ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਈ ਸੰਗਤ ਸਿਆਸਤਦਾਨਾਂ ਦੀਆਂ ਸਿਆਸੀ ਸਟੇਜਾਂ ਦਾ ਬਾਈਕਾਟ ਕਰੇ- ਜਥੇ ਸਤਨਾਮ ਸਿੰਘ, ਬੀਬੀ ਅਮਰਜੀਤ ਕੌਰ

ਗੁਰਦਾਸਪੁਰ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਦੀ ਪਵਿੱਤਰ ਸ਼ਹੀਦੀ ਧਰਤੀ ਫਤਿਹ ਗੜ੍ਹ ਸਾਹਿਬ ਵਿਖੇ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਵਾਨਾਂ ਨਾਲ ਨਕਮਸਤਕ ਹੋਣ ਆਈ ਸੰਗਤਾਂ ਨੂੰ ਜ਼ੋਰਦਾਰ ਸ਼ਬਦਾਂ’ਚ ਅਪੀਲ ਕਰਦਿਆਂ ਜਥੇਦਾਰ ਬਾਬਾ ਸਤਨਾਮ ਸਿੰਘ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਅਤੇ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਕਿਹਾ ਕਿ ਉਹ ਛੋਟੇ ਤੇ ਮਾਸੂਮ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਸਿਆਸਤ ਕਰਨ ਵਾਲੇ ਸਿਆਸਤਦਾਨਾਂ ਦੀਆਂ ਸਿਆਸੀ ਸਟੇਜਾਂ ਦਾ ਟੋਟਲ ਬਾਈਕਾਟ ਕਰਨ ਅਤੇ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਲਗਾਈਆਂ ਜਾ ਰਹੀਆਂ ਧਾਰਮਿਕ ਸਟੇਜਾਂ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਗੁਰ ਇਤਿਹਾਸ ਸਰਵਣ ਕਰਕੇ ਆਪਣਾ ਤੇ ਆਪਣੇ ਪਰਿਵਾਰਾਂ ਦਾ ਮਨੁੱਖੀ ਜੀਵਨ ਸਫਲ ਬਣਾਉਣ ਦੀ ਲੋੜ ਤੇ ਜ਼ੋਰ ਦੇਣ।

ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਹਨਾਂ ਪੰਥਕ ਆਗੂਆਂ ਨਾਲ ਗੱਲਬਾਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਭਾਈ ਖਾਲਸਾ ਨੇ ਦੱਸਿਆ ਜਥੇ ਸਤਨਾਮ ਸਿੰਘ ਤੇ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਕਿਹਾ ਫਤਿਹ ਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਸਿਆਸੀ ਸਟੇਜਾਂ ਤੇ ਪਾਬੰਦੀ ਲਾਉਣ ਲਈ ਜਥੇਦਾਰ ਅਕਾਲ ਤਖ਼ਤ ਸਾਹਿਬ ਜੀ ਨੇ ਇੱਕ ਹੁਕਮਨਾਮਾ ਜਾਰੀ ਕੀਤਾ ਸੀ ਅਤੇ ਇਕਾ ਦੁੱਕਾ ਨੂੰ ਛੱਡ ਕੇ ਸਭਨਾਂ ਸਿਆਸੀਆਂ ਨੇ ਆਪਣੀਆਂ ਸਿਆਸੀ ਸਟੇਜਾਂ ਨਹੀਂ ਲਾਈਆਂ ਤੇ ਲੋਕਾਂ ਨੇ ਸੰਤਾਂ ਮਹਾਪੁਰਸ਼ਾਂ ਦੇ ਧਾਰਮਿਕ ਦੀਵਾਨਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਮਾਤਾ ਗੁੱਜਰ ਕੌਰ ਜੀ ਅਤੇ ਸਮੂਹ ਸ਼ਹੀਦਾਂ ਦੇ ਪਾਵਨ ਪਵਿੱਤਰ ਇਤਿਹਾਸ ਸ੍ਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਇਨ੍ਹਾਂ ਦੋਵਾਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਫਤਿਹ ਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਸਿਆਸੀ ਸਟੇਜਾਂ ਤੇ ਪਾਬੰਦੀ ਲਾਵੇ, ਤਾਂ ਕਿ ਲੋਕ ਸਿਆਸੀਆਂ ਦੇ ਕੂੜ ਪ੍ਰਚਾਰ ਤੋਂ ਮੁਕਤ ਹੋ ਕੇ ਧਾਰਮਿਕ ਦੀਵਾਨ ਸਰਵਣ ਕਰ ਸਕਣ ਇਸ ਮੌਕੇ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਮੁਖੀ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਅਤੇ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਨਾਲ ਭਾਜਪਾ ਆਗੂ ਸ੍ਰ ਸੰਤੋਖ ਸਿੰਘ ਗੁਮਟਾਲਾ, ਬਾਬਾ ਅਵਤਾਰ ਸਿੰਘ ਅੰਮ੍ਰਿਤਸਰ ਬਾਬਾ ਸੋਨੋ ਜਥੇ ਬਲਬੀਰ ਸਿੰਘ ਖਾਪੜਖੇੜੀ ਤੋਂ ਇਲਾਵਾ ਕਈ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।

ਜਥੇ ਸਤਨਾਮ ਸਿੰਘ ਮੁਖੀ ਬਾਬਾ ਬਲਵੰਤ ਸਿੰਘ ਤਰਨਾ ਦਲ ਤੇ ਬੀਬੀ ਅਮਰਜੀਤ ਕੌਰ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ।

Leave a Reply

Your email address will not be published. Required fields are marked *