ਛੋਟੇ ਸਾਹਿਬਜ਼ਾਦਿਆਂ ਦੇ ਚੱਲ ਰਹੇ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਕਬੱਡੀ ਮੈਚ ਕਰਵਾਏ ਤੇ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਚੱਲ ਰਹੇ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਕਬੱਡੀ ਦੇ ਮੈਚ ਕਰਵਾਏ ਗਏ ਅਤੇ ਜੀਤੂਆਂ ਨੂੰ ਸੰਤ ਮਹਾਂਪੁਰਸ਼ ਬਾਬਾ ਘੋਲਾ ਸਿਘ ਤੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਚੰਦ ਕਾਰਸੇਵਾ ਬਾਬਾ ਤਾਰਾ ਸਿੰਘ ਸਰਹਾਲੀ ਵਾਲਿਆਂ ਵੱਲੋਂ ਸਾਂਝੇ ਤੌਰ ਤੇ ਤਕਸੀਮ ਕੀਤੇ ਗਏ , ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ ।

ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾਂ ਤੋਂ ਇਲਾਵਾ ਕਈ ਸੰਪ੍ਰਦਾਵਾਂ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾ ਕੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁੱਜਰ ਕੌਰ ਤੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਵਾਲੇ ਇਤਿਹਾਸ ਨੂੰ ਸ੍ਰਵਣ ਕਰਵਾਇਆ ਜਾਵੇਗਾ, ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ । ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸ਼ਹੀਦਾਂ ਨੇੜੇ ਰੇਲਵੇ ਸਟੇਸ਼ਨ ਮੱਖੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ 26 ਨਵੰਬਰ ਤੋਂ ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾ ਕੇ ਦਿਨ ਰਾਤ ਲੰਗਰ ਚਲਾਏ ਜਾ ਰਹੇ ਹਨ, ਭਾਈ ਖਾਲਸਾ ਨੇ ਦੱਸਿਆ ਸਹੀਦੀ ਸਮਾਗਮ ਦੀ ਆਖਰੀ ਲੜੀ 24 ਤੋਂ 26 ਦਸੰਬਰ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਦੂਜੇ ਗੇੜ’ਚ ਅਜ ਕਬੱਡੀ ਮੈਚ ਕਰਵਾਏ ਗਏ ਉਹਨਾਂ ਦੱਸਿਆ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਕੱਲ 26 ਦਸੰਬਰ ਨੂੰ ਅਖੰਡ ਪਾਠਾਂ ਦੀ ਲੜੀ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਇਕ ਸੁੰਦਰ ਪੰਡਾਲ ਵਿੱਚ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ਹੀਦੀ ਸਮਾਗਮ ਦੀ ਅਰੰਭਤਾ ਹੋਵੇਗੀ, ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਬਾਬਾ ਅਵਤਾਰ ਸਿੰਘ ਚੰਦ ਜੀ ਨੇ ਸਮੂਹ ਸੰਗਤਾਂ ਨੂੰ ਇਹਨਾਂ ਧਾਰਮਿਕ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦੀ ਬੇਨਤੀ ਕੀਤੀ । ਸਮਾਗਮ ਦੌਰਾਨ ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਭਾਈ ਖਾਲਸਾ ਨੇ ਦੱਸਿਆ ਬਾਬਾ ਚੰਦ ਜੀ ਵੱਲੋਂ ਠੇਕੇਦਾਰ ਗੁਰਮੀਤ ਸਿੰਘ, ਹੈਂਡ ਗ੍ਰੰਥੀ ਭਾਈ ਅਵਤਾਰ ਸਿੰਘ, ਬਾਬਾ ਸ੍ਰਵਣ ਸਿੰਘ ਸੱਮਾ,ਜੱਜ ਸਿੰਘ ਸਰਪੰਚ, ਬਾਬਾ ਸੁਖਦੇਵ ਸਿੰਘ, ਭਾਈ ਰੇਸ਼ਮ ਸਿੰਘ ਨਾਮ ਸਿਮਰਨ ਮਾਸਟਰ, ਲਾਡੀ ਸੇਵਾਦਾਰ, ਭਾਈ ਜੋਗਿੰਦਰ ਸਿੰਘ ਸਮੇਤ ਦੋ ਦਰਜਨ ਤੋਂ ਵੱਧ ਸੇਵਾਦਾਰਾਂ ਦੀਆਂ ਸਮਾਗਮਾਂ ਲਈ ਵਿਸ਼ੇਸ਼ ਡਿਊਟੀਆਂ ਲਾ ਦਿਤੀਆਂ ਗਈਆਂ ਹਨ ਜੋਂ ਬਾਖੋਬੀ ਨਾਲ ਨਿਭਾਉਣਗੇ ।

ਕਬੱਡੀ ਮੈਚ ਦੇਖਦੇ ਬਾਬਾ ਘੋਲਾ ਸਿੰਘ, ਬਾਬਾ ਅਵਤਾਰ ਸਿੰਘ ਚੰਦ, ਐਮ ਐਲ ਏ ਨਰੇਸ਼ ਕਟਾਰੀਆਂ, ਸ੍ਰ ਹਰਭਜਨ ਸਿੰਘ ਸਭਰਾ ਤੇ ਹੋਰ ਪਤਵੰਤੇ, ਕਬੱਡੀ’ਚ ਕੈਂਚੀ ਮਾਰੀ ਬੈਠਾ ਖਿਡਾਰੀ, ਸਮਾਗਮ ਦੀ ਸੇਵਾ ਪ੍ਰਬੰਧਕੀ ਟੀਮ।

Leave a Reply

Your email address will not be published. Required fields are marked *