ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)– ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਸ਼ਹਾਦਤੀ ਧਰਤੀ ਤੇ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਲਾਡਲੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦਾ ਮਾਤਮ ਬਿਗਲ ਵਜਾਉਣ ਵਾਲਾ ਫੈਸਲਾ ਇਤਿਹਾਸਕ ਅਤੇ ਧਰਮੀ ਦੇ ਨਾਲ ਨਾਲ ਪਿਛਲੀਆਂ ਸਰਕਾਰਾਂ ਨਾਲੋਂ ਸ਼ਹੀਦੀ ਦਿਹਾੜਿਆਂ ਨੂੰ ਪੂਰਾ ਤਰ੍ਹਾਂ ਸਮਰਪਿਤ ਕਿਹਾ ਜਾ ਸਕਦਾ ਹੈ ਅਤੇ ਇਸ ਫੈਸਲੇ ਦੀ ਲੋਕਾਂ ਵਲੋਂ ਸ਼ਲਾਘਾ ਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਦੱਸਿਆ ਜਾ ਰਹੀ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਮਾਝਾਂ ਤਰਨਾ ਦਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦੀ ਸ਼ਲਾਘਾ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਵਧੀਆ ਇਤਿਹਾਸਕ ਫੈਸਲਾ ਮੰਨਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੇ ਸ਼ਹੀਦੀ ਸਮਾਗਮਾਂ ਮੌਕੇ ਸਮੂਹ ਸਿਆਸੀਆਂ ਦੀਆਂ ਸਿਆਸੀ ਸਟੇਜਾਂ ਤੇ ਟੋਟਲ ਪਾਬੰਦੀ ਲਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤੀ ਪਵਿੱਤਰ ਧਰਤੀ ਫਤਿਹ ਗੜ੍ਹ ਸਾਹਿਬ ਵਿਖੇ ਨਕਮਸਤਕ ਹੋਣ ਵਾਲੀ ਸੰਗਤ ਨੂੰ ਸਿਆਸਤਦਾਨਾ ਦੇ ਕੂੜ ਪ੍ਰਚਾਰ ਤੋਂ ਛੁਟਕਾਰਾ ਦੁਵਾਇਆ ਜਾ ਸਕੇ ਅਤੇ ਲੋਕਾਂ ਨੂੰ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਲੱਗਣ ਵਾਲੇ ਧਾਰਮਿਕ ਦੀਵਾਨਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਦੇ ਲਾਸਾਨੀ ਪਵਿੱਤਰ ਸ਼ਹਾਦਤੀ ਇਤਿਹਾਸ ਨੂੰ ਸ੍ਰਵਣ ਕਰਨ ਦਾ ਸੁਨਹਿਰੀ ਮੌਕਾ ਮਿਲ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨੇ ਮੁੱਖ ਮੰਤਰੀ ਵੱਲੋਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਮੌਕੇ ਮਾਤਮਾ ਬਿਗਲ ਵਜਾਉਣ ਵਾਲੇ ਇਤਿਹਾਸਕ ਫੈਸਲੇ ਦੀ ਸ਼ਲਾਘਾ ਤੇ ਹਮਾਇਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਦੱਸਿਆ ਤੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਛੋਟੇ ਸਾਹਿਬਜ਼ਾਦਿਆਂ ਦੇ ਇਨ੍ਹਾਂ ਸ਼ਹੀਦੀ ਸਮਾਗਮਾਂ ਮੌਕੇ ਸਿਆਸਤਦਾਨਾਂ ਦੀਆਂ ਸਿਆਸੀ ਸਟੇਜਾਂ ਤੇ ਪਾਬੰਦੀ ਲਾਈ ਜਾਵੇ ,ਤਾਂ ਕਿ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਆਈ ਸੰਗਤ ਨੂੰ ਸਿਆਸਤਦਾਨਾ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਇਆ ਜਾ ਸਕੇ ਅਤੇ ਧਾਰਮਿਕ ਦੀਵਾਨਾਂ ਵਿੱਚ ਸਾਹਿਬ ਜ਼ਾਦਿਆਂ ਦੇ ਪਾਵਨ ਪਵਿੱਤਰ ਸ਼ਹੀਦੀ ਇਤਿਹਾਸ ਨੂੰ ਸ੍ਰਵਣ ਕਰਨ ਦਾ ਮੌਕਾ ਮਿਲ ਸਕੇ ਭਾਈ ਖਾਲਸਾ ਤੇ ਜਥੇਦਾਰ ਵੱਲਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਵੀ ਸ਼ਹੀਦੀਆਂ ਦੇ ਇਨ੍ਹਾਂ ਇਤਿਹਾਸਕ ਦਿਹਾੜਿਆਂ ਤੇ ਸਰਕਾਰੀ ਸਮਾਗਮਾਂ ਬੰਦ ਕਰਨ ਦਾ ਐਲਾਨ ਕਰ ਚੁੱਕੇ ਹਨ ਅਤੇ ਹੁਣ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਵੀ ਇਤਿਹਾਸਕ ਤੇ ਧਰਮੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਤੋਂ ਬਹੁਤ ਸਿੱਖਿਆ ਮਿਲੇਗੀ ਇਸ ਮੌਕੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਜਥੇ ਹਰਜਿੰਦਰ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਵੱਲਾ, ਜਥੇ ਪੰਜਾਬ ਸਿੰਘ ਸੁਲਤਾਨਵਿੰਡ, ਬਾਬਾ ਸਤਪਾਲ ਸਿੰਘ ਵੱਡੇ ਨਾਗ ਭਾਈ ਅਮਰਜੀਤ ਸਿੰਘ ਧੂਲਕਾ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਤੋਂ ਇਲਾਵਾ ਕਈ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ।
ਛੋਟੇ ਸਾਹਿਬਜ਼ਾਦਿਆਂ ਦੇ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਦਿਵਸ ਤੇ ਦਸ ਮਿੰਟ ਮਾਤਮਾ ਬਿਗਲ ਵਜਾਉਣ ਵਾਲੇ ਫੈਸਲੇ ਦੀ ਸ਼ਲਾਘਾ ਕਰਦੇ ਜਥੇ ਬਲਦੇਵ ਸਿੰਘ ਵੱਲਾ ਮਾਝਾਂ ਤਰਨਾ ਦਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਹੋਰ ਨਿਹੰਗ ਸਿੰਘ ਫ਼ੌਜਾਂ ।


