਸ਼ਨਰਾਂ ਤੇ ਜਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜਿਨ੍ਹਾੰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦ ਉਨਤੀਆਂ ਰਹਿੰਦੀਆਂ ਹਨ। ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਯੋਗ ਵਿਧੀ ਅਪਣਾਉਂਦੇ ਹੋਏ 2 ਮਹੀਨਿਆਂ ਤੱਕ ਪੂਰ ਕੀਤੀਆਂ ਜਾਣ।
