ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– -ਨਗਰ ਕੌਂਸਲ ਗੁਰਦਾਸਪੁਰ ਨੇ ਅੱਜ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਸ਼ਹਿਰ ਦੇ ਦੁਕਾਨਦਾਰਾਂ ਨੂੰ ਹਟਾਇਆ ਜੋ ਕਿ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਥਾਂ-ਥਾਂ ਨਾਜਾਇਜ਼ ਕਬਜ਼ੇ ਕਰ ਰਹੇ ਸਨ ਅਤੇ ਕਈ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕਰ ਲਿਆ ਗਿਆ।ਨਗਰ ਕੌਂਸਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੋਟਿਸ ਭੇਜਣ ਦੇ ਬਾਵਜੂਦ ਦੁਕਾਨਦਾਰਾਂ ਨੂੰ ਕਈ ਵਾਰ ਕਹਿਣ ‘ਤੇ ਵੀ ਦੁਕਾਨਦਾਰਾਂ ਨੇ ਆਪਣਾ ਕਬਜ਼ਾ ਨਹੀਂ ਛੱਡਿਆ, ਜਿਸ ਕਾਰਨ ਅੱਜ ਸਵੇਰੇ ਇਹ ਕਾਰਵਾਈ ਕੀਤੀ ਗਈ।
ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਸੁਪਰਡੈਂਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਵਿੱਚ ਕਈ ਦੁਕਾਨਦਾਰਾਂ ਨੇ ਦੁਕਾਨਾਂ ਦੇ ਬਾਹਰ ਨਜਾਇਜ਼ ਤੌਰ ‘ਤੇ ਆਪਣਾ ਸਾਮਾਨ ਰੱਖਿਆ ਹੋਇਆ ਹੈ, ਜਿਸ ਕਾਰਨ ਸ਼ਹਿਰ ‘ਚ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘੰਟੇ ਬਾਜ਼ਾਰਾਂ ਵਿੱਚ ਜਾਮ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਅੱਜ ਇਹ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਕਈ ਦੁਕਾਨਦਾਰਾਂ ਨੂੰ ਆਪਣੇ ਨਜਾਇਜ਼ ਕਬਜੇ ਹਟਾਉਣ ਲਈ ਨੋਟਿਸ ਵੀ ਭੇਜੇ ਗਏ ਸਨ ਪਰ ਦੁਕਾਨਦਾਰਾਂ ਨੇ ਆਪਣੇ ਕਬਜੇ ਨਹੀਂ ਛੱਡੇ।ਉਨ੍ਹਾਂ ਕਿਹਾ ਕਿ ਅਜਿਹੇ ਕਈ – ਅਜਿਹੇ ਦੁਕਾਨਦਾਰ ਹਨ, ਜੋ ਜਾਣਬੁੱਝ ਕੇ ਕਬਜ਼ੇ ਹਟਾਉਣਾ ਨਹੀਂ ਚਾਹੁੰਦੇ, ਜਿਸ ਕਾਰਨ ਅੱਜ ਉਨ੍ਹਾਂ ਨੇ ਸਵੇਰੇ-ਸਵੇਰੇ ਆ ਕੇ ਦੁਕਾਨਾਂ ਦੇ ਬਾਹਰ ਰੱਖੇ ਨਾਜਾਇਜ਼ ਸਾਮਾਨ ਨੂੰ ਜ਼ਬਤ ਕਰ ਲਿਆ ਅਤੇ ਹੁਣ ਇਹ ਸਾਮਾਨ ਦੁਕਾਨਦਾਰਾਂ ਨੂੰ ਵਾਪਸ ਨਹੀਂ ਕੀਤਾ ਜਾਵੇਗਾ, ਜੇਕਰ ਫਿਰ ਵੀ ਕੋਈ ਥਾਂ ਰੱਖਦਾ ਹੈ। ਮਾਲ ਦੁਬਾਰਾ ਪਾਇਆ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਚਲਾਨ ਵੀ ਕੀਤਾ ਜਾਵੇਗਾ